ਮਾਮਲਾ ਕੱਪੜਾ ਵਪਾਰੀ ਦੇ ਕਤਲ ਦਾ: ਜ਼ਿਲ੍ਹਾ ਪੁਲਸ ਨੇ 2 ਕਾਰਾਂ, 1 ਪਿਸਤੌਲ ਸਣੇ 5 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

10/19/2022 5:37:58 PM

ਤਰਨਤਾਰਨ (ਰਮਨ) - ਬੀਤੇ ਦਿਨੀਂ ਪਿੰਡ ਅਲਾਦੀਨਪੁਰ ਵਿਖੇ ਇਕ ਕੱਪੜਾ ਵਪਾਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਦੇ ਪਿੱਛੇ ਕੈਨੇਡਾ ਵਿੱਚ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡਾ ਦਾ ਹੱਥ ਸੀ। ਇਸ ਤਲ ਦੀ ਜ਼ਿੰਮੇਵਾਰੀ ਲੈਂਦੇ ਹੋਏ ਗੈਂਗਸਟਰ ਨੇ ਪੋਸਟ ਸਾਂਝੀ ਕਰ ਪੰਜਾਬ ਪੁਲਸ ਨੂੰ ਧਮਕੀ ਵੀ ਦਿੱਤੀ ਸੀ। ਜ਼ਿਲ੍ਹਾ ਪੁਲਸ ਨੇ ਕਤਲ ਦੀ ਵਾਰਦਾਤ ਸਮੇਂ ਵਰਤੀਆਂ ਦੋ ਕਾਰਾਂ, ਇਕ ਪਿਸਤੌਲ ਅਤੇ ਚਾਰ ਰੌਂਦ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੀਤਾ ਹੈ, ਜਦਕਿ ਕਤਲ ਕਰਨ ਵਾਲੇ ਦੋਵੇਂ ਸ਼ੂਟਰ ਪੁਲਸ ਗ੍ਰਿਫ਼ਤ ਤੋਂ ਬਾਹਰ ਦੱਸੇ ਜਾ ਰਹੇ ਹਨ। 

ਪੜ੍ਹੋ ਇਹ ਵੀ ਖ਼ਬਰ : ਅੰਮ੍ਰਿਤਸਰ ਵਿਖੇ ਪੁਲਸ ਮੁਲਾਜ਼ਮ ਦੀ ਰਿਵਾਲਵਰ ’ਚੋਂ ਚੱਲੀ ਗੋਲੀ, ਨੌਜਵਾਨ ਦੀ ਛਾਤੀ 'ਚ ਲੱਗੀ

ਜ਼ਿਕਰਯੋਗ ਹੈ ਕਿ ਗੈਂਗਸਟਰ ਲਖਬੀਰ ਲੱਡਾ ਨਾਲ ਸੰਬੰਧਤ ਫਿਰੌਤੀ ਮੰਗਣ ਵਾਲੇ ਦੋ ਮੁਲਜ਼ਮਾਂ ਨੂੰ ਵੀ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ 11 ਅਕਤੂਬਰ ਦੀ ਸ਼ਾਮ ਪਿੰਡ ਅਲਾਦੀਨਪੁਰ ਵਿਖੇ ਰੈਡੀਮੇਡ ਕੱਪੜੇ ਦੀ ਦੁਕਾਨ ਕਰਦੇ ਗੁਰਜੰਟ ਸਿੰਘ ਜੰਟਾ ਪੁੱਤਰ ਅਜੈਬ ਸਿੰਘ ਦਾ ਗੁਰਕੀਰਤ ਸਿੰਘ ਉਰਫ ਘੁੱਗੀ ਅਤੇ ਅਜਮੀਤ ਸਿੰਘ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਥਾਣਾ ਸਦਰ ਤਰਨਤਾਰਨ ਵਿਖੇ ਮ੍ਰਿਤਕ ਦੇ ਚਚੇਰੇ ਭਰਾ ਅਰਸ਼ਦੀਪ ਸਿੰਘ ਪੁੱਤਰ ਨਿਸ਼ਾਨ ਸਿੰਘ ਨਿਵਾਸੀ ਅਲਾਦੀਨਪੁਰ, ਗੈਂਗਸਟਰ ਲਖਬੀਰ ਸਿੰਘ ਲੰਡਾ, ਗੁਰਕੀਰਤ ਸਿੰਘ ਘੁੱਗੀ, ਅਜਮੇਰ ਸਿੰਘ ਖ਼ਿਲਾਫ਼ ਪਰਚਾ ਦਰਜ ਕਰ ਕੇ ਤਫਤੀਸ਼ ਕਰਨੀ ਸ਼ੁਰੂ ਕਰ ਦਿੱਤੀ ਸੀ। 

ਪੜ੍ਹੋ ਇਹ ਵੀ ਖ਼ਬਰ : ਗੁਰੂ ਨਗਰੀ ਅੰਮ੍ਰਿਤਸਰ 'ਚ ਨਸ਼ਿਆਂ ਦਾ ਕਹਿਰ, ਮਾਪਿਆਂ ਨੇ ਲਾਡਾਂ ਨਾਲ ਪਾਲ਼ੇ 2 ਸਕੇ ਭਰਾਵਾਂ ਦੀ ਮੌਤ

ਇਸ ਦੌਰਾਨ ਕੈਨੇਡਾ ਬੈਠੇ ਗੈਂਗਸਟਰ ਲੰਡਾ ਨੇ ਸੋਸ਼ਲ ਮੀਡੀਆ ਰਾਹੀਂ ਪੰਜਾਬ ਪੁਲਸ ਨੂੰ ਧਮਕੀ ਵੀ ਦਿੱਤੀ। ਐੱਸ.ਐੱਸ.ਪੀ. ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਪੁਲਸ ਵੱਲੋਂ ਇਸ ਕਤਲ ਕੇਸ ਨਾਲ ਜੁੜੇ ਦੋ ਵਿਅਕਤੀਆਂ ਰਵੀਸ਼ੇਰ ਸਿੰਘ ਉਰਫ ਰਵੀ ਪੁੱਤਰ ਬਲਦੇਵ ਸਿੰਘ ਨਿਵਾਸੀ ਸ਼ੇਰੋਂ ਅਤੇ ਵਰਿੰਦਰ ਸਿੰਘ ਉਰਫ ਭਿੰਡੀ ਉਰਫ ਕਾਕਾ ਪੁੱਤਰ ਗੁਰਦੇਵ ਸਿੰਘ ਨਿਵਾਸੀ ਨੌਸ਼ਹਿਰਾ ਪੰਨੂਆਂ ਨੂੰ 2 ਕਾਰਾਂ, 1 ਪਿਸਤੌਲ, 4 ਜ਼ਿੰਦਾ ਰੌਂਦ ਸਣੇ ਗ੍ਰਿਫ਼ਤਾਰ ਕਰਦੇ ਹੋਏ ਗੈਂਗਸਟਰ ਲੰਡਾ ਦੀ ਧਮਕੀ ਦਾ ਜਵਾਬ ਦਿੱਤਾ ਹੈ। ਐੱਸ.ਐੱਸ.ਪੀ ਨੇ ਦੱਸਿਆ ਕਿ ਕਤਲ ਕਰਨ ਸਮੇਂ ਗੁਰਕੀਰਤ ਸਿੰਘ ਅਤੇ ਅਜਮੀਤ ਸਿੰਘ ਵੱਲੋਂ ਗੋਲੀਆਂ ਚਲਾਈਆਂ ਗਈਆਂ ਸਨ, ਜਦਕਿ ਰਵੀ ਸ਼ੇਰ ਸਿੰਘ ਅਤੇ ਵਰਿੰਦਰ ਸਿੰਘ ਭਿੰਡੀ ਘਟਨਾ ਸਮੇਂ ਕਾਰ ਵਿੱਚ ਮੌਜੂਦ ਸਨ, ਜੋ ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਪੱਟੀ ਵਿਖੇ ਫ਼ਰਾਰ ਹੋ ਗਏ ਸਨ। 

ਪੜ੍ਹੋ ਇਹ ਵੀ ਖ਼ਬਰ : ESI ਹਸਪਤਾਲ ਦੇ ਬਾਹਰ ਮਿਲਿਆ ਨਵਜਾਤ ਬੱਚੀ ਦਾ ਭਰੂਣ, ਸੜਕ ’ਤੇ ਸੁਟਣ ਵਾਲਾ ਕਲਯੁੱਗੀ ਪਿਤਾ ਗ੍ਰਿਫਤਾਰ

ਐੱਸ.ਐੱਸ.ਪੀ. ਨੇ ਦੱਸਿਆ ਕਿ ਕਤਲ ਕਰਨ ਵਾਲੇ ਦੋਵੇਂ ਸ਼ੂਟਰਾਂ ਦੀ ਭਾਲ ਜਾਰੀ ਹੈ। ਆਈ.ਈ.ਡੀ ਮਾਮਲੇ ਵਿਚ ਦਿੱਲੀ ਪੁਲਸ ਵੱਲੋਂ ਗ੍ਰਿਫ਼ਤਾਰ ਅਰਸ਼ਦੀਪ ਸਿੰਘ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਗੈਂਗਸਟਰ ਲੰਡਾ ਨਾਲ ਜੁੜੇ ਤਿੰਨ ਮੁਲਜ਼ਮਾਂ ਸੁਰਜੀਤ ਸਿੰਘ ਪੁੱਤਰ ਮਨਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਮੋਹਪ੍ਰੀਤ ਸਿੰਘ ਉਰਫ ਮੋਹ ਪੁੱਤਰ ਕੰਵਲਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਤਿੰਨੇ ਮੁਲਜ਼ਮ ਗੈਂਗਸਟਰ ਲਖਬੀਰ ਸਿੰਘ ਲੱਡਾ ਨਾਲ ਸਬੰਧਤ ਹਨ, ਜੋ ਲੋਕਾਂ ਪਾਸੋਂ ਫਿਰੌਤੀ ਮੰਗਣ ਦਾ ਕੰਮ ਕਰਦੇ ਸਨ। ਇਸ ਮੌਕੇ ਐੱਸ.ਪੀ. ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ, ਡੀ.ਐੱਸ.ਪੀ. ਇਨਵੈਸਟੀਗੇਸ਼ਨ, ਥਾਣਾ ਸਦਰ ਮੁਖੀ ਗੁਰਚਰਨ ਸਿੰਘ ਅਤੇ ਥਾਣਾ ਸਿਟੀ ਮੁਖੀ ਇੰਸਪੈਕਟਰ ਹਰਪ੍ਰੀਤ ਸਿੰਘ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ : ਗੈਂਗਸਟਰ ਲੰਡਾ ਨੇ ਲਈ ਤਰਨਤਾਰਨ ਦੇ ਕੱਪੜਾ ਵਪਾਰੀ ਦੇ ਕਤਲ ਦੀ ਜ਼ਿੰਮੇਵਾਰੀ, ਨਾਲ ਹੀ ਦਿੱਤੀ ਇਹ ਧਮਕੀ

 
 

rajwinder kaur

This news is Content Editor rajwinder kaur