ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ਼ਰੀਦ ਲਈ ਥਾਵਾਂ ਨਿਰਧਾਰਿਤ
Thursday, Oct 16, 2025 - 12:55 PM (IST)

ਜ਼ੀਰਾ (ਗੁਰਮੇਲ ਸੇਖਵਾਂ) : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਿਤ ਸਰੀਨ ਨੇ ਜ਼ਿਲ੍ਹਾ ਫਿਰੋਜ਼ਪੁਰ ਦੇ ਬਜ਼ਾਰਾਂ ’ਚ ਕਿਸੇ ਕਿਸਮ ਦੀ ਉੱਚੀ ਆਵਾਜ਼ ਵਾਲੇ ਪਟਾਕੇ, ਆਤਿਸ਼ਬਾਜ਼ੀ ਆਦਿ ਨੂੰ (ਅਣ-ਅਧਿਕਾਰਿਤ ਤੌਰ ’ਤੇ) ਬਣਾਉਣ, ਸਟੋਰ ਕਰਨ, ਖ਼ਰੀਦਣ ਅਤੇ ਵੇਚਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਾਈ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਟਾਕਿਆਂ ਦੀ ਵੇਚ/ਖ਼ਰੀਦ ਲਈ ਜ਼ਿਲ੍ਹੇ ’ਚ ਥਾਵਾਂ ਨਿਰਧਾਰਿਤ ਕੀਤੀਆਂ ਹਨ, ਜਿਨ੍ਹਾਂ ’ਚ ਪਟਾਕਾ ਵਿਕਰੇਤਾਵਾਂ ਵੱਲੋਂ ਫਿਰੋਜ਼ਪੁਰ ਸ਼ਹਿਰ ’ਚ ਓਪਨ ਗਰਾਊਂਡ ਆਈ. ਟੀ. ਆਈ. (ਲੜਕੇ), ਫਿਰੋਜ਼ਪੁਰ ਕੈਂਟ ’ਚ ਓਪਨ ਗਰਾਂਊਂਡ ਮਨੋਹਰ ਲਾਲ ਸੀਨੀਅਰ ਸੰਕੈਡਰੀ ਸਕੂਲ, ਮਮਦੋਟ ’ਚ ਨੇੜੇ ਸਟੇਸ਼ਨ ਬੀ. ਐੱਸ. ਐੱਫ ਗਰਾਊਂਡ ਮਮਦੋਟ, ਤਲਵੰਡੀ ਭਾਈ ’ਚ ਓਪਨ ਗਰਾਊਂਡ ਸੀਨੀਅਰ ਸੰਕੈਡਰੀ ਸਕੂਲ (ਲੜਕੇ), ਜ਼ੀਰਾ ਵਿਖੇ 1 ਓਪਨ ਗਰਾਊਂਡ ਗੁਰਦਾਸ ਰਾਮ ਮੈਮੋਰੀਅਲ ਸੀਨੀਅਰ ਸੰਕੈਡਰੀ ਸਕੂਲ, ਜ਼ੀਰਾ ਅਤੇ ਓਪਨ ਗਰਾਊਂਡ ਜੀਵਨ ਮੱਲ ਸੀਨੀਅਰ ਸੰਕੈਡਰੀ ਸਕੂਲ ਜ਼ੀਰਾ, ਮੱਲਾਂਵਾਲਾ ’ਚ ਓਪਨ ਗਰਾਉਂਡ ਸੁਖਵਿੰਦਰ ਸਿੰਘ, ਸੀਨੀਅਰ ਸੰਕੈਡਰੀ ਸਕੂਲ, ਮੱਖੂ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਗੁਰੂਹਰਸਹਾਏ ’ਚ ਗੁਰੂ ਰਾਮਦਾਸ ਸਟੇਡੀਅਮ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ’ਚ ਪਟਾਕੇ ਵੇਚੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪਟਾਕੇ ਵੇਚਣ ਦਾ ਸਮਾਂ ਸਵੇਰੇ 10:00 ਵਜੇ ਤੋਂ ਸ਼ਾਮ 7:30 ਵਜੇ ਤੱਕ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਰਿਸ਼ਤੇ ਤਾਰ-ਤਾਰ : ਪੋਤੇ ਨੇ ਦਾਦੀ ਦਾ ਵੱਢ 'ਤਾ ਗਲਾ, ਮੌਤ ਮਗਰੋਂ ਲਾਸ਼ ਦੇ ਢਿੱਡ 'ਤੇ...
ਇਸ ਤੋਂ ਇਲਾਵਾ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਹੋਰ ਕਿਸੇ ਥਾਂ ਦੀ ਵਰਤੋਂ ਪਟਾਕੇ ਅਤੇ ਆਤਿਸ਼ਬਾਜੀ ਦੀ ਖ਼ਰੀਦ/ਵਿਕਰੀ ਲਈ ਨਹੀਂ ਕੀਤੀ ਜਾ ਸਕੇਗੀ। ਉਨ੍ਹਾਂ ਦੱਸਿਆ ਕਿ 20 ਅਕਤੂਬਰ ਨੂੰ ਦੀਵਾਲੀ ਵਾਲੇ ਦਿਨ ਪਟਾਕੇ ਚਲਾਉਣ ਦਾ ਸਮਾਂ ਰਾਤ 8 ਤੋਂ 10 ਵਜੇ ਤੱਕ ਅਤੇ 5 ਨਵੰਬਰ ਨੂੰ ਗੁਰਪੁਰਬ ਮੌਕੇ 'ਤੇ ਸਵੇਰੇ 4 ਵਜੇ ਤੋਂ 5 ਵਜੇ (ਇਕ ਘੰਟਾ), ਰਾਤ 9 ਵਜੇ ਤੋਂ ਰਾਤ 10 ਵਜੇ ਤੱਕ (ਇਕ ਘੰਟਾ) ਅਤੇ 25-26 ਦਸੰਬਰ ਨੂੰ ਕ੍ਰਿਸਮਸ ਮੌਕੇ ਰਾਤ 11:55 ਤੋਂ 12:30 ਵਜੇ ਤੱਕ ਅਤੇ ਅਤੇ ਨਵੇਂ ਸਾਲ ਰਾਤ 11:55 ਤੋਂ 12:30 ਵਜੇ ਤੱਕ ਦਾ ਸਮਾਂ ਨਿਰਧਾਰਤ ਕੀਤਾ ਹੈ।