ਟਾਂਡਾ ''ਚ ਧੂਮ-ਧਾਮ ਨਾਲ ਮਨਾਇਆ ਗਿਆ ਦੀਵਾਲੀ ਦਾ ਤਿਉਹਾਰ
Monday, Oct 20, 2025 - 10:38 PM (IST)

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ) - ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਟਾਂਡਾ ਇਲਾਕੇ ਵਿੱਚ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ । ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਜਿੱਥੇ ਮੇਨ ਬਾਜ਼ਾਰ ਵਿਸ਼ੇਸ਼ ਤੌਰ 'ਤੇ ਸਜਾਏ ਗਏ ਉੱਥੇ ਹੀ ਬੰਦੀ ਛੋੜ ਦਿਵਸ ਦੇ ਮੱਦੇਨਜ਼ਰ ਗੁਰੂ ਘਰਾਂ ਵਿੱਚ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ।
ਕੱਤਕ ਮਹੀਨੇ ਦੀ ਮੱਸਿਆ ਦਿਵਾਲੀ ਤੇ ਬੰਦੀ ਛੋੜ ਦਿਵਸ ਦੇ ਸੰਬੰਧ ਵਿੱਚ ਇਤਿਹਾਸਿਕ ਸਥਾਨ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ, ਗੁਰਦੁਆਰਾ ਸ੍ਰੀ ਗਰਨਾ ਸਾਹਿਬ, ਗੁਰਦੁਆਰਾ ਪੁਲ ਪੁਖਤਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਵਿਸ਼ੇਸ਼ ਤੌਰ 'ਤੇ ਸਮਾਗਮ ਕੀਤੇ ਜਾ ਰਹੇ ਹਨ। ਜਿਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਤੇ ਸ਼ਾਮ ਸਮੇਂ ਵਿਸ਼ੇਸ਼ ਤੌਰ ਤੇ ਆਤਿਸ਼ਬਾਜ਼ੀ ਤੇ ਦੀਪ ਮਾਲਾ ਕੀਤੀ ਜਾਵੇਗੀ।
ਬੰਦੀ ਛੋੜ ਦਿਵਸ ਅਤੇ ਦੀਵਾਲੀ 'ਤੇ ਮੈਂਬਰ ਪਾਰਲੀਮੈਂਟ ਡਾਕਟਰ ਰਾਜ ਕੁਮਾਰ ਚੱਬੇਵਾਲ, ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ, ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ, ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਨਿਆਣੀ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ, ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ, ਲੱਖੀ,ਜਿਲ ਪ੍ਰਧਾਨ ਸਰਬਜੀਤ ਸਿੰਘ ਮੋਮੀ, ਅਕਾਲੀ ਆਗੂ ਮਨਜੀਤ ਸਿੰਘ ਦਸੂਹਾ, ਭਾਜਪਾ ਆਗੂ ਜਵਾਹਰ ਲਾਲ ਖੁਰਾਣਾ ਨੇ ਇਲਾਕਾ ਨਿਵਾਸੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਸੰਦੇਸ਼ ਦਿੱਤਾ ਹੈ।
ਦੂਸਰੇ ਪਾਸੇ ਸਾਨੂੰ ਪ੍ਰਾਈਵੇਟ ਕਰਾ ਗਿਆਨੀ ਕਰਤਾਰ ਸਿੰਘ ਯਾਦਗਾਰੀ ਸਰਕਾਰੀ ਕਾਲਜ ਟਾਂਡਾ ਇਹ ਵੱਖ-ਵੱਖ ਸਕੂਲਾਂ ਵਿੱਚ ਵੀ ਦੀਵਾਲੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ। ਉਧਰ ਦੂਸਰੇ ਪਾਸੇ ਬਾਬਾ ਵਿਸ਼ਵਕਰਮਾ ਮੰਦਰ ਟਾਂਡਾ ਵਿੱਚ ਬਾਬਾ ਵਿਸ਼ਵਕਰਮਾ ਉਤਸਵ ਵੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਜਿਸ ਦੌਰਾਨ ਸਮੁੱਚੇ ਮੰਦਰ ਵਿੱਚ ਮਨਮੋਹਕ ਦੀਪਮਾਲਾ ਕੀਤੀ ਗਈ।