ਦੇਰ ਰਾਤ ਜ਼ਿਲ੍ਹਾ ਪੁਲਸ ਮੁਖੀ ਵੱਲੋਂ ਥਾਣਿਆਂ ਦੀ ਅਚਨਚੇਤ ਚੈਕਿੰਗ, ਮਾਲਖਾਨਿਆਂ ਅਤੇ ਰਿਕਾਰਡ ਰੂਮਾਂ ਦੀ ਕੀਤੀ ਜਾਂਚ

Saturday, Aug 09, 2025 - 05:54 AM (IST)

ਦੇਰ ਰਾਤ ਜ਼ਿਲ੍ਹਾ ਪੁਲਸ ਮੁਖੀ ਵੱਲੋਂ ਥਾਣਿਆਂ ਦੀ ਅਚਨਚੇਤ ਚੈਕਿੰਗ, ਮਾਲਖਾਨਿਆਂ ਅਤੇ ਰਿਕਾਰਡ ਰੂਮਾਂ ਦੀ ਕੀਤੀ ਜਾਂਚ

ਫਤਿਹਗੜ੍ਹ ਸਾਹਿਬ (ਜਗਦੇਵ ਸਿੰਘ) : ਫਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਪੁਲਸ ਮੁਖੀ ਸ਼ੁਭਮ ਅਗਰਵਾਲ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀ ਦੇਰ ਰਾਤ ਸਮੇਂ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਥਾਣੇ ਦੇ ਮਾਲਖਾਨੇ, ਖਾਨਿਆਂ ਅਤੇ ਰਿਕਾਰਡ ਰੂਮ ਦੀ ਵੀ ਜਾਂਚ ਕੀਤੀ ਗਈ ਅਤੇ ਥਾਣਾ ਮੁਖੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਕਿ ਜਿਹੜੀਆਂ ਵੀ ਕਮੀਆਂ ਪਾਈਆਂ ਗਈਆਂ ਹਨ, ਉਨ੍ਹਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰ ਲਿਆ ਜਾਵੇ।

ਇਹ ਵੀ ਪੜ੍ਹੋ : ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਇੰਪਰੂਵਮੈਂਟ ਟਰੱਸਟ ਦੀ ਚੇਅਰਪਰਸਨ ਬਦਲੀ

ਉਨ੍ਹਾਂ ਕਿਹਾ ਕਿ ਫਤਿਹਗੜ੍ਹ ਸਾਹਿਬ ਪੁਲਸ ਵੱਲੋਂ ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਥਾਵਾਂ 'ਤੇ ਨਾਕੇਬੰਦੀ ਕੀਤੀ ਗਈ ਹੈ ਅਤੇ ਸ਼ਰਾਰਤੀ ਅਨਸਰਾਂ 'ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ 'ਤੇ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ, ਇਸ ਲਈ ਪੂਰੇ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਦੌਰਾਨ ਜ਼ਿਲ੍ਹਾ ਪੁਲਸ ਮੁਖੀ ਨਾਲ ਹੋਰ ਵੀ ਅਧਿਕਾਰੀ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News