ਦੀਵਾਲੀ ਮੌਕੇ ਮੁੱਖ ਮੰਤਰੀ ਚੰਨੀ ਨੇ ਬਸੇਰਾ ਸਕੀਮ ਅਧੀਨ ਝੁੱਗੀ ਝੌਂਪੜੀਆਂ ਵਾਲਿਆਂ ਨੂੰ ਦਿੱਤਾ ਮਾਲਕਾਨਾ ਹੱਕ

Thursday, Nov 04, 2021 - 09:55 PM (IST)

ਦੀਵਾਲੀ ਮੌਕੇ ਮੁੱਖ ਮੰਤਰੀ ਚੰਨੀ ਨੇ ਬਸੇਰਾ ਸਕੀਮ ਅਧੀਨ ਝੁੱਗੀ ਝੌਂਪੜੀਆਂ ਵਾਲਿਆਂ ਨੂੰ ਦਿੱਤਾ ਮਾਲਕਾਨਾ ਹੱਕ

ਚੰਡੀਗੜ੍ਹ,ਚਮਕੌਰ ਸਾਹਿਬ- ਦੀਵਾਲੀ ਦੇ ਸ਼ੁੱਭ ਮੌਕੇ ’ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਚਮਕੌਰ ਸਾਹਿਬ ਵਿਖੇ ‘ਬਸੇਰਾ ਸਕੀਮ’ ਅਧੀਨ ਝੁੱਗੀ ਝੌਂਪੜੀਆਂ ਵਿਚ ਜੀਵਨ ਬਸਰ ਕਰ ਰਹੇ 269 ਲਾਭਪਾਤਰੀਆਂ ਨੂੰ ਆਰਜ਼ੀ ਰਿਹਾਇਸ਼ ਦੇ ਪੱਕੇ ਮਾਲਕਾਨਾ ਹੱਕ ਦਿੱਤੇ ਗਏ। ਮੁੱਖ ਮੰਤਰੀ ਚੰਨੀ ਨੇ ਖੁਦ ਇੰਦਰਾ ਕਲੋਨੀ ਦੇ ਕੁੱਝ ਗਰੀਬ ਲੋਕਾਂ ਦੇ ਘਰਾਂ ਵਿਚ ਜਾ ਕੇ ਦੀਵੇ ਜਗਾਏ ਅਤੇ ਉਨ੍ਹਾਂ ਨੂੰ ਘਰਾਂ ਦੇ ਮਾਲਕਾਨਾਂ ਹੱਕਾਂ ਦੀਆਂ ਸੰਨਦਾ ਸੌਂਪੀਆਂ। ਇਸ ਉਪਰੰਤ ਬਾਕੀ ਲੋਕਾਂ ਨੂੰ ਸਿਟੀ ਸੈਂਟਰ ਵਿਖੇ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਇੰਦਰਾ ਕਲੋਨੀ ਦੇ ਵਾਸੀਆਂ ਨੂੰ ਘਰਾਂ ਦੇ ਮਾਲਕਾਨਾਂ ਹੱਕਾਂ ਦੀਆਂ ਸੰਨਦਾ ਦਿੱਤੀਆਂ।
ਇਥੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸਹਿਰੀ ਖੇਤਰਾਂ ਵਿੱਚ ਰਾਜ ਸਰਕਾਰ ਦੀ ਜਮੀਨ ’ਤੇ ਝੁੱਗੀ ਝੌਂਪੜੀਆਂ ਵਿੱਚ ਰਹਿੰਦੇ ਪਰਿਵਾਰਾਂ ਨੂੰ ਮਾਲਕੀ ਹੱਕ ਦੇਣ ਦੀ ਬਸੇਰਾ ਸਕੀਮਾ ਨਾਲ ਲੋੜਵੰਦ ਲੋਕਾਂ ਦਾ ਆਪਣਾ ਘਰ ਹੋਣ ਦਾ ਸੁਪਨਾ ਪੂਰਾ ਹੋ ਰਿਹਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਸੂਬੇ ਵਿਚ ਬਸੇਰਾ ਸਕੀਮ ਤਹਿਤ ਸਾਰੇ ਯੋਗ ਲਾਭਪਾਤਰਾਂ ਨੂੰ ਜਲਦ ਕਵਰ ਕੀਤਾ ਜਾਵੇਗਾ ਜਿਸ ਲਈ ਇਸ ਸਬੰਧੀ ਪ੍ਰਕਿਰਿਆ ਵਿੱਚ ਤੇਜੀ ਲਿਆਉਣ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ।ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਵਿਚ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਵੀ ਘਰਾਂ ਦੇ ਮਾਲਕਾਨਾ ਹੱਕ ਦੇਣ ਲਈ ਡਰੋਨ ਮੈਪਇੰਗ ਚੱਲ ਰਹੀ ਹੈ ਅਤੇ ਜਲਦ ਉਨਾਂ ਨੂੰ ਵੀ ਘਰਾਂ ਦੀ ਮਲਕੀਅਤ ਦੇ ਹੱਕ ਦਿੱਤੇ ਜਾਣਗੇ।

ਇਹ ਵੀ ਪੜ੍ਹੋ- ਦੀਵਾਲੀ ਮੌਕੇ ਸਿੰਘੂ ਬਾਰਡਰ 'ਤੇ ਵਾਪਰਿਆ ਵੱਡਾ ਹਾਦਸਾ, ਲੱਗੀ ਭਿਆਨਕ ਅੱਗ (ਵੀਡੀਓ)
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕੋਰੋਨਾ ਮਹਾਮਾਰੀ ਦੌਰਾਨ ਮੱਧ ਵਰਗੀ ਲੋਕਾਂ ਆਰਥਿਕ ਤੌਰ ‘ਤੇ ਵੱਡੀ ਸੱਟ ਵੱਜੀ ਹੈ ਅਤੇ ਕੇਂਦਰ ਸਰਕਾਰ ਵਲੋਂ ਲਗਾਤਾਰ ਪਟਰੋਲ-ਡੀਜਲ ਦੀਆਂ ਕੀਮਤਾਂ ਵਧਾਇਆਂ ਜਾ ਰਹੀਆਂ ਹਨ ਜਿਸ ਨੇ ਪੂਰੇ ਦੇਸ਼ ਵਿਚ ਮਹਿੰਗਾਈ ਨੇ ਰਿਕਾਰਡ ਤੋੜ ਦਿੱਤੇ ਹਨ। ਵਧ ਰਹੀ ਮਹਿੰਗਾਈ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵਲੋਂ ਬਿਜਲੀ ਦਰਾਂ ਵਿੱਚ 3 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਪੰਜਾਬ ਦੇ ਲੋਕਾਂ ਲਈ ਦੀਵਾਲੀ ਦਾ ਵੱਡਾ ਤੋਹਫਾ ਦਿੱਤਾ ਗਿਆ ਹੈ। ਇਸ ਕਟੌਤੀ ਨਾਲ ਆਮ ਜਨਤਾ ਨੂੰ ਲੋੜੀਂਦੀ ਰਾਹਤ ਮਿਲੇਗੀ। ਇਸ ਨਾਲ ਸੂਬੇ ਦੇ ਕੁੱਲ 71.75 ਲੱਖ ਘਰੇਲੂ ਖਪਤਕਾਰਾਂ ਵਿੱਚੋਂ 69 ਲੱਖ ਖਪਤਕਾਰਾਂ ਨੂੰ ਲਾਭ ਹੋਵੇਗਾ।
ਇਸ ਮੌਕੇ ਮੁੱਖ ਮੰਤਰੀ ਨੇ ਸ੍ਰੀ ਚਮਕੌਰ ਸਾਹਿਬ ਦੀਆਂ ਸਾਰੀਆਂ ਸਟਰੀਟ ਲਾਈਟਾਂ ਨੂੰ ਬਦਲ ਕੇ ਐਲ.ਈ.ਡੀ ਲਾਈਟਾਂ ਲਾਉਣ ਲਈ 2.50 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ ਤਾਂ ਜੋ ਇਸ ਤਿਹਿਾਸਕ ਸ਼ਹਿਰ ਦੀ ਦਿੱਖ ਨੂੰ ਪੂਰੀ ਤਰਾਂ ਨਾਲ ਬਦਲਿਆ ਜਾ ਸਕੇ।
ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਇਲਾਕੇ ਦੇ ਵਿਕਾਸ ਨੂੰ ਧਿਆਨ ਵਿੱਚ ਰੱਖਦੇ ਹੋਏ ਸਤਲੁੱਜ ਦਰਿਆ ’ਤੇ ਬੇਲਾ-ਪਨਿਆਲੀ ਪੁਲ ਦਾ ਨੀਂਹ ਪੱਥਰ 6 ਨਵੰਬਰ ਨੂੰ ਰੱਖਿਆ ਜਾਵੇਗਾ। ਜਿਸ ਲਈ 70 ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ਾ ਉਨਾਂ ਕਿਸਾਨਾਂ ਨੂੰ ਦਿੱਤਾ ਜਾਵੇਗਾ ਜਿਨਾਂ ਦੀ ਜ਼ਮੀਨ ਇਸ ਪੁਲ ਦੀ ਉਸਾਰੀ ਲਈ ਐਕਵਾਇਰ ਕੀਤੀ ਜਾਵੇਗੀ।   

ਇਹ ਵੀ ਪੜ੍ਹੋ-  400 ਸਾਲਾ ਬੰਦੀਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਮਨਮੋਹਕ ਆਤਿਸ਼ਬਾਜ਼ੀ (ਵੀਡੀਓ)
ਇਸ ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗੁਰਦੁਆਰਾ ਸ੍ਰੀ ਕਤਲਗੜ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨਾਂ ਪੰਜਾਬ ਦੀ ਤਰੱਕੀ ਅਤੇ ਸੁਨਹਿਰੇ ਭਵਿੱਖ ਲਈ ਅਰਦਾਸ ਕੀਤੀ।
ਇਸ ਮੌਕੇ ਹੋਰਨਾ ਤੋਂ ਇਲਾਵਾ ਸ੍ਰੀ ਅਜੋਏ ਕੁਮਾਰ ਸਿਨਹਾ ਪ੍ਰਮੁੱਖ ਸਕਤਰ ਸਥਾਨਕ ਸਰਕਾਰਾਂ, ਸ੍ਰੀ ਪੁਨੀਤ ਗੋਇਲ ਡਾਇਰੈਕਟਰ ਸਥਾਨਕ ਸਰਕਾਰਾਂ ਵਿਭਾਗ, ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਰੂਪਨਗਰ, ਵੀ.ਕੇ ਸੋਨੀ ਐਸ ਐਸ ਪੀ ਰੂਪਨਗਰ ਅਤੇ ਨਗਰ ਪੰਚਾਇਤ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਸਮਸ਼ੇਰ ਸਿੰਘ ਭੰਗੂ ਵੀ ਮੌਜੂਦ ਸਨ।


author

Bharat Thapa

Content Editor

Related News