ਜਲੰਧਰ ਸ਼ਹਿਰ 'ਚ ਅੱਜ ਸ਼ੋਭਾ ਯਾਤਰਾ, ਆਵਾਜਾਈ ਲਈ ਇਹ ਰਸਤੇ ਰਹਿਣਗੇ ਬੰਦ
Wednesday, Oct 16, 2024 - 11:27 AM (IST)
ਜਲੰਧਰ (ਵਰੁਣ)- ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਨੂੰ ਲੈ ਕੇ ਟ੍ਰੈਫਿਕ ਪੁਲਸ ਨੇ ਵੀ ਆਪਣੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ | ਟਰੈਫਿਕ ਪੁਲਸ ਨੇ ਸ਼ਹਿਰ ਦੇ 22 ਪੁਆਇੰਟਾਂ ਤੋਂ ਰੂਟ ਡਾਇਵਰਟ ਕਰ ਦਿੱਤੇ ਹਨ। ਇਸ ਤੋਂ ਇਲਾਵਾ ਟ੍ਰੈਫਿਕ ਪੁਲਸ ਨੇ ਹੈਲਪਲਾਈਨ ਨੰਬਰ 0181-2227296 ਵੀ ਜਾਰੀ ਕੀਤਾ ਹੈ।
ਟਰੈਫਿਕ ਪੁਲਸ ਅਨੁਸਾਰ ਅੱਜ ਕੱਢੀ ਜਾ ਰਹੀ ਵਿਸ਼ਾਲ ਸ਼ੋਭਾ ਯਾਤਰਾ ਅਲੀ ਮੁਹੱਲਾ ਤੋਂ ਸ਼ੁਰੂ ਹੋ ਕੇ ਭਗਵਾਨ ਵਾਲਮੀਕਿ ਚੌਂਕ, ਲਵ-ਕੁਸ਼ ਚੌਂਕ (ਮਿਲਾਪ ਚੌਂਕ), ਸ਼ਹੀਦ ਭਗਤ ਸਿੰਘ ਚੌਂਕ, ਪੰਜਪੀਰ ਚੌਂਕ, ਖਿੰਗਰਾਂ ਗੇਟ, ਅੱਡਾ ਹੁਸ਼ਿਆਰਪੁਰ ਚੌਂਕ, ਅੱਡਾ ਟਾਂਡਾ, ਮਾਈ ਹੀਰਾਂ ਗੇਟ, ਭਗਵਾਨ ਵਾਲਮੀਕਿ ਗੇਟ, ਬਸਤੀ ਅੱਡਾ, ਪਟੇਲ ਚੌਂਕ, ਸਬਜ਼ੀ ਮੰਡੀ ਤੋਂ ਹੁੰਦਾ ਹੋਇਆ ਭਗਵਾਨ ਵਾਲਮੀਕਿ ਜੀ ਦੇ ਪ੍ਰਾਚੀਨ ਮੰਦਰ ਅਲੀ ਮੁਹੱਲਾ ਵਿਖੇ ਸਮਾਪਤ ਹੋਵੇਗੀ। ਸ਼ੋਭਾ ਯਾਤਰਾ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਿਰਕਤ ਕਰਨਗੇ।
ਇਹ ਵੀ ਪੜ੍ਹੋ- ਸ਼ਰਾਬ ਦੇ ਸ਼ੌਕੀਨਾਂ ਲਈ ਅਹਿਮ ਖ਼ਬਰ, 16 ਤੇ 17 ਅਕਤੂਬਰ ਨੂੰ ਬੰਦ ਰਹਿਣਗੇ ਠੇਕੇ
ਸ਼ੋਭਾ ਯਾਤਰਾ ’ਚ ਵੱਡੀ ਗਿਣਤੀ ’ਚ ਸ਼ਰਧਾਲੂਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਕਮਿਸ਼ਨਰੇਟ ਪੁਲਸ ਨੇ ਟਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਨਕੋਦਰ ਚੌਂਕ, ਸਕਾਈਲਾਰਕ ਚੌਂਕ, ਸ਼੍ਰੀ ਰਾਮ ਚੌਕ, ਨਾਮਦੇਵ ਚੌਂਕ, ਸ਼ਾਸਤਰੀ ਮਾਰਕੀਟ ਚੌਂਕ, ਮੋੜ ਪ੍ਰਤਾਪਬਾਗ, ਸ਼ਹੀਦ ਭਗਤ ਸਿੰਘ ਚੌਂਕ, ਅੱਡਾ ਹੁਸ਼ਿਆਰਪੁਰ ਚੌਂਕ, ਅੱਡਾ ਟਾਂਡਾ ਚੌਂਕ, ਟਾਂਡਾ ਰੋਡ ਰੇਲਵੇ ਫਾਟਕ, ਟੀ-ਪੁਆਇੰਟ ਗੋਪਾਲ ਨਗਰ, ਪੁਰਾਣੀ ਸਬਜ਼ੀ ਮੰਡੀ ਚੌਂਕ, ਜੇਲ੍ਹ ਚੌਂਕ, ਪਟੇਲ ਚੌਂਕ, ਬਸਤੀ ਅੱਡਾ ਚੌਂਕ, ਟੀ-ਪੁਆਇੰਟ ਸ਼ਕਤੀ ਨਗਰ, ਫੁੱਟਬਾਲ ਚੌਂਕ ਵੱਲ ਕਰ ਦਿੱਤਾ ਹੈ। ਸ਼ੋਭਾ ਯਾਤਰਾ ਵਾਲੇ ਰੂਟ ’ਤੇ ਸਵੇਰੇ 10 ਵਜੇ ਤੋਂ ਰਾਤ 10 ਵਜੇ ਤੱਕ ਆਮ ਵਾਹਨਾਂ ਦੀ ਆਵਾਜਾਈ ਬੰਦ ਰਹੇਗੀ। ਕਮਿਸ਼ਨਰੇਟ ਪੁਲਸ ਨੂੰ ਬੇਨਤੀ ਕੀਤੀ ਗਈ ਹੈ ਕਿ ਸ਼ੋਭਾ ਯਾਤਰਾ ਵਾਲੇ ਵਾਲੇ ਰੂਟ ’ਤੇ ਕੋਈ ਵੀ ਵਾਹਨ ਨਾ ਲਿਆਂਦਾ ਜਾਵੇ ਤਾਂ ਜੋ ਵਿਵਸਥਾ ਬਣਾਈ ਰੱਖੀ ਜਾ ਸਕੇ।
ਇਹ ਵੀ ਪੜ੍ਹੋ- 16 ਨੂੰ ਅੱਧੀ ਅਤੇ 17 ਤਾਰੀਖ਼ ਨੂੰ ਪੂਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਰਹਿਣਗੇ ਬੰਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ