ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

Tuesday, Sep 15, 2026 - 05:24 PM (IST)

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

ਨਵਾਂਸ਼ਹਿਰ (ਤ੍ਰਿਪਾਠੀ)- ਜ਼ਿਲਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਜ਼ਿਲੇ ਦੀ ਹਦੂਦ ਅੰਦਰ ਪੈਂਦੇ ਦਰਿਆ ਸਤਲੁਜ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲਾ ਮੈਜਿਸਟ੍ਰੇਟ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਇਨ੍ਹਾਂ ਦੋਵਾਂ ਥਾਂਵਾਂ ’ਤੇ ਨਹਾਉੁਣ ’ਤੇ ਪਾਬੰਦੀ ਲਾਈ ਹੈ। ਜਾਰੀ ਹੁਕਮਾਂ ਅਨੁਸਾਰ ਅਕਸਰ ਨਹਾਉਣ ਵਾਲਿਆਂ ਦੇ ਡੂੰਘੇ ਪਾਣੀ ’ਚ ਜਾਣ ਅਤੇ ਪਾਣੀ ਦੇ ਤੇਜ਼ ਵਹਾਅ ਕਾਰਜ ਡੁੱਬਣ ਨਾਲ ਅਣਸੁਖਾਵੀਂਆਂ ਘਟਨਾਵਾਂ ਵਾਪਰ ਜਾਂਦੀਆਂ ਹਨ, ਜਿਸ ਦੇ ਮੱਦੇਨਜ਼ਰ ਇਨ੍ਹਾਂ ਥਾਵਾਂ ’ਤੇ ਨਹਾਉਣ ’ਤੇ ਪਾਬੰਦੀ ਲਾਈ ਗਈ ਹੈ।

ਇਹ ਵੀ ਪੜ੍ਹੋ-ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ

ਜ਼ਿਲਾ ਮੈਜਿਸਟ੍ਰੇਟ ਅਨੁਸਾਰ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਵਾਪਰਨ ਤੋਂ ਰੋਕਣ ਲਈ ਦੋਵਾਂ ਥਾਵਾਂ ’ਤੇ ਨਹਾਉਣ ’ਤੇ ਰੋਕ ਲਾਈ ਜਾਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਮੌਕੇ ’ਤੇ ਨਹਾਉਂਦਾ ਫੜਿਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਪੁਲਸ ਵੱਲੋਂ ਨਿਯਮਾਂ ਅਨੁਸਾਰ ਕੇਸ ਦਰਜ ਕੀਤਾ ਜਾ ਸਕਦਾ ਹੈ। ਇਹ ਹੁਕਮ 13 ਨਵੰਬਰ 2026 ਤੱਕ ਲਾਗੂ ਰਹਿਣਗੇ।

ਇਹ ਵੀ ਪੜ੍ਹੋ-ਸਾਊਦੀ ਅਰਬ ’ਚ ਪਠਾਨਕੋਟ ਦੇ ਅੰਮ੍ਰਿਤਧਾਰੀ ਸਿੱਖ ਨੂੰ ਸੁਣਾਈ ਗਈ ਫਾਂਸੀ ਦੀ ਸਜ਼ਾ, ਹੈਰਾਨ ਕਰੇਗਾ ਮਾਮਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News