ਜ਼ਿਲ੍ਹਾ ਪੁਲਸ ਮੁਖੀ ਵੱਲੋਂ ਪੁਲਸ ਸਟੇਸ਼ਨ ਦਾ ਐੱਸਐੱਚਓ ਮੁਅੱਤਲ
Thursday, Apr 03, 2025 - 08:26 PM (IST)

ਗੁਰਦਾਸਪੁਰ (ਵਿਨੋਦ): ਜ਼ਿਲਾ ਪੁਲਸ ਮੁਖੀ ਗੁਰਦਾਸਪੁਰ ਸ੍ਰੀ ਆਦਿੱਤਿਆ ਨੇ ਘੁੰਮਣ ਕਲਾਂ ਪੁਲਿਸ ਸਟੇਸ਼ਨ ਦੇ ਇੰਚਾਰਜ ਗੁਰਸੇਵਕ ਸਿੰਘ ਨੂੰ ਕੰਮ ਵਿੱਚ ਲਾਪਰਵਾਹੀ, ਸਮੇਂ ਸਿਰ ਮਾਮਲਿਆਂ ਦਾ ਨਿਪਟਾਰਾ ਨਾ ਕਰਨ ਅਤੇ ਲੋਕਾਂ ਨਾਲ ਸਹੀ ਵਿਵਹਾਰ ਨਾ ਕਰਨ ਦੇ ਦੋਸ਼ਾਂ ਹੇਠ ਮੁਅੱਤਲ ਕਰ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਸ ਮੁਖੀ ਗੁਰਦਾਸਪੁਰ ਸ੍ਰੀ ਆਦਿੱਤਿਆ ਨੇ ਕਿਹਾ ਕਿ ਲੋਕਾਂ ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ ਘੁੰਮਣ ਕਲਾਂ ਪੁਲਿਸ ਸਟੇਸ਼ਨ ਦੇ ਇੰਚਾਰਜ ਗੁਰਸੇਵਕ ਸਿੰਘ ਲਾਪਰਵਾਹੀ ਵਰਤ ਰਹੇ ਹਨ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਜਾਣਬੁੱਝ ਕੇ ਦੇਰੀ ਕਰ ਰਹੇ ਹਨ। ਜਦੋਂ ਕਿ ਲੋਕਾਂ ਪ੍ਰਤੀ ਉਸਦਾ ਵਿਵਹਾਰ ਵੀ ਚੰਗਾ ਨਹੀਂ ਹੈ। ਇਸ ਮਾਮਲੇ ਦੀ ਜਾਂਚ ਕਰਨ 'ਤੇ, ਜਦੋਂ ਲੋਕਾਂ ਦੀਆਂ ਸ਼ਿਕਾਇਤਾਂ ਸੱਚੀਆਂ ਪਾਈਆਂ ਗਈਆਂ, ਤਾਂ ਉਕਤ ਅਧਿਕਾਰੀ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਅਤੇ ਪੁਲਸ ਲਾਈਨ ਭੇਜ ਦਿੱਤਾ ਗਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਪੁਲਿਸ ਅਧਿਕਾਰੀ ਵੱਲੋਂ ਕੰਮ ਵਿੱਚ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।