ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਅਰਜ਼ੀਆਂ ਦੀ ਮੰਗ

Friday, Oct 16, 2026 - 01:21 PM (IST)

ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਅਰਜ਼ੀਆਂ ਦੀ ਮੰਗ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਨੁਸਾਰ ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਸਬੰਧੀ ਜ਼ਿਲਾ ਪ੍ਰਸ਼ਾਸਨ ਵੱਲੋਂ ਆਰਜ਼ੀ ਲਾਇਸੰਸ ਜਾਰੀ ਕਰਨ ਲਈ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਥਾਵਾਂ ਨਿਰਧਾਰਤ ਕੀਤੀਆਂ ਗਈਆਂ ਹਨ। ਵਧੀਕ ਡਿਪਟੀ ਕਮਿਸ਼ਨਰ ਡੈਵੀ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਹਲਕੇ ਵਿਚ ਮੰਡੀ ਲੱਖੇਵਾਲੀ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਖੇਡ ਗਰਾਊਂਡ, ਮੰਡੀ ਬਰੀਵਾਲਾ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਗਰਾਊਂਡ, ਟਿੱਬੀ ਸਾਹਿਬ ਰੋਡ 'ਤੇ ਗੁਰੂ ਨਾਨਕ ਕਾਲਜ ਦੇ ਸਾਹਮਣੇ ਖੁੱਲ੍ਹੀ ਜਗ੍ਹਾ, ਬਠਿੰਡਾ ਰੋਡ ’ਤੇ ਕੈਨਾਲ ਕਾਲੋਨੀ ਦੇ ਸਾਹਮਣੇ ਵਾਲੀ ਜਗ੍ਹਾ, ਅਬੋਹਰ ਰੋਡ ’ਤੇ ਦਫ਼ਤਰ ਨਗਰ ਕੌਂਸਲ ਦੇ ਸਾਹਮਣੇ ਅਤੇ ਬਰਾੜ ਟਾਇਰਜ਼ ਦੇ ਸਾਹਮਣੇ ਮਾਰਕਿਟ ਕਮੇਟੀ ਦੀ ਜਗ੍ਹਾ ਪਟਾਕਿਆਂ ਦੀ ਵਿਕਰੀ ਲਈ ਨਿਰਧਾਰਤ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਹਲਕਾ ਮਲੋਟ ਵਿਚ ਪੁੱਡਾ ਕਾਲੋਨੀ ਮਲੋਟ, ਚੌਕ ਪੰਨੀਵਾਲਾ ਫੱਤਾ ਨੇੜੇ ਪੰਚਾਇਤ ਮਾਰਕਿਟ, ਥਾਣਾ ਲੰਬੀ ਦੇ ਨਾਲ ਦਸ਼ਮੇਸ਼ ਸਪੋਰਟਸ ਕਲੱਬ, ਮੰਡੀ ਕਿੱਲੀਆਂਵਾਲੀ ਵਿਖੇ ਮੰਡੀ ਬੋਰਡ ਦੀ ਜਗ੍ਹਾ ਅਤੇ ਹਲਕਾ ਗਿੱਦੜਬਾਹਾ ਵਿੱਚ ਭਾਰੂ ਚੌਕ ਨੇੜੇ ਅਗਰਸੈਨ ਧਰਮਸ਼ਾਲਾ ਕੋਲ ਡੀ.ਏ.ਵੀ. ਹਾਈ ਸਕੂਲ ਦੇ ਪਲੇਅ ਗਰਾਊਂਡ ਅਤੇ ਦੋਦਾ ਵਿਖੇ ਬਾਬਾ ਧਿਆਨ ਦਾਸ ਦੇ ਡੇਰੇ ਦੀ ਜਗ੍ਹਾ ਨਿਰਧਾਰਤ ਕੀਤੀ ਗਈ ਹੈ। ਇਨ੍ਹਾਂ ਨਿਰਧਾਰਤ ਥਾਵਾਂ ’ਤੇ ਪਟਾਕਿਆਂ ਦੇ ਲਾਇਸੰਸ ਜਾਰੀ ਕਰਨ ਸਬੰਧੀ ਅਰਜ਼ੀਆਂ 19 ਅਕਤੂਬਰ 2026 ਤੋਂ 23 ਅਕਤੂਬਰ 2026 ਨੂੰ ਸ਼ਾਮ 05:00 ਵਜੇ ਤੱਕ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਦੇ ਸੇਵਾ ਕੇਂਦਰਾਂ ਵਿਚ ਪ੍ਰਾਪਤ ਕੀਤੀਆਂ ਜਾਣਗੀਆਂ। ਇਸ ਤੋਂ ਬਾਅਦ 30 ਅਕਤੂਬਰ 2026 ਨੂੰ ਬਾਅਦ ਦੁਪਹਿਰ 03:30 ਵਜੇ ਡਰਾਅ ਰਾਹੀਂ ਪਟਾਕੇ ਵੇਚਣ ਦੇ ਲਾਇਸੰਸ ਜਾਰੀ ਕੀਤੇ ਜਾਣਗੇ। ਨਿਸ਼ਚਿਤ ਮਿਤੀ ਤੋਂ ਬਾਅਦ ਪ੍ਰਾਪਤ ਅਰਜ਼ੀਆਂ ’ਤੇ ਕੋਈ ਵਿਚਾਰ ਨਹੀਂ ਕੀਤਾ ਜਾਵੇਗਾ। ਚਾਹਵਾਨ ਵਿਅਕਤੀ ਅਰਜ਼ੀ ਫਾਰਮ ਸੇਵਾ ਕੇਂਦਰਾਂ ਤੋਂ ਪ੍ਰਾਪਤ ਕਰਕੇ ਜਮ੍ਹਾ ਕਰਵਾ ਸਕਦੇ ਹਨ। ਪ੍ਰਸ਼ਾਸਨ ਵੱਲੋਂ ਜਾਰੀ ਲਾਇਸੰਸ ਤੋਂ ਬਿਨਾਂ ਪਟਾਕੇ ਵੇਚਣ ਵਾਲਿਆਂ ਖ਼ਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।


author

Gurminder Singh

Content Editor

Related News