ਜਲੰਧਰ ''ਚ ਮਨਾਇਆ ਗਿਆ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ, ਲੋਕਾਂ ਨੇ ਖ਼ੂਬ ਚਲਾਏ ਪਟਾਕੇ

Monday, Nov 13, 2023 - 10:51 AM (IST)

ਜਲੰਧਰ ''ਚ ਮਨਾਇਆ ਗਿਆ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ, ਲੋਕਾਂ ਨੇ ਖ਼ੂਬ ਚਲਾਏ ਪਟਾਕੇ

ਜਲੰਧਰ (ਸੋਨੂੰ)- ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਦਾ ਤਿਉਹਾਰ ਜਲੰਧਰ ਵਿਚ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸ਼ਹਿਰ ਵਾਸੀਆਂ ਨੇ ਵੀ ਮੰਦਿਰਾਂ ਵਿੱਚ ਦੀਵੇ ਜਗਾ ਕੇ ਦੇਵੀ ਲਕਸ਼ਮੀ, ਗਣਪਤੀ ਗਣੇਸ਼, ਮਾਤਾ ਸਰਸਵਤੀ, ਭਗਵਾਨ ਕੁਬੇਰ, ਭਗਵਾਨ ਸ਼੍ਰੀ ਰਾਮ ਦੀ ਪੂਜਾ ਕੀਤੀ। ਉਨ੍ਹਾਂ ਨੇ ਹੋਰ ਦੇਵੀ ਦੇਵਤਿਆਂ ਦੀ ਪੂਜਾ ਕਰਦਿਆਂ ਪਰਿਵਾਰ ਅਤੇ ਸਮਾਜ ਦੀ ਸ਼ਾਂਤੀ ਲਈ ਅਰਦਾਸ ਕੀਤੀ। ਭਗਤਾਂ ਵੱਲੋਂ ਦੇਵੀ ਲਕਸ਼ਮੀ ਨੂੰ ਵੱਖ-ਵੱਖ ਪਕਵਾਨਾਂ ਦਾ ਭੋਗ ਲਗਾਇਆ ਗਿਆ। 

PunjabKesari

ਮਾਤਾ ਲਕਸ਼ਮੀ ਜੀ ਦੀ ਪੂਜਾ ਕਰਨ ਤੋਂ ਬਾਅਦ ਲੋਕਾਂ ਨੇ ਪਟਾਕੇ ਚਲਾ ਕੇ ਗਲੀਆਂ ਅਤੇ ਰਿਸ਼ਤੇਦਾਰੀਆਂ ਵਿੱਚ ਮਠਿਆਈਆਂ ਵੰਡ ਕੇ ਦੀਵਾਲੀ ਦੀ ਵਧਾਈ ਦਿੱਤੀ। ਤਿਉਹਾਰਾਂ ਦੇ ਮੱਦੇਨਜ਼ਰ ਦੇਰ ਸ਼ਾਮ ਤੱਕ ਬਾਜ਼ਾਰਾਂ ਵਿੱਚ ਭੀੜ ਬਣੀ ਰਹੀ। ਦੀਵਾਲੀ ਦੇ ਮੱਦੇਨਜ਼ਰ ਪੁਲਸ ਨੇ ਵੀ ਸ਼ਹਿਰ ਦੀ ਸੁਰੱਖਿਆ ਵਧਾ ਦਿੱਤੀ ਸੀ।

ਇਹ ਵੀ ਪੜ੍ਹੋ: ਜਲੰਧਰ ਅਤੇ ਅੰਮ੍ਰਿਤਸਰ ਬਣੇ ਨਕਲੀ ਦਵਾਈ ਮੈਨੂਫੈਕਚਰਿੰਗ ਦੇ ਹੱਬ, ਇੰਝ ਹੋ ਰਹੀ ਸਪਲਾਈ

PunjabKesari

PunjabKesari

PunjabKesari

ਇਹ ਵੀ ਪੜ੍ਹੋ: ਦੀਵਾਲੀ ਮੌਕੇ ਉੱਜੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਕੈਨੇਡਾ ਵਿਖੇ ਭੁਲੱਥ ਦੇ ਨੌਜਵਾਨ ਦੀ ਦਰਦਨਾਕ ਮੌਤ
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

 


author

shivani attri

Content Editor

Related News