ਜ਼ਿਲ੍ਹਾ ਸੰਗਰੂਰ ਦੀ ਪੁਲਸ ਨੇ ਨਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ 351 ਵਿਅਕਤੀ ਕੀਤੇ ਕਾਬੂ
Friday, Aug 07, 2020 - 07:42 PM (IST)
ਸੰਗਰੂਰ,(ਸਿੰਗਲਾ): ਜ਼ਿਲ੍ਹਾ ਪੁਲਸ ਸੰਗਰੂਰ ਵੱਲੋਂ ਨਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਸਖ਼ਤ ਕਾਰਵਾਈ ਕਰਦਿਆਂ ਤਾਲਾਬੰਦੀ ਦੌਰਾਨ 31 ਦੋਸ਼ੀਆਂ ਨੂੰ ਕਾਬੂ ਕਰਕੇ 341 ਮਾਮਲੇ ਦਰਜ ਕੀਤੇ ਗਏ ਹਨ। ਇਹ ਜਾਣਕਾਰੀ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਗਰਗ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਨਜ਼ਾਇਜ਼ ਸ਼ਰਾਬ ਦੀ ਤਸਕਰੀ ਕਰਨ ਵਾਲਿਆਂ ਖਿਲਾਫ਼ ਸਖ਼ਤ ਨੋਟਿਸ ਲੈਂਦਿਆਂ ਦੋਸ਼ੀਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਸ ਸ਼ਰਾਬ ਜਾਂ ਹੋਰ ਕਿਸੇ ਤਰ੍ਹਾਂ ਦੇ ਨਸ਼ਿਆਂ ਦੇ ਕਾਰੋਬਾਰ ਕਰਨ ਵਾਲਿਆਂ ਭੈੜੇ ਵਿਅਕਤੀਆਂ ਨੂੰ ਨੱਥ ਪਾਉਣ ਲਈ 24 ਘੰਟੇ ਮੁਸਤੈਦੀ ਨਾਲ ਕਾਰਜ਼ਸੀਲ ਹੈ।
ਸੰਦੀਪ ਗਰਗ ਨੇ ਦੱਸਿਆ ਕਿ 22 ਮਾਰਚ 2020 ਤੋਂ ਹੁਣ ਤੱਕ ਸ਼ਰਾਬ ਠੇਕਾ ਦੇਸੀ 19383.375 ਲੀਟਰ, ਅੰਗਰੇਜ਼ੀ ਸ਼ਰਾਬ 189.750 ਲੀਟਰ, ਨਜ਼ਾਇਜ਼ ਸ਼ਰਾਬ 289.205 ਲੀਟਰ, ਲਾਹਣ 6193 ਲੀਟਰ, ਚਾਲੂ ਭੱਠੀਆ 10, ਬੀਅਰ 9 ਲੀਟਰ, ਸਪਰਿੱਟ 6.75 ਲੀਟਰ, 7 ਨਜ਼ਾਇਜ਼ ਭੱਠੀਆ ਦਾ ਸਾਮਾਨ ਕਬਜ਼ੇ 'ਚ ਲੈ ਕੇ ਦੋਸ਼ੀਆਂ ਖਿਲਾਫ਼ ਕਾਰਵਾਈ ਅਮਲ 'ਚ ਲਿਆਂਦੀ ਜਾਵੇ। ਉਨ੍ਹਾਂ ਹੋਰ ਵਿਸਥਾਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਭਵਾਨੀਗੜ੍ਹ ਵਿਖੇ ਮਿਤੀ 21 ਜੂਨ 2020 ਨੂੰ ਮੁਕੱਦਮਾ ਨੰਬਰ 174 ਤਹਿਤ ਅ/ਧ 61/1/14 ਆਬਾਕਾਰੀ ਐਕਟ ਅਤੇ 420, 465, 467, 468, 471, 201, 188 ਹਿੰ: ਡ ਦਰਜ ਕਰਕੇ 12600 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਰਸੀਲਾ ਸਮੇਤ ਇਕ ਟਰੱਕ ਬਿਨ੍ਹਾਂ ਕਾਗਜਾਤ ਬਰਾਮਦ ਕਰਕੇ 7 ਦੋਸੀਆਂ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪਿੰਡ ਚਾਣਚੱਕ ਤਹਿਸੀਲ ਗੂਹਲਾ (ਹਰਿਆਣਾ) ਵਿਖੇ ਨਜ਼ਾਇਜ਼ ਸ਼ਰਾਬ ਦੀ ਫੈਕਟਰੀ ਵੀ ਫੜ੍ਹੀ ਗਈ । ਇਸ ਤੋਂ ਇਲਾਵਾ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਹੋਰ ਦੋਸ਼ੀਆਂ ਦੀ ਭਾਲ ਵੀ ਜਾਰੀ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਸ ਵੱਲੋਂ ਸ਼ਰਾਬ ਦੀ ਤਸਕਰੀ ਕਰਨ ਵਾਲਿਆਂ ਖਿਲਾਫ਼ ਸਪੈਸ਼ਲ ਮੁਹਿੰਮ ਚਲਾ ਕੇ 10 ਚਾਲੂ ਭੱਠੀਆ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਸਮੂਹ ਥਾਣਾ ਮੁਖੀਆਂ ਅਤੇ ਪੁਲਸ ਅਧਿਕਾਰੀਆਂ ਨੂੰ ਹੁਕਮ ਜਾਰੀ ਕਰਦਿਆਂ ਕਿਹਾ ਕਿ ਨਜ਼ਾਇਜ਼ ਸ਼ਰਾਬ ਦਾ ਕਾਰੋਬਾਰ ਕਰਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਸ਼ਖਤ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇ