ਜ਼ਿਲਾ ਮੈਜਿਸਟਰੇਟ ਵਲੋਂ ਜ਼ਿਲੇ 'ਚ ਡਰੋਨ ਦੀ ਵਰਤੋਂ 'ਤੇ ਲਗਾਈ ਗਈ ਪਾਬੰਦੀ

10/09/2019 5:35:58 PM

ਫਿਰੋਜ਼ਪੁਰ (ਭੁੱਲਰ) - ਜ਼ਿਲਾ ਮੈਜਿਸਟਰੇਟ ਫ਼ਿਰੋਜ਼ਪੁਰ ਸ਼੍ਰੀ ਚੰਦਰ ਗੈਂਦ ਵਲੋਂ ਧਾਰਾ-144 ਸੀ.ਆਰ.ਪੀ.ਸੀ. 1973 ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਫਿਰੋਜ਼ਪੁਰ ਜ਼ਿਲੇ 'ਚ ਡਰੋਨ ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜ਼ਿਲਾ ਮੈਜਿਸਟਰੇਟ ਨੇ ਜ਼ਿਲਾ ਫਿਰੋਜ਼ਪੁਰ ਦੇ ਕੌਮਾਂਤਰੀ ਸਰਹੱਦ ਅਤੇ ਹੋਰ ਵੱਖ-ਵੱਖ ਸਥਾਨਾਂ ਜਿਵੇਂ ਵਿਆਹ ਸਮਾਗਮਾਂ, ਧਾਰਮਿਕ ਪ੍ਰੋਗਰਾਮਾਂ ਅਤੇ ਹੋਰ ਪ੍ਰੋਗਰਾਮਾਂ 'ਚ ਕੀਤੀ ਜਾਣ ਵਾਲੀ ਡਰੋਨ ਦੀ ਵਰਤੋਂ 'ਤੇ ਵੀ ਪਾਬੰਦੀ ਲਾਈ ਦਿੱਤੀ।

ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਜ਼ਿਲਾ ਫਿਰੋਜ਼ਪੁਰ ਦੀ ਹੱਦ ਪਾਕਿਸਤਾਨ ਨਾਲ ਲਗਦੀ ਹੈ। ਪਿਛਲੇ ਦਿਨੀਂ ਵਿਦੇਸ਼ਾਂ ਦੀ ਧਰਤੀ ਤੋਂ ਪੰਜਾਬ (ਭਾਰਤ) 'ਚ ਕਿਸੇ ਅਣਸੁਖਾਂਵੀ ਘਟਨਾ ਦੇ ਮਕਸਦ ਨਾਲ ਡਰੋਨ ਦੀ ਵਰਤੋਂ ਕੀਤੀ ਗਈ। ਇਸ ਲਈ ਇਸ ਖੇਤਰ 'ਚ ਵੀ ਕਿਸੇ ਅਣਸੁਖਾਂਵੀ ਘਟਨਾ ਨੂੰ ਅੰਜਾਮ ਦੇਣ ਲਈ ਡਰੋਨ ਦੀ ਵਰਤੋਂ ਵਿਦੇਸ਼ੀ ਧਰਤੀ ਤੋਂ ਕੀਤੀ ਜਾ ਸਕਦੀ ਹੈ। ਇਸੇ ਕਰਕੇ ਇਲਾਕੇ ਅਤੇ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਡਰੋਨ ਦੀ ਵਰਤੋਂ 'ਤੇ ਪਾਬੰਦੀ ਦੇ ਹੁਕਮ ਲਾਗੂ ਕੀਤੇ ਗਏ ਹਨ, ਜੋ 30 ਨਵੰਬਰ 2019 ਤੱਕ ਲਾਗੂ ਰਹਿਣਗੇ।


rajwinder kaur

Content Editor

Related News