ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਨੇ ਨਿਗਲਿਆ ਜ਼ਹਿਰ
Tuesday, Mar 13, 2018 - 05:56 AM (IST)

ਹੁਸ਼ਿਆਰਪੁਰ, (ਅਮਰਿੰਦਰ)- ਸ਼ਹਿਰ ਦੇ ਕੱਚਾ ਟੋਭਾ ਦੇ ਰਹਿਣ ਵਾਲੇ 25 ਸਾਲਾ ਨੌਜਵਾਨ ਰੋਹਿਤ ਪੁੱਤਰ ਰਮੇਸ਼ ਕੁਮਾਰ ਨੇ ਮਾਨਸਿਕ ਪ੍ਰੇਸ਼ਾਨੀ ਕਾਰਨ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ।
ਹਾਲਤ ਖਰਾਬ ਹੋਣ 'ਤੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਡਾਕਟਰਾਂ ਅਨੁਸਾਰ 72 ਘੰਟਿਆਂ ਬਾਅਦ ਹੀ ਉਸ ਦੀ ਹਾਲਤ ਬਾਰੇ ਦੱਸਿਆ ਜਾ ਸਕਦਾ ਹੈ। ਸਿਵਲ ਹਸਪਤਾਲ ਵਿਖੇ ਰੋਹਿਤ ਦੇ ਪਿਤਾ ਰਮੇਸ਼ ਕੁਮਾਰ ਅਤੇ ਪਤਨੀ ਰਿਤੂ ਨੇ ਦੱਸਿਆ ਕਿ ਉਹ ਸ਼ਹਿਰ ਵਿਚ ਕੱਪੜੇ ਦੀ ਦੁਕਾਨ 'ਤੇ ਕੰਮ ਕਰਦਾ ਹੈ। ਪਿਛਲੇ ਕਾਫੀ ਦਿਨਾਂ ਤੋਂ ਉਹ ਕਰਜ਼ੇ ਦੀ ਅਦਾਇਗੀ ਨਾ ਕਰ ਸਕਣ ਕਾਰਨ ਪ੍ਰੇਸ਼ਾਨ ਚੱਲ ਰਿਹਾ ਸੀ ਅਤੇ ਅੱਜ ਉਸ ਨੇ ਤਣਾਅ ਵਿਚ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ।