ਜ਼ਿਲ੍ਹਾ ਸੰਗਰੂਰ ''ਚ ਕੋਰੋਨਾ ਬਲਾਸਟ, 14 ਨਵੇਂ ਮਾਮਲੇ ਆਏ ਸਾਹਮਣੇ
Thursday, Jan 06, 2022 - 11:23 AM (IST)
ਸੰਗਰੂਰ (ਵਿਜੈ ਕੁਮਾਰ ਸਿੰਗਲਾ) - ਜ਼ਿਲ੍ਹਾ ਸੰਗਰੂਰ ਵਿਚ ਅੱਜ ਕੋਰੋਨਾ ਦੇ 14 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਜ਼ਿਲ੍ਹੇ ਅੰਦਰ ਹਾਹਾਕਾਰ ਮੱਚ ਗਈ ਹੈ। ਬੁੱਧਵਾਰ ਨੂੰ ਜਾਰੀ ਮੀਡੀਆ ਬੁਲਿਟਨ ਅਨੁਸਾਰ ਸਿਹਤ ਬਲਾਕ ਸੰਗਰੂਰ 7, ਸੁਨਾਮ 1, ਕੌਹਰੀਆਂ 1, ਲੌਂਗੋਵਾਲ 1, ਸ਼ੇਰਪੁਰ 2,ਮਾਲੇਰਕੋਟਲਾ 1 ਅਤੇ ਅਮਰਗੜ੍ਹ ਵਿਖੇ 1 ਵਿਅਕਤੀ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ। ਇਸ ਕਾਰਨ ਹੁਣ ਜ਼ਿਲ੍ਹੇ ਅੰਦਰ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 36 ਹੋ ਗਈ ਹੈ।
ਪੜ੍ਹੋ ਇਹ ਵੀ ਖ਼ਬਰ - ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ: ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ ’ਚ ਆਉਣਗੇ 1-1 ਹਜ਼ਾਰ ਰੁਪਏ
ਦੂਜੇ ਪਾਸੇ ਸਿਹਤ ਵਿਭਾਗ ਦੇ ਕੱਚੇ ਅਤੇ ਰੈਗੂਲਰ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਹੋਈ ਹੈ, ਜਿਸ ਕਰਕੇ ਅਜਿਹੇ ਹਾਲਾਤਾਂ ਵਿੱਚ ਕੋਰੋਨਾ ਦੇ ਕੇਸਾਂ ਦਾ ਵਧਣਾ ਆਮ ਲੋਕਾਂ ਲਈ ਗਹਿਰੀ ਚਿੰਤਾ ਦਾ ਵਿਸ਼ਾ ਵੀ ਬਣ ਰਿਹਾ ਹੈ। ਜ਼ਿਲ੍ਹਾ ਸੰਗਰੂਰ ਅੰਦਰ ਹੁਣ ਤੱਕ 15814 ਮਾਮਲੇ ਦਰਜ ਕੀਤੇ ਗਏ ਹਨ ਅਤੇ ਕੋਰੋਨਾ ਪੀੜਤ 14902 ਮਰੀਜ਼ ਠੀਕ ਹੋ ਕੇ ਘਰ ਵਾਪਸ ਜਾ ਚੁੱਕੇ ਹਨ, ਜਦਕਿ 876 ਮਰੀਜ਼ਾਂ ਦੀ ਹੁਣ ਤੱਕ ਮੌਤ ਹੋ ਚੁੱਕੀ ਹੈ। ਜ਼ਿਲ੍ਹੇ ਅੰਦਰ 36 ਮਰੀਜ਼ ਐਕਟਿਵ ਹਨ। ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਰਾਮਵੀਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਨੂੰ ਲੈ ਕੇ ਸਰਕਾਰ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਕੋਰੋਨਾ ਬਲਾਸਟ : 4 ਡਾਕਟਰ, ਇਕ BSF ਜਵਾਨ, 6 ਵਿਦਿਆਰਥੀਆਂ ਸਣੇ 33 ਲੋਕ ਪਾਜ਼ੇਟਿਵ