ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਖੁੱਲ੍ਹੇ ਬੋਰਵੈੱਲ ਬੰਦ ਕਰਨ ਦੀ ਹਦਾਇਤ

Tuesday, Jul 30, 2024 - 10:16 AM (IST)

ਫਾਜਿਲਕਾ (ਨਾਗਪਾਲ) : ਜ਼ਿਲ੍ਹਾ ਮੈਜਿਸਟ੍ਰੇਟ ਡਾ. ਸੇਨੂੰ ਦੁੱਗਲ ਨੇ ਆਖਿਆ ਹੈ ਕਿ ਕਿਸੇ ਵੀ ਤਰ੍ਹਾਂ ਦੇ ਖੁੱਲ੍ਹੇ ਬੋਰਵੇਲ ਪਾਏ ਜਾਣ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਅਜਿਹੇ ਲੋਕਾਂ ਨੂੰ ਹਦਾਇਤ ਕੀਤੀ ਕਿ ਉਹ ਬੋਰਵੈੱਲ ਨੂੰ ਸਰਕਾਰੀ ਹਦਾਇਤਾਂ ਅਨੁਸਾਰ ਬੰਦ ਕਰਨਾ ਯਕੀਨੀ ਬਣਾਉਣ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਬੇਸਮੈਂਟ ਏਰੀਆ ’ਚ ਕਿਸੇ ਵੀ ਤਰ੍ਹਾਂ ਦੀ ਅਜਿਹੀ ਗਤੀਵਿਧੀ ਨਾ ਕੀਤੀ ਜਾਵੇ, ਜਿਸ ਦੀ ਪ੍ਰਵਾਨਗੀ ਸਮਰੱਥ ਅਥਾਰਟੀ ਤੋਂ ਨਾ ਲਈ ਗਈ ਹੋਵੇ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਹਦਾਇਤ ਕਰਦਿਆਂ ਕਿਹਾ ਕਿ ਬਰਸਾਤਾਂ ਦਾ ਮੌਸਮ ਚੱਲ ਰਿਹਾ ਹੈ, ਕਿਸੇ ਵੀ ਸਮੇਂ ਬਾਰਸ਼ ਹੋ ਸਕਦੀ ਹੈ, ਪਾਣੀ ਭਰਨ ਨਾਲ ਅਜਿਹੇ ਬੋਰਵੈਲਾਂ ਦਾ ਪਤਾ ਨਹੀਂ ਲੱਗਦਾ, ਇਸ ਕਰ ਕੇ ਕਿਤੇ ਵੀ ਬੋਰਵੈੱਲ ਖੁੱਲ੍ਹਾ ਹੈ ਤਾਂ ਉਸ ਨੂੰ ਤੁਰੰਤ ਮੁਕੰਮਲ ਤਰੀਕੇ ਨਾਲ ਢੱਕਿਆ ਜਾਵੇ। ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ, ਇਸ ਲਈ ਤੁਰੰਤ ਸਬੰਧਿਤਾਂ ਵੱਲੋਂ ਆਪਣੇ ਆਲੇ-ਦੁਆਲੇ ਦੇ ਖੇਤਰ ਨੂੰ ਚੈੱਕ ਕੀਤਾ ਜਾਵੇ ਅਤੇ ਬੋਰਵੈੱਲਾਂ ਨੂੰ ਬੰਦ ਕੀਤਾ ਜਾਵੇ।
 


Babita

Content Editor

Related News