ਡੇਰਾ ਸੱਚਖੰਡ ਬੱਲਾਂ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਦੀਵਾਲੀ ਦਾ ਤਿਉਹਾਰ, ਵੇਖੋ ਮਨਮੋਹਕ ਤਸਵੀਰਾਂ

Saturday, Nov 02, 2024 - 04:22 PM (IST)

ਡੇਰਾ ਸੱਚਖੰਡ ਬੱਲਾਂ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਦੀਵਾਲੀ ਦਾ ਤਿਉਹਾਰ, ਵੇਖੋ ਮਨਮੋਹਕ ਤਸਵੀਰਾਂ

ਜਲੰਧਰ/ਟਾਂਡਾ ਉੜਮੁੜ/ਹੁਸ਼ਿਆਰਪੁਰ ( ਪਰਮਜੀਤ ਸਿੰਘ ਮੋਮੀ)- ਸਤਿਗੁਰੂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨਾਲ ਸਬੰਧਤ ਪਾਵਨ ਪਵਿੱਤਰ ਅਸਥਾਨ ਡੇਰਾ ਸੱਚਖੰਡ ਵੱਲਾ ਵਿਖੇ ਰੌਸ਼ਨੀਆਂ ਨਾਲ ਸਬੰਧਤ ਦੀਵਾਲੀ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ।  ਇਸ ਮੌਕੇ ਪੰਜਾਬ ਭਰ ਵਿਚੋਂ ਸੰਗਤਾਂ ਨੇ ਪਵਿੱਤਰ ਅਸਥਾਨ 'ਤੇ ਨਤਮਸਤਕ ਹੁੰਦੇ ਹੋਏ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਚਰਨ ਸੇਵਕ ਮੌਜੂਦਾ ਮੁਖੀ ਸੰਤ ਬਾਬਾ ਨਿਰੰਜਨ ਦਾਸ ਮਹਾਰਾਜ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋਂ ਪਹੁੰਚ ਕੇ ਗੁਰੂ ਘਰ ਵਿਖੇ ਦੀਪ ਮਾਲਾ ਕੀਤੀ ਗਈ ਉੱਥੇ ਹੀ ਡੇਰੇ ਵੱਲੋਂ ਵੀ ਵਿਸ਼ੇਸ਼ ਤੌਰ 'ਤੇ ਦੀਪਮਾਲਾ ਕਰਦੇ ਹੋਏ ਸਭਨਾਂ ਦੇ ਭਲੇ ਦੀ ਅਰਦਾਸ ਕੀਤੀ ਗਈ। 

PunjabKesari

ਇਹ ਵੀ ਪੜ੍ਹੋ- ਦੀਵਾਲੀ ਦੀ ਰਾਤ ਵਾਪਰੇ ਹਾਦਸੇ ਦੀ ਖ਼ੌਫ਼ਨਾਕ CCTV ਆਈ ਸਾਹਮਣੇ, ਪਿਓ-ਪੁੱਤ ਦੀ ਗਈ ਜਾਨ

ਇਸ ਮੌਕੇ ਸਤਿਗੁਰੂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਪਾਵਨ ਪਵਿੱਤਰ ਬਾਣੀ ਦੇ ਸ਼ਬਦ ਉਚਾਰਨ ਕੀਤੇ ਗਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਸਮਾਗਮ ਦੌਰਾਨ ਮੌਜੂਦਾ ਮੁਖੀ ਸੰਤ ਬਾਬਾ ਨਿਰੰਜਨ ਦਾਸ ਜੀ ਨੇ ਸਮੂਹ ਸੰਗਤਾਂ ਨੂੰ ਅਸ਼ੀਰਵਾਦ ਤੇ ਸੰਦੇਸ਼ ਦਿੰਦੇ ਹੋਏ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਰੂਹਾਨੀਅਤ ਅਤੇ ਕ੍ਰਾਂਤੀਕਾਰੀ ਸੋਚ ਅਤੇ ਸੋਚ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਮੁੱਚੇ ਪੰਜਾਬ ਚੋਂ ਪਹੁੰਚੀਆਂ ਸੰਗਤਾਂ ਨੇ ਇਕ ਦੂਜੇ ਨੂੰ ਦੀਵਾਲੀ ਦੀ ਮੁਬਾਰਕਬਾਦ ਵੀ ਦਿੱਤੀ।

PunjabKesari

PunjabKesari

PunjabKesari

PunjabKesari

ਇਹ ਵੀ ਪੜ੍ਹੋ- ਮਾਂ-ਬੇਟਿਆਂ ਦਾ ਕਾਂਡ ਕਰੇਗਾ ਹੈਰਾਨ, ਇੰਝ ਲਾਇਆ ਦਿਮਾਗ ਤੇ ਕਰ ਲਈ 30 ਲੱਖ ਦੀ ਠੱਗੀ
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News