ਪਤੀ ਤੋਂ ਪ੍ਰੇਸ਼ਾਨ ਹੋ ਕੇ ਮਹਿਲਾ ਨੇ ਚੌਥੀ ਮੰਜ਼ਿਲ ਤੋਂ ਮਾਰੀ ਛਾਲ, ਮੌਤ

Friday, Jan 07, 2022 - 06:19 PM (IST)

ਪਤੀ ਤੋਂ ਪ੍ਰੇਸ਼ਾਨ ਹੋ ਕੇ ਮਹਿਲਾ ਨੇ ਚੌਥੀ ਮੰਜ਼ਿਲ ਤੋਂ ਮਾਰੀ ਛਾਲ, ਮੌਤ

ਲੁਧਿਆਣਾ (ਬੇਰੀ) : ਲਵ ਮੈਰਿਜ ਕਰਵਾਉਣਾ ਇਕ ਮਹਿਲਾ ਲਈ ਪ੍ਰੇਸ਼ਾਨੀ ਦਾ ਸਬੱਬ ਬਣ ਗਿਆ ਕਿ ਉਸ ਨੇ ਪਤੀ ਤੋਂ ਤੰਗ ਹੋ ਕੇ ਚੌਥੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਥਾਣਾ ਡਵੀਜ਼ਨ ਨੰ. 7 ਦੀ ਪੁਲਸ ਨੇ ਮ੍ਰਿਤਕਾ ਦੇ ਭਰਾ ਸੰਦੀਪ ਦੇ ਬਿਆਨਾਂ ’ਤੇ ਮੁਲਜ਼ਮ ਪਤੀ ਮਨੀਸ਼ ਕੁਮਾਰ ਖ਼ਿਲਾਫ਼ ਖੁਦਕੁਸ਼ੀ ਲਈ ਮਜਬੂਰ ਕਰਨ ਦਾ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਸੰਦੀਪ ਕੁਮਾਰ ਨੇ ਦੱਸਿਆ ਕਿ ਮ੍ਰਿਤਕਾ  ਖੁਸ਼ਬੂ ਨੇ 3 ਸਾਲ ਪਹਿਲਾਂ ਮਨੀਸ਼ ਨਾਲ ਲਵ ਮੈਰਿਜ ਕੀਤੀ ਸੀ। ਸਾਰਾ ਪਰਿਵਾਰ ਉਸ ਦੇ ਵਿਆਹ ਖ਼ਿਲਾਫ਼ ਸੀ। ਇਸ ਲਈ ਵਿਆਹ ਤੋਂ ਬਾਅਦ ਉਨ੍ਹਾਂ ਦੀ ਬੋਲਚਾਲ ਕੁਝ ਘੱਟ ਸੀ ਪਰ ਉਨ੍ਹਾਂ ਨੂੰ ਪਤਾ ਲੱਗਾ ਕਿ ਵਿਆਹ ਦੇ ਕੁਝ ਸਮੇਂ ਬਾਅਦ ਹੀ ਮਨੀਸ਼ ਉਸ ਦੀ ਭੈਣ ਨੂੰ ਪ੍ਰੇਸ਼ਾਨ ਕਰਨ ਲੱਗ ਗਿਆ ਸੀ।

ਇਹ ਵੀ ਪੜ੍ਹੋ :  ਪੰਜਾਬ ’ਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਚਰਮਰਾ ਗਈ : ਅਸ਼ਵਨੀ ਸ਼ਰਮਾ

ਮਨੀਸ਼ ਸ਼ਰਾਬ ਪੀਣ ਦਾ ਆਦੀ ਸੀ, ਜੋ ਕਿ ਰੋਜ਼ਾਨਾ ਸ਼ਰਾਬ ਪੀ ਕੇ ਆਉਂਦਾ ਅਤੇ ਉਸ ਦੀ ਭੈਣ ਨਾਲ ਕੁੱਟ-ਮਾਰ ਕਰਦਾ ਸੀ। ਇਸ ਤੋਂ ਪਹਿਲਾਂ ਮਨੀਸ਼ ਨੇ ਉਸ ਦੀ ਭੈਣ ਨੂੰ ਛੱਤ ਤੋਂ ਧੱਕਾ ਦੇਣ ਦੀ ਧਮਕੀ ਵੀ ਦਿੱਤੀ, ਜਿਸ ਬਾਰੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਉਸ ਦੀ ਭੈਣ ਨੇ ਫੋਨ ਕਰ ਕੇ ਦੱਸਿਆ ਸੀ। ਹੁਣ ਜਦ ਉਸ ਦੀ ਭੈਣ ਕੁੱਟਮਾਰ ਬਰਦਾਸ਼ਤ ਨਾ ਕਰ ਸਕੀ ਤਾਂ ਪ੍ਰੇਸ਼ਾਨ ਹੋ ਕੇ ਉਸ ਨੇ ਖੁਦਕੁਸ਼ੀ ਕਰ ਲਈ। ਉਧਰ ਏ. ਐੱਸ. ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਮੁਨੀਸ਼ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੂੰ ਅਦਾਲਤ ’ਚ ਪੇਸ਼ ਕਰ ਕੇ 2 ਦਿਨ ਦੇ ਪੁਲਸ ਰਿਮਾਂਡ ’ਤੇ ਲਿਆ ਹੈ।

ਇਹ ਵੀ ਪੜ੍ਹੋ : ਇਟਲੀ ਤੋਂ ਆਉਣ ਵਾਲੇ 100 ਤੋਂ ਵੱਧ ਯਾਤਰੀਆਂ ਦੀ ਰਿਪੋਰਟ ਪਾਜ਼ੇਟਿਵ ਆਉਣ ’ਤੇ ਵੱਡਾ ਸਵਾਲ!

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


author

Anuradha

Content Editor

Related News