ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਇਹ ਹੁਕਮ

Saturday, May 06, 2023 - 07:56 PM (IST)

ਜਲੰਧਰ : ਲੋਕ ਸਭਾ ਜ਼ਿਮਨੀ ਚੋਣ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਜਸਪ੍ਰੀਤ ਸਿੰਘ ਨੇ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਈ ਅਹਿਮ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ 8 ਮਈ ਨੂੰ ਸ਼ਾਮ 6 ਵਜੇ ਚੋਣ ਪ੍ਰਚਾਰ ਬੰਦ ਕਰ ਦਿੱਤਾ ਜਾਵੇਗਾ ਅਤੇ 5 ਤੋਂ ਵੱਧ ਵਿਅਕਤੀਆਂ ਨਾਲ ਜਨਤਕ ਮੀਟਿੰਗਾਂ ਕਰਨ ’ਤੇ ਪਾਬੰਦੀ ਹੋਵੇਗੀ। ਇਸ ਦੌਰਾਨ ਸਿਰਫ਼ 4 ਵਿਅਕਤੀਆਂ ਨਾਲ ਹੀ ਘਰ-ਘਰ ਜਾ ਕੇ ਪ੍ਰਚਾਰ ਕੀਤਾ ਜਾ ਸਕੇਗਾ।

ਇਹ ਖ਼ਬਰ ਵੀ ਪੜ੍ਹੋ : ਪਹਿਲੀ ਪਤਨੀ ਦੇ ਛੱਡਣ ਮਗਰੋਂ ਨੌਜਵਾਨ ਨੇ ਕਰਵਾਈ ਲਵ-ਮੈਰਿਜ, ਸ਼ੱਕੀ ਹਾਲਾਤ ’ਚ ਹੋਈ ਮੌਤ

ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਜਿਨ੍ਹਾਂ ਸਿਆਸੀ ਆਗੂਆਂ, ਅਧਿਕਾਰੀਆਂ ਅਤੇ ਪਾਰਟੀ ਵਰਕਰਾਂ ਦੀ ਵੋਟ ਜਲੰਧਰ ਜ਼ਿਲ੍ਹੇ ਵਿਚ ਨਹੀਂ ਹੈ, ਉਨ੍ਹਾਂ ਨੂੰ 8 ਮਈ ਨੂੰ ਸ਼ਾਮ 6 ਵਜੇ ਤੋਂ 10 ਮਈ ਨੂੰ ਪੋਲਿੰਗ ਪ੍ਰਕਿਰਿਆ ਮੁਕੰਮਲ ਹੋਣ ਤੱਕ ਲੋਕ ਸਭਾ ਹਲਕੇ ਤੋਂ ਬਾਹਰ ਰਹਿਣਾ ਪਵੇਗਾ। ਜ਼ਿਲ੍ਹਾ ਮੈਜਿਸਟ੍ਰੇਟ ਨੇ ਇਹ ਵੀ ਸਪੱਸ਼ਟ ਕੀਤਾ ਕਿ ਵੋਟਾਂ ਵਾਲੇ ਦਿਨ ਕੋਈ ਵੀ ਸਿਆਸੀ ਪਾਰਟੀ ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਘੇਰੇ ਵਿਚ ਕੋਈ ਚੋਣ ਪ੍ਰਚਾਰ ਨਹੀਂ ਕਰੇਗੀ। ਇਸੇ ਤਰ੍ਹਾਂ ਜ਼ਿਲ੍ਹੇ ’ਚ 8 ਮਈ ਨੂੰ ਸ਼ਾਮ 6 ਵਜੇ ਤੋਂ 10 ਮਈ ਤੱਕ ਡ੍ਰਾਈ ਡੇਅ ਹੋਵੇਗਾ ਅਤੇ ਸ਼ਰਾਬ ਦੀ ਵਿਕਰੀ ਨਹੀਂ ਹੋਵੇਗੀ।

ਇਹ ਖ਼ਬਰ ਵੀ ਪੜ੍ਹੋ : ਜਲੰਧਰ ’ਚ ਭਾਜਪਾ ਦਾ ਵੱਡਾ ਰੋਡ ਸ਼ੋਅ, ਵੱਡੀ ਗਿਣਤੀ ’ਚ ਲੋਕਾਂ ਨੇ ਕੀਤੀ ਸ਼ਮੂਲੀਅਤ

ਵੋਟਾਂ ਦੀ ਗਿਣਤੀ ਵਾਲੇ ਦਿਨ 13 ਮਈ ਨੂੰ ਸ਼ਰਾਬ ਦੀ ਵਿਕਰੀ ਨਹੀਂ ਹੋਵੇਗੀ। ਜਾਰੀ ਹੁਕਮਾਂ ਅਨੁਸਾਰ ਡ੍ਰਾਈ ਡੇਅ ਦੌਰਾਨ ਪੋਲਿੰਗ ਖੇਤਰ ਵਿਚ ਕਿਸੇ ਵੀ ਹੋਟਲ, ਰੈਸਟੋਰੈਂਟ, ਅਹਾਤੇ, ਦੁਕਾਨਾਂ ਅਤੇ ਹੋਰ ਥਾਵਾਂ, ਜਨਤਕ ਅਤੇ ਨਿੱਜੀ ਥਾਵਾਂ ’ਤੇ ਦੁਕਾਨਾਂ, ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਅਤੇ ਹੋਰ ਥਾਵਾਂ ’ਤੇ ਸ਼ਰਾਬ ਦੀ ਵਿਕਰੀ ਅਤੇ ਪਰੋਸਣ 'ਤੇ ਪਾਬੰਦੀ ਹੋਵੇਗੀ। ਇਸ ਦੌਰਾਨ ਕਲੱਬਾਂ, ਸਟਾਰ ਹੋਟਲਾਂ, ਰੈਸਟੋਰੈਂਟਾਂ ਆਦਿ ’ਚ ਸ਼ਰਾਬ ਵੇਚਣ ’ਤੇ ਪਾਬੰਦੀ ਰਹੇਗੀ। ਬਿਨਾਂ ਲਾਇਸੈਂਸ ਵਾਲੀਆਂ ਥਾਵਾਂ ’ਤੇ ਸ਼ਰਾਬ ਸਟੋਰੇਜ ਕਰਨ ’ਤੇ ਆਬਕਾਰੀ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ।


Manoj

Content Editor

Related News