ਜ਼ਿਲ੍ਹੇ ਦੇ SHO ਗੁਰਪ੍ਰੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
Thursday, Jul 17, 2025 - 12:30 PM (IST)

ਫਿਰੋਜ਼ਪੁਰ (ਕੁਮਾਰ, ਖੁੱਲਰ) : ਫਿਰੋਜ਼ਪੁਰ ਦੇ ਥਾਣਾ ਮੱਲਾਂਵਾਲਾ ਦੇ ਐੱਸ. ਐੱਚ. ਓ. ਨੌਜਵਾਨ ਇੰਸਪੈਕਟਰ ਗੁਰਪ੍ਰੀਤ ਸਿੰਘ ਦੀ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਉਹ ਜ਼ਿਲ੍ਹਾ ਫਿਰੋਜ਼ਪੁਰ ਦੇ ਕਈ ਵੱਖ-ਵੱਖ ਥਾਣਿਆਂ ’ਚ ਐੱਸ. ਐੱਚ. ਓ. ਵਜੋਂ ਸੇਵਾ ਨਿਭਾਅ ਚੁੱਕੇ ਸਨ ਅਤੇ ਡਿਊਟੀ ਦੌਰਾਨ ਉਨ੍ਹਾਂ ਦੀ ਭੂਮਿਕਾ ਸ਼ਾਨਦਾਰ ਰਹੀ।
ਜ਼ਿਲ੍ਹਾ ਫਿਰੋਜ਼ਪੁਰ ਦੇ ਪੁਲਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਇੰਸਪੈਕਟਰ ਗੁਰਪ੍ਰੀਤ ਸਿੰਘ ਦੀ ਅਚਾਨਕ ਹੋਈ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕਰਦੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।