ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਡਰੋਨ ਦੀ ਵਰਤੋਂ ’ਤੇ ਰੋਕ ਦੇ ਹੁਕਮ ਜਾਰੀ

Thursday, Aug 13, 2026 - 02:09 PM (IST)

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਡਰੋਨ ਦੀ ਵਰਤੋਂ ’ਤੇ ਰੋਕ ਦੇ ਹੁਕਮ ਜਾਰੀ

ਫਿਰੋਜ਼ਪੁਰ (ਪਰਮਜੀਤ, ਖੁੱਲਰ, ਰਾਜੇਸ਼ ਢੰਡ) : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡਾ. ਅਮਨਦੀਪ ਕੌਰ ਪੀ. ਸੀ. ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿਤਾ 2023 ਦੀ ਧਾਰਾ 163 ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਿਰੋਜ਼ਪੁਰ ਅੰਦਰ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਡਰੋਨ ਦੀ ਵਰਤੋਂ ’ਤੇ ਰੋਕ ਲਾਈ ਹੈ। ਉਨ੍ਹਾਂ ਦੱਸਿਆ ਕਿ ਸੀਨੀਅਰ ਕਪਤਾਨ ਪੁਲਸ ਵੱਲੋਂ ਸੂਚਿਤ ਕੀਤਾ ਗਿਆ ਹੈ ਕਿ ਸੁਤੰਤਰਤਾ ਦਿਵਸ-2026 ਕੰਟੇਨਮੈਂਟ ਬੋਰਡ ਸਟੇਡੀਅਮ, ਸਾਹਮਣੇ ਜ਼ਿਲਾ ਪ੍ਰਬੰਧਕੀ ਕੰਪਲੈਕਸ, ਫਿਰੋਜ਼ਪੁਰ ਛਾਉਣੀ ਵਿਖੇ ਮਨਾਇਆ ਜਾ ਰਿਹਾ ਹੈ।

ਉਕਤ ਸਮਾਗਮ ਦੌਰਾਨ ਦੇਸ਼/ਸਮਾਜ ਵਿਰੋਧੀ ਅਨਸਰਾਂ ਵੱਲੋਂ ਡਰੋਨ ਦੀ ਵਰਤੋਂ ਕਰ ਕੇ ਸੁਤੰਤਰਤਾ ਦਿਵਸ ਸਮਾਰੋਹ ’ਚ ਵਿਘਨ ਪਾਇਆ ਜਾ ਸਕਦਾ ਹੈ ਜਾਂ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ। ਇਸ ਕਰ ਕੇ ਸੁਰੱਖਿਆ ਕਾਰਨਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸੁਤੰਤਰਤਾ ਦਿਵਸ ਸਮਾਰੋਹ ਦੌਰਾਨ ਡਰੋਨ ਦੀ ਵਰਤੋਂ ’ਤੇ ਪਾਬੰਦੀ ਲਾਈ ਜਾਣੀ ਜ਼ਰੂਰੀ ਹੈ। ਇਹ ਹੁਕਮ 15 ਅਗਸਤ ਤੱਕ ਲਾਗੂ ਰਹੇਗਾ।


 


author

Babita

Content Editor

Related News