ਦੀਵਾਲੀ ਬੰਪਰ ਨੇ ਰੁਸ਼ਨਾਈ ਮੁਕਤਸਰ ਜ਼ਿਲ੍ਹੇ ਦੇ ਕਿਸਾਨ ਦੀ ਕਿਸਮਤ, ਬਣ ਗਿਆ ਕਰੋੜਪਤੀ

Friday, Nov 12, 2021 - 06:29 PM (IST)

ਦੀਵਾਲੀ ਬੰਪਰ ਨੇ ਰੁਸ਼ਨਾਈ ਮੁਕਤਸਰ ਜ਼ਿਲ੍ਹੇ ਦੇ ਕਿਸਾਨ ਦੀ ਕਿਸਮਤ, ਬਣ ਗਿਆ ਕਰੋੜਪਤੀ

ਚੰਡੀਗੜ੍ਹ : ਪੰਜਾਬ ਸਟੇਟ ਡੀਅਰ ਦੀਵਾਲੀ ਬੰਪਰ ਦਾ ਇਕ ਕਰੋੜ ਰੁਪਏ ਦਾ ਦੂਜਾ ਇਨਾਮ ਜਿੱਤ ਕੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਕੋਟਭਾਈ ਦਾ ਕਿਸਾਨ ਰਾਜਿੰਦਰ ਸਿੰਘ ਰਾਤੋ-ਰਾਤ ਕਰੋੜਪਤੀ ਬਣ ਗਿਆ ਹੈ। ਇਸ ਬੰਪਰ ਦਾ ਨਤੀਜਾ 8 ਨਵੰਬਰ ਨੂੰ ਐਲਾਨਿਆ ਗਿਆ ਸੀ। ਰਾਜਿੰਦਰ ਸਿੰਘ ਨੂੰ ਇਹ ਇਨਾਮ ਲਾਟਰੀ ਟਿਕਟ ਨੰਬਰ ਏ- 875367 ਲਈ ਮਿਲਿਆ ਹੈ। ਜੇਤੂ ਵੱਲੋਂ ਇਨਾਮ ਦੀ ਰਾਸ਼ੀ ਪ੍ਰਾਪਤ ਕਰਨ ਲਈ ਅੱਜ ਸਟੇਟ ਲਾਟਰੀ ਵਿਭਾਗ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਲਾਟਰੀ ਟਿਕਟ ਅਤੇ ਲੋੜੀਂਦੇ ਦਸਤਾਵੇਜ ਜਮ੍ਹਾਂ ਕਰਵਾਏ ਗਏ।

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਲਈ ‘ਆਪ’ ਵਲੋਂ ਪਹਿਲੀ ਸੂਚੀ ਜਾਰੀ, 10 ਉਮੀਦਵਾਰਾਂ ਦਾ ਐਲਾਨ

ਰਾਤੋ-ਰਾਤ ਕਰੋੜਪਤੀ ਬਣੇ ਰਾਜਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਦੋ ਧੀਆਂ ਅਤੇ ਇਕ ਬੇਟਾ ਹੈ। ਉਸ ਨੇ ਕਿਹਾ ਕਿ ਉਹ ਇਸ ਇਨਾਮੀ ਰਾਸ਼ੀ ਦੀ ਵਰਤੋਂ ਧੀਆਂ ਦੇ ਵਿਆਹ, ਮਕਾਨ ਬਣਾਉਣ ਅਤੇ ਹੋਰ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਕਰੇਗਾ। ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਨੇ ਇਸ ਖੁਸ਼ਨਸੀਬ ਜੇਤੂ ਨੂੰ ਭਰੋਸਾ ਦਿੱਤਾ ਕਿ ਇਨਾਮੀ ਰਾਸ਼ੀ ਜਲਦੀ ਉਨ੍ਹਾਂ ਦੇ ਬੈਂਕ ਖਾਤੇ ਵਿਚ ਤਬਦੀਲ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਕੀਤੀ ਕੈਪਟਨ ਅਮਰਿੰਦਰ ਸਿੰਘ ਦੀ ਤਾਰੀਫ਼, ਦੱਸਿਆ ‘ਬੱਬਰ ਸ਼ੇਰ’

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News