ਪੰਜਾਬ ਦੇ ਜ਼ਿਲ੍ਹੇ ਵਿਚ ਲੱਗੀਆਂ ਸਖ਼ਤ ਪਾਬੰਦੀਆਂ
Friday, Dec 20, 2024 - 05:36 PM (IST)

ਬਠਿੰਡਾ (ਵਿਜੈ ਵਰਮਾ) : ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਧਾਰਾ 163 ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਖ਼ਤ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਜ਼ਿਲ੍ਹੇ ’ਚ ਰੈਲੀਆਂ, ਮੀਟਿੰਗਾਂ ਅਤੇ ਧਰਨੇ ਆਦਿ ਵਿਚ ਹੋਣ ਵਾਲੀ ਹਰ ਪ੍ਰਕਾਰ ਦੀ ਭੜਕਾਊ ਬਿਆਨਬਾਜ਼ੀ/ਵਿਅਕਤੀ ਵਿਸ਼ੇਸ਼, ਧਰਮ, ਜਾਤ ਜਾਂ ਸਮਾਜ ਦੇ ਕਿਸੇ ਭਾਈਚਾਰੇ ਨੂੰ ਠੇਸ ਪਹੁੰਚਾਉਣ ਵਾਲੇ ਨਫ਼ਰਤੀ ਭਾਸ਼ਣ ਆਦਿ ਦੇਣ ’ਤੇ ਮੁਕਮੰਲ ਰੋਕ ਲਗਾਈ ਗਈ ਹੈ। ਹੁਕਮ ਜ਼ਿਲ੍ਹੇ ਅੰਦਰ ਅਮਨ-ਅਮਾਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਖਾਸ ਕਰਕੇ ਭੜਕਾਉ ਬਿਆਨਬਾਜ਼ੀ ਨੂੰ ਰੋਕਣ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ। ਹੁਕਮ ਜ਼ਿਲ੍ਹੇ ਅੰਦਰ 20 ਫਰਵਰੀ 2025 ਤੱਕ ਲਾਗੂ ਰਹੇਗਾ।