ਫਾਜ਼ਿਲਕਾ ''ਚ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਖ਼ਤ ਹੁਕਮ ਜਾਰੀ, ਸ਼ਾਮੀਂ ਸੂਰਜ ਡੁੱਬਣ ਤੋਂ ਸਵੇਰੇ ਚੜ੍ਹਨ ਤੱਕ...

Thursday, Jul 03, 2025 - 11:17 AM (IST)

ਫਾਜ਼ਿਲਕਾ ''ਚ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਖ਼ਤ ਹੁਕਮ ਜਾਰੀ, ਸ਼ਾਮੀਂ ਸੂਰਜ ਡੁੱਬਣ ਤੋਂ ਸਵੇਰੇ ਚੜ੍ਹਨ ਤੱਕ...

ਫਾਜਿਲਕਾ (ਲੀਲਾਧਰ) : ਇੱਥੇ ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਆਈ. ਏ. ਐੱਸ ਨੇ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 31 ਅਗਸਤ 2025 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਾਬੰਦੀਆਂ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ 'ਚ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊਵੰਸ਼ ਦੀ ਢੋਆ-ਢੁਆਈ 'ਤੇ ਪੂਰਨ ਪਾਬੰਦੀ ਲਗਾਈ ਹੈ। ਹੁਕਮਾਂ 'ਚ ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਗਊਵੰਸ਼ ਰੱਖੇ ਹੋਏ ਹਨ, ਉਹ ਪਸ਼ੂ-ਪਾਲਣ ਵਿਭਾਗ ਕੋਲ ਰਜਿਸਟਰਡ ਜ਼ਰੂਰ ਕਰਵਾਉਣ।

ਇਹ ਵੀ ਪੜ੍ਹੋ : ਮੁਫ਼ਤ ਕਣਕ ਲੈਣ ਵਾਲੇ ਪੰਜਾਬੀਆਂ ਲਈ ਆਖ਼ਰੀ ਮੌਕਾ, ਜੇਕਰ ਹੁਣ ਨਾ ਕੀਤਾ ਇਹ ਕੰਮ ਤਾਂ...

ਜ਼ਿਲ੍ਹਾ ਮੈਜਿਸਟ੍ਰੇਟ ਦੇ ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਰੈਸਟੋਰੈਂਟ ਜਾਂ ਹੁੱਕਾ ਬਾਰ ਵਿਖੇ ਗਾਹਕਾਂ ਨੂੰ ਹੁੱਕਾ ਨਹੀਂ ਪਰੋਸਿਆ ਜਾ ਸਕੇਗਾ। ਜ਼ਿਲ੍ਹੇ ਦੇ ਸਮੂਹ ਪਿੰਡਾਂ ਅਤੇ ਨਗਰ ਕੌਂਸਲਾਂ ਦੀ ਹੱਦ 'ਚ ਇਹ ਹੁਕਮ ਲਾਗੂ ਰਹਿਣਗੇ। ਉਨ੍ਹਾਂ ਕਿਹਾ ਕਿ ਉਲੰਘਣਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਭਾਰਤੀ ਦੰਡ ਵਿਧਾਨ ਦੀ ਧਾਰਾ 188 ਤਹਿਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ। ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਪਤੰਗਾ ਆਦਿ ਦੀ ਵਰਤੋ ਲਈ ਚਾਈਨਾ ਡੋਰ ਵੇਚਣ, ਸਟੋਰ ਕਰਨ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਰਾਹੀਂ ਜ਼ਿਲ੍ਹਾ ਫਾਜ਼ਿਲਕਾ ਵਿੱਚ ਪੈਂਦੇ ਅੰਤਰ ਰਾਸ਼ਟਰੀ ਬਾਰਡਰ ਏਰੀਆ ਦੇ ਨਾਲ ਲੱਗਦੇ 4 ਕਿਲੋਮੀਟਰ ਦੇ ਏਰੀਏ ਵਿੱਚ ਪਾਕਿਸਤਾਨੀ ਸਿੰਮ ਕਾਰਡ ਰੱਖਣ ਅਤੇ ਵਰਤੋਂ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ : Punjab : ਮੀਂਹ ਦੇ ਖੜ੍ਹੇ ਪਾਣੀ 'ਚ ਡੁੱਬਣ ਨਾਲ 2 ਬੱਚਿਆਂ ਦੀ ਮੌਤ, ਨਹਾਉਂਦੇ ਸਮੇਂ ਡੁੱਬੇ ਸੀ ਬੱਚੇ

ਜ਼ਿਲ੍ਹਾ ਮੈਜਿਸਟ੍ਰੇਟ ਨੇ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਦਰਮਿਆਨ ਅਤੇ ਤਾਰ ਤੋਂ ਭਾਰਤ ਵਾਲੇ ਪਾਸੇ 70 ਤੋਂ 100 ਮੀਟਰ ਥਾਂ ‘ਤੇ ਉੱਚੀਆਂ ਫ਼ਸਲਾਂ ਜਿਵੇਂ ਬੀ. ਟੀ. ਨਰਮਾ, ਮੱਕੀ, ਗਵਾਰਾ, ਜਵਾਰ, ਗੰਨਾ, ਸਰੋਂ, ਤੋਰੀਆ, ਸੂਰਜਮੁਖੀ ਅਤੇ ਅਜਿਹੀਆਂ ਹੋਰ ਉੱਚੀਆਂ ਵਧਣ ਵਾਲੀਆਂ ਫ਼ਸਲਾਂ ਬੀਜਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਬੀ. ਐੱਸ. ਐਫ. ਦੇ ਅਧਿਕਾਰੀਆਂ ਵੱਲੋਂ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਵਿਚਕਾਰ ਕੁੱਝ ਕਿਸਾਨ ਬੀ.ਟੀ. ਨਰਮਾ, ਮੱਕੀ, ਗਵਾਰਾ, ਜਵਾਰ, ਗੰਨਾ, ਸਰੋਂ, ਤੋਰੀਆ, ਸੂਰਜਮੁਖੀ ਅਤੇ 4.5 ਫ਼ੁਟ ਤੋਂ ਉੱਚੀਆਂ ਹੋਣ ਵਾਲੀਆਂ ਅਜਿਹੀਆਂ ਹੋਰ ਫ਼ਸਲਾਂ ਬੀਜ ਰਹੇ ਹਨ, ਜਿਸ ਕਰਕੇ ਇਹ ਪਾਬੰਦੀ ਲਗਾਈ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News