ਜ਼ਿਲਾ ਮੈਜਿਸਟਰੇਟ ਨੇ ਹੁੱਕਾ ਪੀਣ ''ਤੇ ਲਾਈ ਪਾਬੰਦੀ

03/17/2018 12:20:48 AM

ਰੂਪਨਗਰ, (ਵਿਜੇ)- ਜ਼ਿਲਾ ਮੈਜਿਸਟਰੇਟ ਰੂਪਨਗਰ ਗੁਰਨੀਤ ਤੇਜ ਨੇ ਜ਼ਿਲੇ ਅੰਦਰ ਕਿਸੇ ਵੀ ਦੁਕਾਨ/ ਹੋਟਲ/ ਰੈਸਟੋਰੈਂਟ/ ਹੁੱਕਾ ਬਾਰਾਂ ਅਤੇ ਜਨਤਕ ਥਾਵਾਂ ਆਦਿ 'ਤੇ ਹੁੱਕਾ ਪੀਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ, ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ।