ਵਿਧਵਾ ਮੁਲਾਜ਼ਮ ਕੋਲੋਂ ਰਿਸ਼ਵਤ ਲੈਂਦਾ ਜ਼ਿਲ੍ਹਾ ਮੈਨੇਜਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

Friday, Sep 29, 2023 - 07:55 PM (IST)

ਵਿਧਵਾ ਮੁਲਾਜ਼ਮ ਕੋਲੋਂ ਰਿਸ਼ਵਤ ਲੈਂਦਾ ਜ਼ਿਲ੍ਹਾ ਮੈਨੇਜਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਸੋਨੂੰ ਗੋਇਲ ਜ਼ਿਲ੍ਹਾ ਮੈਨੇਜਰ (ਟੈਕਨੀਕਲ ਐਕਸਪਰਟ), ਸਿਟੀ ਮਿਸ਼ਨ ਮੈਨੇਜਮੈਂਟ (ਸੀ.ਐੱਮ.ਐੱਮ.) ਯੂਨਿਟ, ਨੈਸ਼ਨਲ ਅਰਬਨ ਲਾਇਵਲੀਹੁੱਡ ਮਿਸ਼ਨ (ਰਾਸ਼ਟਰੀ ਸ਼ਹਿਰੀ ਆਜੀਵਿਕਾ ਮਿਸ਼ਨ) ਨਗਰ ਨਿਗਮ ਬਠਿੰਡਾ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਇਹ ਵੀ ਪੜ੍ਹੋ : ਹੈਰਾਨੀਜਨਕ ਢੰਗ ਨਾਲ ਵਧ ਰਹੀ ਹੈ ਬਜ਼ੁਰਗਾਂ ਦੀ ਆਬਾਦੀ, ਤੇਜ਼ੀ ਨਾਲ 'ਬੁੱਢੇ ਸਮਾਜ' ’ਚ ਬਦਲ ਜਾਵੇਗਾ 'ਨੌਜਵਾਨ ਭਾਰਤ'

ਜਾਣਕਾਰੀ ਦਿੰਦਿਆਂ ਵਿਜੀਲੈਂਸ ਬੁਲਾਰੇ ਨੇ ਕਿਹਾ ਕਿ ਬਿਊਰੋ ਰਾਜ ਦੇ ਜਨਤਕ ਦਫ਼ਤਰਾਂ 'ਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਏਗੀ ਕਿ ਸੂਬੇ ਵਿੱਚ ਭ੍ਰਿਸ਼ਟਾਚਾਰ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਜਾਵੇ। ਇਸ ਕੇਸ ਦੇ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਗੁਰਪ੍ਰੀਤ ਕੌਰ, ਪਰਸਰਾਮ ਨਗਰ, ਬਠਿੰਡਾ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਗੁਰਪ੍ਰੀਤ ਕੌਰ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਹ ਆਪਣੇ ਪਤੀ ਦੀ ਮੌਤ ਤੋਂ ਬਾਅਦ ਨੌਕਰੀ ਦੀ ਭਾਲ ਵਿੱਚ ਮੈਡਮ ਗੀਤਾਂਜਲੀ ਸੀ.ਐੱਮ.ਐੱਮ. ਰਾਸ਼ਟਰੀ ਸ਼ਹਿਰੀ ਆਜੀਵਿਕਾ ਮਿਸ਼ਨ ਬਠਿੰਡਾ ਨੂੰ ਮਿਲੀ, ਜਿਸ ਨੇ ਉਕਤ ਮੁਲਜ਼ਮ ਜ਼ਿਲ੍ਹਾ ਮੈਨੇਜਰ ਸੋਨੂੰ ਗੋਇਲ ਨੂੰ ਮਿਲਣ ਲਈ ਕਿਹਾ, ਜਿਸ ਨੇ ਉਸ ਨੂੰ ਅਰਬਨ ਲਰਨਿੰਗ ਇੰਟਰਨਸ਼ਿਪ ਪ੍ਰੋਗਰਾਮ ਸਕੀਮ ਤਹਿਤ ਨਗਰ ਨਿਗਮ ਬਠਿੰਡਾ ਵਿਖੇ ਠੇਕੇ 'ਤੇ 12,000 ਰੁਪਏ ਮਹੀਨਾ ਉੱਕਾ-ਪੁੱਕਾ ਤਨਖਾਹ 'ਤੇ ਲਗਵਾ ਦਿੱਤਾ।

ਇਹ ਵੀ ਪੜ੍ਹੋ : ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਔਰਤ ਦਾ ਕਤਲ, ਬੇਟੀ ਦੀ ਹਾਲਤ ਗੰਭੀਰ

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਸਤੰਬਰ ਮਹੀਨੇ ਦੀ ਤਨਖਾਹ ਆਉਣ ਤੋਂ ਬਾਅਦ ਉਕਤ ਮੈਡਮ ਗੀਤਾਂਜਲੀ ਸੀ.ਐੱਮ.ਐੱਮ. ਰਾਸ਼ਟਰੀ ਸ਼ਹਿਰੀ ਆਜੀਵਿਕਾ ਮਿਸ਼ਨ ਨਗਰ ਨਿਗਮ ਅਬੋਹਰ ਨੇ ਫੋਨ ਕਰਕੇ ਮੇਰੇ ਪਾਸੋਂ ਨੌਕਰੀ ਜਾਰੀ ਰੱਖਣ ਲਈ 10,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੀ ਮੰਗ ਕਰਕੇ 3,000 ਰੁਪਏ ਰਿਸ਼ਵਤ ਹਾਸਲ ਕੀਤੀ ਅਤੇ ਬਾਕੀ ਰਹਿੰਦੀ ਰਿਸ਼ਵਤ ਸਬੰਧੀ ਉਕਤ ਸੋਨੂੰ ਗੋਇਲ ਨੂੰ ਦੇਣ ਲਈ ਕਿਹਾ। ਇਸ ਪਿੱਛੋਂ ਸੋਨੂੰ ਗੋਇਲ ਨੇ ਰਿਸ਼ਵਤ ਦੀ ਰਕਮ ਨਾ ਦੇਣ ਲਈ ਉਸ ਨੂੰ ਨੌਕਰੀ ਤੋਂ ਕੱਢਣ ਦਾ ਡਰਾਵਾ ਦਿੱਤਾ।

ਇਹ ਵੀ ਪੜ੍ਹੋ : ਗਊਸ਼ਾਲਾ ’ਚ 21 ਗਊਆਂ ਦੀ ਭੇਤਭਰੇ ਹਾਲਾਤ ’ਚ ਮੌਤ, ਹਿੰਦੂ ਸੰਗਠਨਾਂ ਨੇ ਦਿੱਤੀ ਇਹ ਚਿਤਾਵਨੀ

ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਪਾਇਆ ਗਿਆ ਕਿ ਉਕਤ ਮੁਲਾਜ਼ਮ ਗੀਤਾਂਜਲੀ ਨੇ ਮੁੱਦਈ ਪਾਸੋਂ 3,000 ਰੁਪਏ ਰਿਸ਼ਵਤ ਹਾਸਲ ਕੀਤੀ ਹੈ। ਅੱਜ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਨੇ ਜਾਲ ਵਿਛਾਇਆ ਅਤੇ ਸੋਨੂੰ ਗੋਇਲ ਨੂੰ ਬਾਕੀ ਰਹਿੰਦੀ 7,000 ਰੁਪਏ ਰਿਸ਼ਵਤ ਦੀ ਰਕਮ ਸ਼ਿਕਾਇਤਕਰਤਾ ਪਾਸੋਂ ਹਾਸਲ ਕਰਦਿਆਂ 2 ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ ਮੌਕੇ 'ਤੇ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਉਕਤ ਮੁਲਜ਼ਮਾਂ ਸੋਨੂੰ ਗੋਇਲ ਅਤੇ ਗੀਤਾਂਜਲੀ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਦੂਜੇ ਦੋਸ਼ੀ ਵੀ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News