ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ-163 ਲਾਗੂ
Friday, Apr 04, 2025 - 05:24 PM (IST)

ਫ਼ਿਰੋਜ਼ਪੁਰ (ਕੁਮਾਰ) : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਫ਼ਿਰੋਜ਼ਪੁਰ ਡਾ. ਨਿਧੀ ਕੁਮੁਦ ਬੰਬਾਹ ਵੱਲੋਂ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦਾਇਰੇ ਵਿੱਚ ਮਿਤੀ 06 ਅਪ੍ਰੈਲ ਨੂੰ ਧਾਰਾ-163 ਲਗਵਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.), ਫ਼ਿਰੋਜ਼ਪੁਰ ਵੱਲੋ ਸੂਚਿਤ ਕੀਤਾ ਗਿਆ ਹੈ ਕਿ ਮੈਰੀਟੋਰੀਅਸ ਅਤੇ 3 ਸਕੂਲ ਆਫ਼ ਐਮੀਨੈਂਸ ਪ੍ਰੀਖਿਆ 6 ਅਪ੍ਰੈਲ ਨੂੰ ਕਰਵਾਈ ਜਾ ਰਹੀ ਹੈ, ਜਿਸ ਵਿਚ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਕੁੱਲ 11 ਪ੍ਰੀਖਿਆ ਕੇਂਦਰ ਬਣਾਏ ਗਏ ਹਨ।
ਇਨ੍ਹਾਂ ਪ੍ਰੀਖਿਆ ਕੇਂਦਰਾਂ ਵਿੱਚ ਡੀ. ਏ. ਵੀ ਕੰਨਿਆ ਸੀ. ਸੈ. ਫਿਰੋਜ਼ਪੁਰ ਕੈਂਟ, ਸਕੂਲ ਆਫ਼ ਐਮੀਨੈਂਸ ਫ਼ਿਰੋਜ਼ਪੁਰ ਸ਼ਹਿਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲਡ਼ਕੇ) ਫ਼ਿਰੋਜ਼ਪੁਰ, ਐਚ.ਐਮ. ਸੀਨੀਅਰ ਸੈਕੰਡਰੀ ਸਕੂਲ, ਫ਼ਿਰੋਜ਼ਪੁਰ ਸਿਟੀ, ਐਮ.ਐਲ.ਐਮ. ਸੀਨੀਅਰ ਸਕੈਂਡਰੀ ਸਕੂਲ ਫਿਰੋਜ਼ਪੁਰ ਛਾਉਣੀ, ਸਰਕਾਰੀ ਹਾਈ ਸਕੂਲ ਛਾਂਗਾ ਰਾਏ ਉਤਾੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਹਨ ਕੇ ਹਿਠਾੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗੁਰੂਹਰਸਹਾਏ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਗੁਰੂਹਰਸਹਾਏ, ਸ਼ਹੀਦ ਗੁਰਦਾਸ ਰਾਮ ਮੈਮੋਰੀਅਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ, ਜੇ.ਐਮ. ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਸ਼ਾਮਲ ਹਨ।