ਲੁਧਿਆਣਾ ਦੇ ਡੇਅਰੀ ਮਾਲਕ ਦਾ ਨਿਕਲਿਆ ਦੀਵਾਲੀ ਬੰਪਰ, ਬਣਿਆ ਕਰੋੜਪਤੀ

Sunday, Nov 17, 2019 - 06:50 PM (IST)

ਲੁਧਿਆਣਾ ਦੇ ਡੇਅਰੀ ਮਾਲਕ ਦਾ ਨਿਕਲਿਆ ਦੀਵਾਲੀ ਬੰਪਰ, ਬਣਿਆ ਕਰੋੜਪਤੀ

ਚੰਡੀਗੜ੍ਹ : ਪੰਜਾਬ ਰਾਜ ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ-2019 ਨੇ ਲੁਧਿਆਣਾ ਦੇ ਇਕ ਛੋਟੇ ਡੇਅਰੀ ਫਾਰਮ ਦੇ ਮਾਲਕ ਅਮਨਦੀਪ ਸਿੰਘ ਦੀ ਜ਼ਿੰਦਗੀ ਰੌਸ਼ਨ ਕਰ ਦਿੱਤੀ ਹੈ। ਅਮਨਦੀਪ ਸਿੰਘ ਨੇ 2.50 ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਿਆ ਹੈ। ਆਮ ਜੀਵਨ ਬਸਰ ਕਰ ਰਹੇ ਲੁਧਿਆਣਾ ਜ਼ਿਲੇ ਦੇ ਪਿੰਡ ਮੇਹਰਬਾਨ ਦੇ ਵਸਨੀਕ ਅਮਨਦੀਪ ਸਿੰਘ ਨੇ ਕਦੇ ਸੁਪਨੇ ਵਿਚ ਵੀ ਨਹੀਂ ਸੋਚਿਆ ਸੀ ਕਿ ਉਹ ਰਾਤੋਂ-ਰਾਤ ਕਰੋੜਪਤੀ ਬਣ ਜਾਵੇਗਾ ਪਰ ਪੰਜਾਬ ਲਾਟਰੀਜ਼ ਵਿਭਾਗ ਨੇ ਇਸ ਨੂੰ ਸੱਚ ਕਰ ਵਿਖਾਇਆ ਹੈ। 

ਪਹਿਲਾ ਇਨਾਮ ਜਿੱਤਣ ਤੋਂ ਬਾਅਦ ਬਾਗੋ-ਬਾਗ ਨਜ਼ਰ ਆ ਰਹੇ 35 ਸਾਲਾ ਅਮਨਦੀਪ ਸਿੰਘ ਨੇ ਕਿਹਾ ਕਿ ਉਸਨੂੰ ਇੰਝ ਜਾਪ ਰਿਹਾ ਹੈ ਕਿ ਜਿਵੇਂ ਉਸਦਾ ਸੁਪਨਾ ਸਾਕਾਰ ਹੋ ਗਿਆ ਹੋਵੇ। ਉਸਨੇ ਕਿਹਾ ਕਿ ਉਹ ਜਿੱਤੀ ਹੋਈ ਇਨਾਮੀ ਰਾਸ਼ੀ ਨੂੰ ਆਪਣੇ ਚੰਗੇਰੇ ਭਵਿੱਖ ਲਈ ਵਰਤੇਗਾ। ਉਸ ਨੇ ਕਿਹਾ ਕਿ ਉਹ ਇਸ ਇਨਾਮੀ ਰਾਸ਼ੀ ਨਾਲ ਆਪਣੇ ਡੇਅਰੀ ਫਾਰਮ ਦੇ ਧੰਦੇ ਦਾ ਵਿਸਥਾਰ ਕਰਨਾ ਚਾਹੁੰਦਾ ਹੈ ਅਤੇ ਬਚੀ ਹੋਈ ਰਾਸ਼ੀ ਉਹ ਆਪਣੇ ਦੋ ਬੱਚਿਆਂ, ਲੜਕਾ ਅਤੇ ਲੜਕੀ ਦੀ ਪੜਾਈ 'ਤੇ ਖ਼ਰਚ ਕਰੇਗਾ।

ਉਸਨੇ ਇਨਾਮੀ ਰਾਸ਼ੀ ਲੈਣ ਲਈ ਪੰਜਾਬ ਲਾਟਰੀਜ਼ ਵਿਭਾਗ ਕੋਲ ਦਸਤਾਵੇਜ਼ ਜਮਾਂ ਕਰਵਾ ਦਿੱਤੇ ਹਨ। ਉਸ ਨੇ ਪੰਜਾਬ ਲਾਟਰੀਜ਼ ਵਿਭਾਗ ਵੱਲੋਂ ਪਾਰਦਰਸ਼ੀ ਅਤੇ ਨਿਰਪੱਖ ਤਰੀਕੇ ਨਾਲ ਲਾਟਰੀਆਂ ਦੇ ਡਰਾਅ ਕੱਢਣ ਦੀ ਪ੍ਰਣਾਲੀ 'ਤੇ ਸੰਤੁਸ਼ਟੀ ਪ੍ਰਗਟਾਈ। ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਨੇ ਉਸ ਨੂੰ ਇਨਾਮੀ ਰਾਸ਼ੀ ਜਲਦ ਤੋਂ ਜਲਦ ਜਾਰੀ ਕਰਨ ਦਾ ਭਰੋਸਾ ਦਿੱਤਾ ਹੈ।


author

Gurminder Singh

Content Editor

Related News