ਜ਼ਿਲ੍ਹਾ ਟਾਸਕ ਫੋਰਸ ਟੀਮ ਨੇ ਗਿੱਲ ਰੋਡ ਸਥਿਤ ਦੁਕਾਨਾਂ ’ਤੇ ਮਾਰੇ ਛਾਪੇ, ਬਾਲ ਮਜ਼ਦੂਰੀ ਖ਼ਿਲਾਫ਼ ਕੀਤਾ ਜਾਗਰੂਕ
Saturday, Feb 14, 2026 - 10:11 AM (IST)
ਲੁਧਿਆਣਾ (ਖੁਰਾਣਾ) : ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋਂ ਚਾਈਲਡ ਲਾਈਨ ਸੰਸਥਾ ਦੀ ਬਾਲ ਮਜ਼ਦੂਰੀ ਸਬੰਧੀ ਸ਼ਿਕਾਇਤ ਦੇ ਆਧਾਰ ’ਤੇ ਗਿੱਲ ਰੋਡ ਸਥਿਤ ਵੱਖ ਵੱਖ ਦੁਕਾਨਾਂ ’ਤੇ ਛਾਪੇਮਾਰੀਆਂ ਕੀਤੀਆਂ ਗਈਆਂ। ਜ਼ਿਲਾ ਪ੍ਰਸ਼ਾਸਨ ਨੂੰ ਸ਼ਿਕਾਇਤ ਮਿਲੀ ਸੀ ਕਿ ਇਲਾਕੇ ਵਿਚ ਕੁਝ ਦੁਕਾਨਦਾਰਾਂ ਵੱਲੋਂ ਮਾਸੂਮ ਬੱਚਿਆਂ ਤੋਂ ਬਾਲ ਮਜ਼ਦੂਰੀ ਕਰਵਾ ਕੇ ਨਾ ਸਿਰਫ ਬੱਚਿਆਂ ਦੇ ਅਧਿਕਾਰਾਂ ਦਾ ਘਾਣ ਕੀਤਾ ਜਾ ਰਿਹਾ ਹੈ, ਸਗੋਂ ਮਾਸੂਮ ਬੱਚਿਆਂ ਦੇ ਭਵਿੱਖ ਨੂੰ ਵੀ ਅਨਪੜ੍ਹਤਾ ਵਰਗੇ ਹਨੇਰੇ ਵੱਲ ਧੱਕਿਆ ਜਾ ਰਿਹਾ ਹੈ। ਛਾਪੇਮਾਰੀ ਟੀਮ ਵਿਚ ਸ਼ਾਮਲ ਰਣਜੀਤ ਸਿੰਘ ਡੀ.ਪੀ.ਈ. ਸਿੱਖਿਆ ਵਿਭਾਗ, ਨੰਦਿਨੀ ਇੰਸਪੈਕਟਰ ਲੇਬਰ ਵਿਭਾਗ, ਸੰਜਨਾ ਜ਼ਿਲਾ ਬਾਲ ਸੁਰੱਖਿਆ ਯੂਨੀਟ, ਮਲਕੀਤ ਰਾਮ ਮਨੁੱਖੀ ਸਮੱਗਲਿੰਗ ਵਿਰੋਧੀ ਪੁਲਸ ਮੁਲਾਜ਼ਮ, ਹਰਮਿੰਦਰ ਸਿੰਘ ਸਿੱਖਿਆ ਵਿਭਾਗ, ਗੁਰਮੀਤ ਸਿੰਘ ਨਗਰ ਨਿਗਮ ਵਿਭਾਗ ਤੇ ਹਰਮਿੰਦਰ ਸਿੰਘ ਹੈਲਥ ਡਿਪਾਰਟਮੈਂਟ ਵੱਲੋਂ ਵੱਖ-ਵੱਖ ਥਾਵਾਂ ’ਤੇ ਚੈਕਿੰਗ ਮੁਹਿੰਮ ਚਲਾਈ ਗਈ।
ਇਹ ਵੀ ਪੜ੍ਹੋ : ਪੰਜਾਬ ਵੇਚਣ 'ਤੇ ਤੁਰੀ ਆਮ ਆਦਮੀ ਪਾਰਟੀ: ਰਾਜਾ ਵੜਿੰਗ
ਇਸ ਦੌਰਾਨ ਟੀਮ ਦੇ ਹੱਥ ਕੋਈ ਵੀ ਬਾਲ ਮਜ਼ਦੂਰ ਨਹੀਂ ਲਗ ਸਕਿਆ। ਉਨ੍ਹਾਂ ਦੁਕਾਨਦਾਰਾਂ ਨੂੰ ਬਾਲ ਮਜ਼ਦੂਰੀ ਖਿਲਾਫ ਜਾਗਰੂਕ ਕਰਦੇ ਬੱਚਿਆਂ ਨੂੰ ਸਿੱਖਿਆ ਦੇ ਨਾਲ ਜੋੜਨ ਲਈ ਅੱਗੇ ਆਉਣ ਦਾ ਮਸ਼ਵਰਾ ਦਿੱਤਾ ਤਾਂ ਕਿ ਬੱਚਿਆਂ ਨੂੰ ਪੜ੍ਹਾ ਲਿਖਾ ਕੇ ਸਮੇਂ ਦਾ ਹਾਣੀ ਬਣਾਇਆ ਜਾ ਸਕੇ। ਹਰਮਿੰਦਰ ਸਿੰਘ ਰੋਮੀ ਨੇ ਕਿਹਾ ਕਿ ਅਸਿੱਖਿਅਤ ਹੋਣਾ ਆਪਣੇ ਆਪ ਵਿਚ ਇਕ ਕਲੰਕ ਹੈ ਕਿਉਂਕਿ ਅਨਪੜ੍ਹਤਾ ਕਾਰਨ ਮਾਸੂਮ ਬੱਚੇ ਬੇਰੋਜ਼ਗਾਰੀ, ਗਰੀਬੀ, ਭੁੱਖਮਰੀ ਵਰਗੇ ਸਮਾਜਿਕ ਅਪਰਾਧ ਦਾ ਸ਼ਿਕਾਰ ਹੁੰਦੇ ਹਨ। ਉਨ੍ਹਾਂ ਲੋਕਾਂ ਨੂੰ ਗਰੀਬ ਅਤੇ ਲੋੜਵੰਦ ਬੱਚਿਆਂ ਨੂੰ ਸਕੂਲਾਂ ਵਿਚ ਦਾਖਲ ਕਰਵਾਉਣ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ। ਰੋਮੀ ਨੇ ਕਿਹਾ ਕਿ ਭਵਿੱਖ ਦੇ ਦਿਨਾਂ ਵਿਚ ਵੀ ਜ਼ਿਲਾ ਟਾਸਕ ਫੋਰਸ ਟੀਮ ਵੱਲੋਂ ਬਾਲ ਮਜ਼ਦੂਰੀ ਖਿਲਾਫ ਚਲਾਈ ਮੁਹਿੰਮ ਲਗਾਤਾਰ ਜਾਰੀ ਰਹੇਗੀ ਤੇ ਜਗ੍ਹਾ ਜਗ੍ਹਾ ਛਾਪੇਮਾਰੀਆਂ ਕਰਨ ਸਮੇਤ ਲੋਕਾਂ ਨੂੰ ਬਾਲ ਮਜ਼ਦੂਰੀ ਖਿਲਾਫ ਅਵੇਅਰ ਕਰਨ ਦਾ ਇਹ ਸਿਲਸਿਲਾ ਚਲਦਾ ਰਹੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
