ਜ਼ਿਲ੍ਹਾ ਸੰਗਰੂਰ ''ਚ ਕੋਰੋਨਾ ਦਾ ਧਮਾਕਾ, 123 ਨਵੇਂ ਮਾਮਲੇ ਆਉਣ ਦੇ ਨਾਲ-ਨਾਲ 2 ਦੀ ਮੌਤ
Wednesday, Jan 19, 2022 - 06:08 PM (IST)
ਸੰਗਰੂਰ (ਵਿਜੈ ਕੁਮਾਰ ਸਿੰਗਲਾ) - ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਅੰਦਰ ਕੋਰੋਨਾ ਦੀ ਰਫ਼ਤਾਰ ਲਗਾਤਾਰ ਵਧਦੀ ਜਾ ਰਹੀ ਹੈ। ਅੱਜ ਸੰਗਰੂਰ ਜ਼ਿਲ੍ਹੇ ਅੰਦਰ ਕੋਰੋਨਾ ਦਾ ਵੱਡਾ ਬਲਾਸਟ ਹੋਇਆ ਹੈ। ਬੁੱਧਵਾਰ ਨੂੰ ਜਾਰੀ ਮੀਡੀਆ ਬੁਲੇਟਨ ਅਨੁਸਾਰ ਜ਼ਿਲ੍ਹਾ ਸੰਗਰੂਰ ਦੇ ਅੰਦਰ 123 ਨਵੇਂ ਕੋਰੋਨਾ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ, ਜਦਕਿ ਦੋ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਸਿਹਤ ਬਲਾਕ ਸੰਗਰੂਰ 43, ਧੂਰੀ 18, ਕੌਹਰੀਆ 8, ਭਵਾਨੀਗੜ੍ਹ 24, ਲੌਂਗੋਵਾਲ 8, ਮੂਨਕ 4, ਸੁਨਾਮ 4, ਸ਼ੇਰਪੁਰ 12 ਅਤੇ ਫਤਹਿਗੜ੍ਹ ਪੰਜਗਰਾਈਆਂ ਵਿਖੇ 2 ਨਵੇਂ ਮਾਮਲੇ ਦਰਜ ਕੀਤੇ ਗਏ ਹਨ।
ਪੜ੍ਹੋ ਇਹ ਵੀ ਖ਼ਬਰ - ਕਾਂਗਰਸੀ ਵਿਧਾਇਕ ਸੁਨੀਲ ਦੱਤੀ ਨੇ ਕੁੰਵਰ ਵਿਜੈ ਪ੍ਰਤਾਪ ਤੇ ਅਨਿਲ ਜੋਸ਼ੀ ਨੂੰ ਦਿੱਤੀ ਖੁੱਲ੍ਹੀ ਬਹਿਸ ਦੀ ਚੁਣੌਤੀ (ਵੀਡੀਓ)
ਇਸਦੇ ਨਾਲ ਹੀ ਸਿਹਤ ਬਲਾਕ ਸ਼ੇਰਪੁਰ ਨਾਲ ਸਬੰਧਤ ਇਕ ਵਿਅਕਤੀ ਦੀ ਮੋਗਾ ਵਿਖੇ ਅਤੇ ਧੂਰੀ ਸਿਹਤ ਬਲਾਕਾਂ ਨਾਲ ਸਬੰਧਤ ਇਕ ਵਿਅਕਤੀ ਦੀ ਪਟਿਆਲਾ ਹਸਪਤਾਲ ਵਿਖੇ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸਦੇ ਨਾਲ ਹੀ ਵੱਖ-ਵੱਖ ਥਾਵਾਂ ’ਤੇ ਦਾਖ਼ਲ 211 ਕੋਰੋਨਾ ਨਾਲ ਪੀੜਤ ਵਿਅਕਤੀ ਕੋਰੋਨਾ ’ਤੇ ਜਿੱਤ ਹਾਸਲ ਕਰਕੇ ਘਰ ਵਾਪਸੀ ਕਰ ਚੁੱਕੇ ਹਨ। ਜ਼ਿਲ੍ਹਾ ਸੰਗਰੂਰ ਅੰਦਰ ਹੁਣ ਤੱਕ ਕੋਰੋਨਾ ਨਾਲ ਸਬੰਧਤ 16853 ਕੇਸ ਪਾਏ ਗਏ ਹਨ, ਜਦਕਿ 15428 ਵਿਅਕਤੀ ਠੀਕ ਹੋ ਗਏ ਹਨ। ਇਸ ਤੋਂ ਇਲਾਵਾ 883 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹੇ ਅੰਦਰ 542 ਕੋਰੋਨਾ ਐਕਟਿਵ ਕੇਸ ਬਾਕੀ ਹਨ।
ਪੜ੍ਹੋ ਇਹ ਵੀ ਖ਼ਬਰ - ED ਦੀ ਰੇਡ 'ਤੇ ਰਾਘਵ ਚੱਢਾ ਦਾ ਵੱਡਾ ਬਿਆਨ, ਨਿਸ਼ਾਨੇ 'ਤੇ ਮੁੱਖ ਮੰਤਰੀ ਚੰਨੀ (ਵੀਡੀਓ)