ਪੰਜਾਬ ਮੰਤਰੀ ਮੰਡਲ ''ਚ ਮਹਿਕਮਿਆਂ ਦੀ ਵੰਡ, ਜਾਣੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ

Monday, Sep 23, 2024 - 07:19 PM (IST)

ਪੰਜਾਬ ਮੰਤਰੀ ਮੰਡਲ ''ਚ ਮਹਿਕਮਿਆਂ ਦੀ ਵੰਡ, ਜਾਣੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਵਜ਼ਾਰਤ ਵਿਚ ਪੰਜ ਨਵੇਂ ਚਿਹਰਿਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੰਤਰੀ ਮੰਡਲ ਵਿਚ ਮਹਿਕਮਿਆਂ ਦੀ ਵੰਡ ਕਰ ਦਿੱਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਗ੍ਰਹਿ ਵਿਭਾਗ ਅਤੇ ਨਿਆਂ, ਕਰਮਚਾਰੀ ਬਿਊਰੋ (ਪਰਸੋਨੇਲ), ਸਹਿਕਾਰੀ ਵਿਭਾਗ, ਖੇਡਾਂ, ਯੁਵਕ ਸੇਵਾਵਾਂ ਤੇ ਹੋਰ ਵਿਭਾਗ ਮੁੱਖ ਮੰਤਰੀ ਨੇ ਆਪਣੇ ਕੋਲ ਰੱਖੇ ਹਨ। ਹਰਪਾਲ ਚੀਮਾ ਨੂੰ ਵਿੱਤ, ਯੋਜਨਾ, ਆਬਕਾਰੀ ਅਤੇ ਟੈਕਸੇਸ਼ਨ ਵਿਭਾਗ ਦਿੱਤਾ ਗਿਆ ਹੈ। ਅਮਨ ਅਰੋੜਾ ਨੂੰ ਨਵ ਅਤੇ ਨਵਿਆਉਣਯੋਗ ਊਰਜਾ ਸਰੋਤ, ਪ੍ਰਿੰਟਿੰਗ ਅਤੇ ਸਟੇਸ਼ਨਰੀ, ਰਾਜ ਸੁਧਾਰ, ਰੁਜ਼ਗਾਰ ਤੇ ਟ੍ਰੇਨਿੰਗ ਵਿਭਾਗ ਦਿੱਤਾ ਗਿਆ ਹੈ। ਡਾ. ਬਲਜੀਤ ਕੌਰ ਨੂੰ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ, ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਕਾਸ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕੁਲਦੀਪ ਸਿੰਘ ਧਾਲੀਵਾਲ ਨੂੰ ਐੱਨਆਰਆਈ ਅਤੇ ਪ੍ਰਸ਼ਾਸਕੀ ਸੁਧਾਰ ਵਿਭਾਗ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ : ਪੰਜਾਬ ਮੰਤਰੀ ਮੰਡਲ 'ਚ ਵੱਡਾ ਫੇਰਬਦਲ, ਇਨ੍ਹਾਂ 5 ਮੰਤਰੀਆਂ ਨੇ ਚੁੱਕੀ ਅਹੁਦੇ ਦੀ ਸਹੁੰ

ਇਸ ਤੋਂ ਇਲਾਵਾ ਡਾ. ਬਲਬੀਰ ਸਿੰਘ ਨੂੰ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਦੇ ਨਾਲ ਨਾਲ ਚੋਣਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਅੱਜ ਕੈਬਨਿਟ ਵਿਚ ਸ਼ਾਮਲ ਹੋਏ ਹਰਦੀਪ ਸਿੰਘ ਮੁੰਡੀਆਂ ਨੂੰ ਮਾਲ ਵਿਭਾਗ, ਮੁੜ ਵਸੇਬਾ, ਅਤੇ ਆਫਤ ਪ੍ਰਬੰਧਨ ਦੀ ਜ਼ਿੰਮੇਵਾਰੀ ਨਾਲ ਵਾਟਰ ਸਪਲਾਈ ਅਤੇ ਸੈਨੀਟੇਸ਼ਨ, ਹਾਊਸਿੰਗ ਅਤੇ ਸ਼ਹਿਰੀ ਵਿਕਾਸ ਸੌਂਪਿਆ ਗਿਆ ਹੈ। ਲਾਲ ਚੰਦ ਕਟਾਰੂਚੱਕ ਨੂੰ ਫੂਡ ਤੇ ਸਿਵਲ ਸਪਲਾਈ, ਖਪਤਕਾਰ ਮਾਮਲੇ, ਜੰਗਲਾਤ, ਜੰਗਲੀ ਜੀਵਨ ਵਿਭਾਗ ਦਿੱਤਾ ਗਿਆ ਹੈ। ਲਾਲਜੀਤ ਸਿੰਘ ਭੁੱਲਰ ਨੂੰ ਆਵਾਜਾਈ ਅਤੇ ਜੇਲਾਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਜਦਕਿ ਹਰਜੋਤ ਸਿੰਘ ਬੈਂਸ ਨੂੰ ਤਕਨੀਕੀ ਸਿੱਖਿਆ ਅਤੇ ਉਦਯੋਗਿਕ, ਉੱਚ ਸਿੱਖਿਆ, ਸਕੂਲੀ ਸਿੱਖਿਆ ਅਤੇ ਲੋਕ ਸੰਪਰਕ ਵਿਭਾਗ ਸੌਂਪਿਆ ਗਿਆ ਹੈ। ਹਰਭਜਨ ਸਿੰਘ ਈ. ਟੀ. ਓ ਨੂੰ ਬਿਜਲੀ ਅਤੇ ਲੋਕ ਭਲਾਈ (ਬਿਲਡਿੰਗ ਅਤੇ ਰੋਡਸ) ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਅਸਿਸਟੈਂਟ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ

ਅੱਜ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਬਰਿੰਦਰ ਕੁਮਾਰ ਗੋਇਲ ਨੂੰ ਖਦਾਨ ਅਤੇ ਭੂ ਵਿਭਾਗ, ਪਾਣੀ ਸਰੋਤ, ਜ਼ਮੀਨ ਅਤੇ ਪਾਣੀ ਦੇ ਸਰੋਤਾਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਤਰੁਨਪ੍ਰੀਤ ਸਿੰਘ ਸੋਂਧ ਨੂੰ ਅਨਮੋਲ ਗਗਨਮਾਨ ਦੀ ਥਾਂ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਮਿਆਂ ਦਾ ਮੰਤਰੀ ਬਣਾਇਆ ਗਿਆ ਹੈ ਅਤੇ ਨਾਲ ਹੀ ਉਨ੍ਹਾਂ ਨੂੰ ਨਿਵੇਸ਼ ਪ੍ਰਚਾਰ, ਮਜ਼ਦੂਰੀ, ਪ੍ਰਹੁਣਚਾਰੀ ਸੇਵਾਵਾਂ, ਉਦਯੋਗ ਅਤੇ ਵਪਾਰ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦਿੱਤਾ ਗਿਆ ਹੈ। ਡਾ. ਰਵਜੋਤ ਸਿੰਘ ਅਹਿਮ ਵਿਭਾਗ ਸਥਾਨਕ ਸਰਕਾਰਾਂ ਅਤੇ ਵਿਧਾਨ ਸਭਾ ਮਾਮਲਿਆਂ ਬਾਰੇ ਮੰਤਰੀ ਬਣਾਇਆ ਗਿਆ ਹੈ। ਗੁਰਮੀਤ ਸਿੰਘ ਖੁੱਡੀਆਂ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਬਣਾਇਆ ਗਿਆ ਹੈ। ਜਦਕਿ ਜਲੰਧਰ ਵੈਸਟ ਤੋਂ ਮੰਤਰੀ ਬਣੇ ਮੋਹਿੰਦਰ ਭਗਤ ਨੂੰ  ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਏ ਅਤੇ ਬਾਗਬਾਨੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। 


author

Gurminder Singh

Content Editor

Related News