ਜ਼ਿਲ੍ਹਾ ਸਵੀਪ ਟੀਮ ਨੇ ਥਰਡ ਜੈਂਡਰ ਵੋਟਰਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਕੀਤਾ ਜਾਗਰੂਕ
Wednesday, May 29, 2024 - 10:37 PM (IST)

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) - ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਸ਼ੇਸ਼ ਸਾਰੰਗਲ ਦੀ ਅਗਵਾਈ ਵਿੱਚ ਜ਼ਿਲ੍ਹਾ ਸਵੀਪ ਟੀਮ ਗੁਰਦਾਸਪੁਰ ਵੱਲੋਂ ਵੋਟਰਾਂ ਨੂੰ ਆਪਣੀ ਵੋਟ ਦੇ ਅਧਿਕਾਰ ਪ੍ਰਤੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਰਾਜੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਸਵੀਪ ਟੀਮ ਵੱਲੋਂ ਦੀਨਾਨਗਰ ਵਿਖੇ ਪਹੁੰਚ ਕੇ ਥਰਡ ਜੈਂਡਰ ਵੋਟਰਾਂ ਨੂੰ ਲੋਕ ਸਭਾ ਚੋਣਾਂ 2024 ਵਿੱਚ ਆਪਣੀ ਵੋਟ ਦੇ ਅਧਿਕਾਰ ਨੂੰ ਬਿਨਾ ਕਿਸੇ ਡਰ, ਭੈਅ ਅਤੇ ਲਾਲਚ ਦੇ ਇਸਤੇਮਾਲ ਕੀਤੇ ਜਾਣ ਲਈ ਪ੍ਰੇਰਿਤ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਵੋਟਿੰਗ ਤੋਂ ਦੋ ਦਿਨ ਪਹਿਲਾਂ ਚੱਲੀਆਂ ਗੋਲੀਆਂ, ਮੁਕਾਬਲੇ ਤੋਂ ਬਾਅਦ ਗੈਂਗਸਟਰ ਗ੍ਰਿਫ਼ਤਾਰ
ਇਸ ਦੌਰਾਨ ਬਾਬਾ ਪਰਵੀਨ ਨੇ ਕਿਹਾ ਕਿ ਉਹ ਵੀ ਥਰਡ ਜੈਂਡਰ ਵੋਟਰਾਂ ਨੂੰ ਵੋਟ ਪਾਉਣ ਲਈ ਜਾਗਰੂਕ ਕਰ ਰਹੇ ਹਨ ਅਤੇ ਉਨ੍ਹਾਂ ਵੱਲੋਂ ਸਵੀਪ ਪੋਸਟਰ ਵੀ ਵੰਡੇ ਜਾ ਰਹੇ ਹਨ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਇਸ ਲੋਕਤੰਤਰ ਦੇ ਤਿਉਹਾਰ ਨੂੰ ਉਤਸ਼ਾਹ ਨਾਲ ਮਨਾਉਂਦੇ ਹੋਏ, ਇਸ ਵਾਰ ਸੱਤਰ ਪਾਰ ਦੇ ਟੀਚੇ ਨੂੰ ਪੂਰਾ ਕਰਨ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਅਧਿਆਪਕ ਅਮਰਜੀਤ ਸਿੰਘ ਪੁਰੇਵਾਲ ਅਤੇ ਹੋਰ ਵੀ ਟੀਮ ਮੈਂਬਰ ਹਾਜ਼ਰ ਸਨ।
ਇਹ ਵੀ ਪੜ੍ਹੋ- ਸੜਕ ਕਿਨਾਰੇ ਝਾੜੀਆਂ 'ਚੋਂ ਮਿਲੀ 18 ਸਾਲਾਂ ਲੜਕੀ ਦੀ ਲਾਸ਼, ਕਤਲ ਦਾ ਖਦਸ਼ਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e