‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਚੱਲਦਿਆਂ ਜ਼ਿਲ੍ਹਾ ਪੁਲਸ ਨੇ 16 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

Thursday, Jun 19, 2025 - 02:06 PM (IST)

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਚੱਲਦਿਆਂ ਜ਼ਿਲ੍ਹਾ ਪੁਲਸ ਨੇ 16 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਤਰਨਤਾਰਨ (ਰਾਜੂ)- ਜ਼ਿਲ੍ਹਾ ਪੁਲਸ ਮੁਖੀ ਦੀਪਕ ਪਾਰੀਕ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤੀ ਮੁਹਿੰਮ ਦੇ ਚੱਲਦਿਆਂ ਤਰਨਤਾਰਨ ਪੁਲਸ ਨੇ ਭਾਰੀ ਮਾਤਰਾ ਵਿਚ ਹੈਰੋਇਨ, ਡਰੋਨ, ਨਸ਼ੀਲੀਆਂ ਗੋਲੀਆਂ, ਸ਼ਰਾਬ ਅਤੇ ਲਾਹਣ ਬਰਾਮਦ ਕਰਦਿਆਂ 16 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਐੱਸ. ਪੀ. (ਆਈ) ਅਜੇਰਾਜ ਸਿੰਘ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਅਤੇ ਬੀ. ਐੱਸ. ਐੱਫ. ਨੇ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਪਿੰਡ ਬਿਧੀ ਚੰਦ ਛੀਨਾ ਦੇ ਖੇਤਾਂ ’ਚੋਂ ਇਕ ਡਰੋਨ ਅਤੇ 507 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ-  ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, 18,19,20 ਤੇ 21 ਦੀ ਪੜ੍ਹੋ ਤਾਜ਼ਾ ਅਪਡੇਟ

ਇਸੇ ਤਰ੍ਹਾਂ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਜਗਰੂਪ ਸਿੰਘ ਪੁੱਤਰ ਅਸ਼ੋਕ ਕੁਮਾਰ ਵਾਸੀ ਪਲਾਸੌਰ ਨੂੰ 50 ਗ੍ਰਾਮ ਹੈਰੋਇਨ ਅਤੇ ਥਾਣਾ ਵੈਰੋਂਵਾਲ ਦੀ ਪੁਲਸ ਨੇ ਕੁਲਦੀਪ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਵੈਰੋਂਵਾਲ ਦਾਰਾਪੁਰ ਨੂੰ 50 ਨਸ਼ੀਲੀਆਂ ਗੋਲੀਆਂ ਅਤੇ ਥਾਣਾ ਝਬਾਲ ਦੀ ਪੁਲਸ ਨੇ ਰਾਣਾ ਸਿੰਘ ਪੁੱਤਰ ਲੱਖਾ ਸਿੰਘ ਵਾਸੀ ਮੰਡਿਆਲਾ ਨੂੰ 14 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਦਕਿ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਸੁਖਰਾਜ ਸਿੰਘ ਪੁੱਤਰ ਨਿਸ਼ਾਨ ਸਿੰਘ ਅਤੇ ਦੀਪਕ ਸਿੰਘ ਪੁੱਤਰ ਰਵਿੰਦਰ ਕੁਮਾਰ ਵਾਸੀਆਨ ਨੌਰੰਗਾਬਾਦ ਨੂੰ 40 ਗ੍ਰਾਮ ਹੈਰੋਇਨ, ਥਾਣਾ ਖੇਮਕਰਨ ਦੀ ਪੁਲਸ ਨੇ ਜਸਪਾਲ ਸਿੰਘ ਵਾਸੀ ਮਸਤਗੜ੍ਹ ਨੂੰ ਹੈਰੋਇਨ ਨਾਲ ਲਿੱਬੜੀ ਪੰਨੀ, ਥਾਣਾ ਭਿੱਖੀਵਿੰਡ ਦੀ ਪੁਲਸ ਨੇ ਜੁਗਰਾਜ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਭਗਵਾਨਪੁਰਾ ਅਤੇ ਗੁਰਮੀਤ ਸਿੰਘ ਪੁੱਤਰ ਨਿੰਦਰ ਸਿੰਘ ਵਾਸੀ ਭੂਰਾ ਕੋਹਨਾ ਨੂੰ 10 ਗ੍ਰਾਮ ਹੈਰੋਇਨ ਤੇ ਥਾਣਾ ਵਲਟੋਹਾ ਦੀ ਪੁਲਸ ਨੇ ਸਤਨਾਮ ਸਿੰਘ ਵਾਸੀ ਵਲਟੋਹਾ, ਮਨਜੀਤ ਸਿੰਘ ਵਾਸੀ ਨਵਾਂ ਫਤਿਹਪੁਰ, ਕਰਨਦੀਪ ਸਿੰਘ ਵਾਸੀ ਵਲਟੋਹਾ ਨੂੰ ਹੈਰੋਇਨ ਨਾਲ ਲਿੱਬੜੀ ਪੰਨੀ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੀ ਪੁਲਸ ਨੇ ਅਜੈਪਾਲ ਸਿੰਘ ਵਾਸੀ ਨਾਰਲੀ ਨੂੰ 6 ਗ੍ਰਾਮ ਹੈਰੋਇਨ, ਜਗਦੀਸ਼ ਸਿੰਘ ਵਾਸੀ ਮਾੜੀਮੇਘਾ ਨੂੰ 7 ਗ੍ਰਾਮ ਹੈਰੋਇਨ ਅਤੇ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਕਾਕੂ ਸਿੰਘ ਵਾਸੀ ਵਲੀਪੁਰ ਨੂੰ 100 ਲੀਟਰ ਲਾਹਣ, ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ ਮੋਹਨ ਸਿੰਘ ਵਾਸੀ ਨਵੇਂ ਵਰਿਆਹ ਨੂੰ 20 ਕਿਲੋ ਲਾਹਣ, ਥਾਣਾ ਸਰਹਾਲੀ ਦੀ ਪੁਲਸ ਨੇ ਜਗਪ੍ਰੀਤ ਸਿੰਘ ਵਾਸੀ ਸਰਹਾਲੀ ਕਲਾਂ ਨੂੰ 50 ਕਿਲੋ ਲਾਹਣ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਖ਼ਿਲਾਫ਼ ਸਬੰਧਤ ਥਾਣਿਆਂ ਵਿਚ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ-ਪੰਜਾਬੀਓ ਪਹਿਲਾਂ ਹੀ ਕਰ ਲਓ ਤਿਆਰੀ, 2 ਦਿਨ ਬਿਜਲੀ ਸਪਲਾਈ ਰਹੇਗੀ ਬੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News