ਪੰਜਾਬ ਦੇ 34 ਹਜ਼ਾਰ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ! ਨਵੀਂ ਸਕੀਮ ਨਾਲ ਮਿਲੇਗੀ ਰਾਹਤ

Sunday, Oct 11, 2026 - 10:23 AM (IST)

ਪੰਜਾਬ ਦੇ 34 ਹਜ਼ਾਰ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ! ਨਵੀਂ ਸਕੀਮ ਨਾਲ ਮਿਲੇਗੀ ਰਾਹਤ

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ) : ਪੰਜਾਬ ਦੇ ਮੁਲਾਜ਼ਮਾਂ ਲਈ ਦੀਵਾਲੀ ਤੋਂ ਪਹਿਲਾਂ ਚੰਗੀ ਖ਼ਬਰ ਹੈ। ਦਰਅਸਲ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਸੂਬਾ ਸਰਕਾਰ ਵਲੋਂ ਦਿੱਤਾ ਜਾ ਰਿਹਾ ਹੈ। ਇਸ ਬਾਰੇ ਵਿੱਤ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਆਪਣੇ ਦਰਜਾ-ਚਾਰ (ਗਰੁੱਪ-ਡੀ) ਮੁਲਾਜ਼ਮਾਂ ਨੂੰ ਆਗਾਮੀ ਦੀਵਾਲੀ ਦਾ ਤਿਉਹਾਰ ਮਨਾਉਣ ’ਚ ਮਦਦ ਕਰਨ ਲਈ 10 ਹਜ਼ਾਰ ਰੁਪਏ ਦਾ ਵਿਆਜ-ਮੁਕਤ ਤਿਉਹਾਰੀ ਐਡਵਾਂਸ ਦੇਵੇਗੀ।

ਇਹ ਵੀ ਪੜ੍ਹੋ : ਪੰਜਾਬ 'ਚ ਕਿਸਾਨਾਂ ਦੇ ਕਰਜ਼ੇ ਲੈਣ 'ਤੇ ਨਵੀਆਂ ਸ਼ਰਤਾਂ ਲਾਗੂ! ਹੁਣ ਗਹਿਣੇ ਰੱਖਣੀ ਪਵੇਗੀ ਜ਼ਮੀਨ

ਇਸ ਦਾ ਖ਼ੁਲਾਸਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਵਿੱਤੀ ਸਾਲ 2026-27 ਦੌਰਾਨ ਇਸ ਉਪਰਾਲੇ ਲਈ 20 ਕਰੋੜ ਰੁਪਏ ਦੇ ਬਜਟ ਦਾ ਪ੍ਰਬੰਧ ਕੀਤਾ ਗਿਆ ਹੈ। ਇਹ ਐਡਵਾਂਸ ਸੂਬੇ ਦੇ ਲਗਭਗ 34,604 ਗਰੁੱਪ-ਡੀ ਮੁਲਾਜ਼ਮਾਂ ਦੀ ਕੁੱਲ ਗਿਣਤੀ ਲਈ ਉਪਲੱਬਧ ਹੈ। ਉਨ੍ਹਾਂ ਕਿਹਾ ਕਿ ਜੇਕਰ ਹਰ ਯੋਗ ਮੁਲਾਜ਼ਮ ਕਰਜ਼ਾ ਲੈਣ ਦਾ ਬਦਲ ਚੁਣਦਾ ਹੈ ਤਾਂ ਸੂਬੇ ਲਈ ਕੁੱਲ ਸੰਭਾਵਿਤ ਖ਼ਰਚਾ 34.60 ਕਰੋੜ ਰੁਪਏ ਹੋਵੇਗਾ।

ਇਹ ਵੀ ਪੜ੍ਹੋ : ਪੰਜਾਬ 'ਚ 3 ਦਿਨ ਅਸਮਾਨੀ ਬਿਜਲੀ ਤੇ ਤੂਫ਼ਾਨ ਦਾ ਖ਼ਤਰਾ, ਇਨ੍ਹਾਂ 3 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ ਜਾਰੀ

8 ਨਵੰਬਰ ਨੂੰ ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਇਹ ਐਡਵਾਂਸ ਯਕੀਨੀ ਬਣਾਉਣ ਲਈ ਮੁਲਾਜ਼ਮਾਂ ਨੂੰ 6 ਨਵੰਬਰ ਤੱਕ ਖਜ਼ਾਨੇ ’ਚੋਂ ਰਕਮ ਕੱਢਵਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤੋਂ ਬਾਅਦ ਇਹ ਐਡਵਾਂਸ ਪੰਜ ਬਰਾਬਰ ਮਹੀਨਾਵਾਰ ਆਸਾਨ ਕਿਸ਼ਤਾਂ ’ਚ ਵਸੂਲਿਆ ਜਾਵੇਗਾ, ਜਿਸ ਦੀ ਕਟੌਤੀ ਮੁਲਾਜ਼ਮਾਂ ਦੀ ਦਸੰਬਰ ਦੀ ਤਨਖ਼ਾਹ ਤੋਂ ਸ਼ੁਰੂ ਹੋਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170


 


author

Babita

Content Editor

Related News