ਸਮਾਜਿਕ ਸੁਰੱਖਿਆ ਵਿਭਾਗ ਦੇ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ, 31 ਜੂਨੀਅਰ ਸਹਾਇਕਾਂ ਦੀ ਹੋਈ ਤਰੱਕੀ
Saturday, Oct 22, 2022 - 06:27 PM (IST)
ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਦੀ ਭਲਾਈ ਅਤੇ ਸਮਾਂਬੱਧ ਸਹੂਲਤਾਂ ਲਈ ਵਚਨਬੱਧ ਹੈ। ਇਸੇ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 31 ਜੂਨੀਅਰ ਸਹਾਇਕਾਂ ਨੂੰ ਤਰੱਕੀ ਦਾ ਤੋਹਫਾ ਦਿੰਦਿਆਂ ਸੀਨੀਅਰ ਸਹਾਇਕ ਬਣਾਇਆ ਗਿਆ ਹੈ। ਇਹ ਪ੍ਰਗਟਾਵਾ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਮੁਲਾਜ਼ਮਾਂ ਦੀਆਂ ਤਰੱਕੀਆਂ ਸਬੰਧੀ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ ਹਨ।
ਇਹ ਖ਼ਬਰ ਵੀ ਪੜ੍ਹੋ : ਕੱਚੇ ਅਧਿਆਪਕਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਪੱਕੇ ਕਰਨ ਸਬੰਧੀ ਅਰਜ਼ੀਆਂ ਲੈਣ ਲਈ ਖੋਲ੍ਹਿਆ ਪੋਰਟਲ
ਇਸ ਮੌਕੇ ਪਦਉੱਨਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਮਰਪਣ ਭਾਵਨਾ ਅਤੇ ਈਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਊਟੀ ਨਿਭਾਉਣ।
ਇਹ ਖ਼ਬਰ ਵੀ ਪੜ੍ਹੋ : ਅੰਮ੍ਰਿਤਸਰ ’ਚ ਵਾਪਰੀ ਘਟਨਾ, ਸ੍ਰੀ ਦਰਬਾਰ ਸਾਹਿਬ ਦਾ ਮਾਡਲ ਸੜਕ ’ਤੇ ਸੁੱਟ ਕੇ ਕੀਤੀ ਬੇਅਦਬੀ
ਡਾ. ਬਲਜੀਤ ਕੌਰ ਨੇ ਕਿਹਾ ਕਿ ਮੌਜੂਦਾ ਸਰਕਾਰ ਈਮਾਨਦਾਰੀ ਦੀ ਨੀਂਹ ’ਤੇ ਬਣੀ ਹੈ, ਇਸ ਲਈ ਸਭ ਤੋਂ ਜ਼ਰੂਰੀ ਹੈ ਕਿ ਲੋਕਾਂ ਤੱਕ ਇਹ ਸੁਨੇਹਾ ਪਹੁੰਚੇ ਕਿ ਵਿਭਾਗ ਦੇ ਕਰਮਚਾਰੀ ਈਮਾਨਦਾਰੀ ਨਾਲ ਕੰਮ ਕਰਦਿਆਂ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਦੇ ਰਹੇ ਹਨ। ਜ਼ਿਕਰਯੋਗ ਹੈ ਕਿ ਵਿਭਾਗ ਦੇ ਪਦਉੱਨਤ 31 ਸੀਨੀਅਰ ਸਹਾਇਕਾਂ ’ਚ ਤਿੰਨ ਅਨੁਸੂਚਿਤ ਸ਼੍ਰੇਣੀ ਨਾਲ ਸਬੰਧਿਤ ਅਤੇ ਦੋ ਅੰਗਹੀਣ ਮੁਲਾਜ਼ਮ ਵੀ ਸ਼ਾਮਲ ਹਨ।