ਦੀਵਾਲੀ ਬੰਪਰ ਨੇ ਪਟਿਆਲਾ ਦੇ ਨੌਜਵਾਨ ਕਾਰਪੈਂਟਰ ਦੀ ਬਦਲੀ ਤਕਦੀਰ, ਰਾਤੋ-ਰਾਤ ਬਣਿਆ ਕਰੋੜਪਤੀ

Tuesday, Nov 09, 2021 - 10:29 PM (IST)

ਦੀਵਾਲੀ ਬੰਪਰ ਨੇ ਪਟਿਆਲਾ ਦੇ ਨੌਜਵਾਨ ਕਾਰਪੈਂਟਰ ਦੀ ਬਦਲੀ ਤਕਦੀਰ, ਰਾਤੋ-ਰਾਤ ਬਣਿਆ ਕਰੋੜਪਤੀ

ਚੰਡੀਗੜ੍ਹ (ਬਿਊਰ)-ਪੰਜਾਬ ਰਾਜ ਡੀਅਰ ਦੀਵਾਲੀ ਬੰਪਰ 2021 ਦਾ ਦੋ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤ ਕੇ ਪਟਿਆਲਾ ਜ਼ਿਲ੍ਹੇ ਦੇ ਤ੍ਰਿਪੜੀ ਦਾ ਰਹਿਣ ਵਾਲਾ ਲੱਕੜ ਦਾ ਮਿਸਤਰੀ (ਕਾਰਪੈਂਟਰ) ਰਾਤੋ-ਰਾਤ ਕਰੋੜਪਤੀ ਬਣ ਗਿਆ ਹੈ। ਇਥੇ ਇਨਾਮੀ ਰਾਸ਼ੀ ਲਈ ਦਾਅਵਾ ਕਰਨ ਆਏ 34 ਸਾਲਾ ਨਰੇਸ਼ ਕੁਮਾਰ ਨੇ ਦੱਸਿਆ ਕਿ ਇਹ ਬੰਪਰ ਇਨਾਮ ਉਸ ਲਈ ਚਮਤਕਾਰ ਤੋਂ ਘੱਟ ਨਹੀਂ ਹੈ ਕਿਉਂਕਿ ਉਸ ਨੇ ਕਦੇ ਸੁਫ਼ਨੇ ’ਚ ਵੀ ਨਹੀਂ ਸੋਚਿਆ ਸੀ ਕਿ ਇਕ ਦਿਨ ਉਹ ਇੰਨਾ ਵੱਡਾ ਇਨਾਮ ਜਿੱਤੇਗਾ। ਉਸ ਨੇ ਕਿਹਾ, ‘‘ਮੇਰੇ ਕੋਲ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਕੋਈ ਸ਼ਬਦ ਨਹੀਂ ਹਨ, ਜਿਸ ਦੇ ਆਸ਼ੀਰਵਾਦ ਸਦਕਾ ਮੈਨੂੰ ਇਹ ਇਨਾਮ ਮਿਲਿਆ ਹੈ।

ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ਦੇ ਵਿਰੋਧ ’ਚ ਕਿਸਾਨ ਜਥੇਬੰਦੀਆਂ ਦਾ ਵੱਡਾ ਫ਼ੈਸਲਾ, 29 ਨਵੰਬਰ ਨੂੰ ਸੰਸਦ ਵੱਲ ਕਰਨਗੀਆਂ ਕੂਚ

ਸਭ ਤੋਂ ਪਹਿਲਾਂ ਮੈਂ ਇਨਾਮੀ ਰਾਸ਼ੀ ਨਾਲ ਨਵਾਂ ਮਕਾਨ ਬਣਾਵਾਂਗਾ, ਜੋ ਮੇਰਾ ਲੰਮੇ ਸਮੇਂ ਤੋਂ ਸੁਫ਼ਨਾ ਰਿਹਾ ਹੈ।’’ ਨਰੇਸ਼ ਨੇ ਇਨਾਮੀ ਰਾਸ਼ੀ ਲੈਣ ਲਈ ਇੱਥੇ ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਕੋਲ ਟਿਕਟ ਅਤੇ ਲੋੜੀਂਦੇ ਦਸਤਾਵੇਜ਼ ਜਮ੍ਹਾ ਕਰਵਾ ਦਿੱਤੇ ਹਨ। ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਨੇ ਇਸ ਖੁਸ਼ਨਸੀਬ ਜੇਤੂ ਨੂੰ ਭਰੋਸਾ ਦਿੱਤਾ ਕਿ ਇਨਾਮੀ ਰਾਸ਼ੀ ਉਸ ਦੇ ਬੈਂਕ ਖਾਤੇ ’ਚ ਜਲਦ ਜਮ੍ਹਾ ਕਰਵਾ ਦਿੱਤੀ ਜਾਵੇਗੀ।


author

Manoj

Content Editor

Related News