ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀਆਂ ਦੇ ਹੁਕਮ
Saturday, Jan 17, 2026 - 02:27 PM (IST)
ਤਰਨਤਾਰਨ (ਰਾਜੂ)–ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਤਰਨਤਾਰਨ ਦੇ ਪਿੰਡਾਂ ਕੱਕਾ ਕੰਡਿਆਲਾ ਅਤੇ ਕਾਜ਼ੀਕੋਟ ਵਿਚ ਸਰਪੰਚਾਂ/ਪੰਚਾਂ ਦੀਆਂ ਆਮ ਚੋਣਾਂ ਮਿਤੀ 18 ਜਨਵਰੀ 2026 ਨੂੰ ਸਵੇਰੇ 8:00 ਵਜੇ ਤੋਂ ਸ਼ਾਮ 4:00 ਵਜੇ ਤੱਕ ਕਰਵਾਈਆਂ ਜਾ ਰਹੀਆਂ ਹਨ ਅਤੇ ਵੋਟਾਂ ਦੀ ਗਿਣਤੀ ਵੀ ਉਨ੍ਹਾਂ ਪੋਲਿੰਗ ਸਟੇਸ਼ਨ/ਬੂਥਾਂ ਉਪਰ ਉਸੇ ਸ਼ਾਮ ਕਰਕੇ ਚੋਣਾਂ ਦਾ ਨਤੀਜਾ ਐਲਾਨਿਆ ਜਾਵੇਗਾ। ਗ੍ਰਾਮ ਪੰਚਾਇਤ ਕੱਕਾ ਕੰਡਿਆਲਾ ਦੇ ਬੂਥ ਨੰਬਰ 39, ਵਾਰਡ ਨੰਬਰ 03 ਦਾ ਬੂਥ ਸਰਕਾਰੀ ਐਲੀਮੈਂਟਰੀ ਸਕੂਲ ਕੱਕਾ ਕੰਡਿਆਲਾ (ਸੱਜਾ ਪਾਸਾ) ਅਤੇ ਪਿੰਡ ਕਾਜ਼ੀਕੋਟ ਦੇ ਬੂਥ ਨੰਬਰ 51, ਵਾਰਡ ਨੰਬਰ 05 ਦਾ ਬੂਥ ਸਰਕਾਰੀ ਐਲੀਮੈਂਟਰੀ ਸਕੂਲ ਕਾਜ਼ੀਕੋਟ (ਖੱਬਾ ਪਾਸਾ) ਹੋਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਸੰਘਣੀ ਧੁੰਦ ਕਾਰਨ ਸਕੂਲ ਵੈਨ ਨਾਲ ਵਾਪਰਿਆ ਵੱਡਾ ਹਾਦਸਾ, ਪੈ ਗਿਆ ਚੀਕ-ਚਿਹਾੜਾ
ਇਨ੍ਹਾਂ ਚੋਣਾਂ ਮੌਕੇ ਅਮਨ-ਸ਼ਾਂਤੀ ਤੇ ਕਾਨੂੰਨ ਦੀ ਸਥਿਤੀ ਨੂੰ ਬਣਾਏ ਰੱਖਣ/ਲੋਕ ਹਿੱਤ ਵਿਚ ਸ਼ਾਂਤੀ ਬਰਕਰਾਰ ਰੱਖਣ ਅਤੇ ਚੋਣਾਂ ਨੂੰ ਸੁਚੱਜੇ/ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਪ੍ਰਾਪਤ ਦਿਸ਼ਾ ਪੰਜਾਬ ਰਾਜ ਚੋਣ ਕਮਿਸ਼ਨ ਐਕਟ, 1994 ਦੀ ਧਾਰਾ 110 ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਪ੍ਰਾਪਤ ਹੋਏ ਨਿਰਦੇਸ਼ਾਂ ਤਹਿਤ ਰਾਹੁਲ, ਆਈ.ਏ.ਐੱਸ, ਜ਼ਿਲਾ ਮੈਜਿਸਟਰੇਟ ਤਰਨਤਾਰਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਿਤੀ 16 ਜਨਵਰੀ 2026 ਦੀ ਸ਼ਾਮ 4:00 ਵਜੇ ਤੋਂ ਮਿਤੀ 18 ਜਨਵਰੀ 2026 ਤੱਕ (ਚੋਣ ਪ੍ਰੀਕ੍ਰਿਆ ਮੁਕੰਮਲ ਹੋਣ ਤੱਕ) ਜ਼ਿਲਾ ਤਰਨਤਾਰਨ ਦੇ ਉਕਤ ਪੋਲਿੰਗ ਸਟੇਸ਼ਨਾਂ/ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਹੇਠ ਲਿਖੀਆਂ ਪਾਬੰਦੀਆਂ ਲਗਾ ਦਿੱਤੀਆਂ ਹਨ।
ਇਹ ਵੀ ਪੜ੍ਹੋ- ਜਵਾਕ ਨਾਲ ਜਬਰ-ਜ਼ਿਨਾਹ ਕਰਨ ਵਾਲੇ ਦੋਸ਼ੀ ਨੂੰ ਅਦਾਤਲ ਨੇ ਸੁਣਾਈ ਮਿਸਾਲੀ ਸਜ਼ਾ
ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ (ਕਤਾਰ ਵਿਚ ਲੱਗੇ ਵੋਟਰਾਂ ਤੋਂ ਇਲਾਵਾ) ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ/ਗਤੀਵਿਧੀਆਂ ’ਤੇ ਪਾਬੰਦੀ ਹੋਵੇਗੀ। ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ ਵੋਟਾਂ ਦਾ ਪ੍ਰਚਾਰ ਕਰਨਾ ਜਾਂ ਅਪੀਲ ਕਰਨ ’ਤੇ ਪਾਬੰਦੀ ਹੋਵੇਗੀ। ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ ਕੋਈ ਵੀ ਰਾਜਨੀਤਕ ਪਾਰਟੀ, ਚੋਣ ਲੜ ਰਹੇ ਉਮੀਦਵਾਰ ਵੱਲੋਂ ਆਪਣਾ ਬੂਥ/ਟੈਂਟ ਨਹੀਂ ਲਗਾਇਆ ਜਾਵੇਗਾ। ਇਸਦੇ ਨਾਲ ਹੀ ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ ਕਿਸੇ ਵੀ ਕਿਸਮ ਦਾ ਚੋਣਾਂ ਨਾਲ ਸਬੰਧਤ ਰਾਜਨੀਤਕ ਪਾਰਟੀ/ਉਮੀਦਵਾਰਾਂ ਦਾ ਪੋਸਟਰ/ਬੈਨਰ ਨਹੀਂ ਲਗਾਇਆ ਜਾਵੇਗਾ। ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ ਸੈਲੂਲਰ ਫੋਨ, ਕੋਰਡ ਲੈੱਸ ਫੋਨ, ਵਾਇਰਲੈੱਸ ਸੈੱਟ, ਲਾਊਡ ਸਪੀਕਰ ਆਦਿ ਦੀ ਵਰਤੋਂ ’ਤੇ ਪਾਬੰਦੀ ਹੋਵੇਗੀ।
ਇਹ ਵੀ ਪੜ੍ਹੋ- Big Breaking: ਪੰਜਾਬ ਦੇ DC ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਚੋਣ ਡਿਊਟੀ ਵਿਚ ਤਾਇਨਾਤ ਚੋਣ ਅਬਜ਼ਰਵਰ, ਪੁਲਸ ਅਧਿਕਾਰੀ, ਡਿਊਟੀ ’ਤੇ ਤਇਨਾਤ ਸੁਰੱਖਿਆ ਕਰਮਚਾਰੀਆਂ, ਪੋਲਿੰਗ ਨਾਲ ਸਬੰਧਿਤ ਕਰਮਚਾਰੀਆਂ ਨੂੰ ਇਸ ਤੋਂ ਛੋਟ ਹੋਵੇਗੀ। ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ ਕੋਈ ਵੀ ਵਿਅਕਤੀ ਸਿਵਾਏ ਰਾਜ ਚੋਣ ਕਮਿਸ਼ਨ, ਪੰਜਾਬ, ਜ਼ਿਲਾ ਚੋਣ ਅਫ਼ਸਰ ਅਤੇ ਸਬੰਧਿਤ ਰਿਟਰਨਿੰਗ ਅਫ਼ਸਰ ਵੱਲੋਂ ਅਧਿਕਾਰਤ ਵਿਅਕਤੀ ਤੋਂ ਬਿਨਾਂ ਆਪਣਾ ਪ੍ਰਾਈਵੇਟ ਵਹੀਕਲ ਲੈ ਕੇ ਜਾਣ ਦੀ ਮਨਾਹੀ ਹੋਵੇਗੀ। ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ ਕਿਸੇ ਵੀ ਤਰ੍ਹਾਂ ਦੀ ਗਤੀਵਿਧੀ ਜੋ ਚੋਣ ਪ੍ਰੀਕ੍ਰਿਆ ਨੂੰ ਪ੍ਰਭਾਵਿਤ ਕਰਦੀ ਹੋਵੇ ’ਤੇ ਮੁਕੰਮਲ ਪਾਬੰਦੀ ਹੋਵੇਗੀ। ਜ਼ਿਲਾ ਮੈਜਿਸਟਰੇਟ ਨੇ ਆਪਣੇ ਮਨਾਹੀ ਦੇ ਹੁਕਮਾਂ ਵਿਚ ਕਿਹਾ ਹੈ ਕਿ ਜੇਕਰ ਕਿਸੇ ਵੀ ਵਿਅਕਤੀ ਨੇ ਇਨ੍ਹਾਂ ਹੁਕਮਾਂ ਦੀ ਉਲੰਘਣਾਂ ਕੀਤੀ ਤਾਂ ਉਸ ਵਿਰੁੱਧ ਭਾਰਤੀ ਨਿਆਂ ਸੰਹਿਤਾ 2023 ਦੀ ਧਾਰਾ 223 ਅਧੀਨ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਹ ਹੁਕਮ ਮਾਮਲੇ ਦੀ ਤੱਤਪਰਤਾ ਨੂੰ ਮੁੱਖ ਰੱਖਦੇ ਹੋਏ ਇਕ ਤਰਫ਼ਾ ਜਾਰੀ ਕਰਕੇ ਆਮ ਜਨਤਾ ਦੇ ਨਾਮ ਸੰਬੋਧਤ ਕੀਤੇ ਗਏ ਹਨ, ਜੋ ਮਿਤੀ 18 ਜਨਵਰੀ 2026 (ਚੋਣ ਪ੍ਰੀਕ੍ਰਿਆ ਮੁਕੰਮਲ ਹੋਣ ਤੱਕ) ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ- ਕਹਿਰ ਓ ਰੱਬਾ: ਭਿਆਨਕ ਹਾਦਸੇ ਨੇ ਲੈ ਲਈ ਮਾਪਿਆਂ ਦੇ ਇਕਲੌਤੇ ਪੁੱਤ ਦੀ ਜਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
