ਪੰਜਾਬ ਦੇ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ, ਮਾਨ ਸਰਕਾਰ ਨੇ ਦਿੱਤੀ Promotion
Saturday, Nov 11, 2023 - 09:35 AM (IST)
ਚੰਡੀਗੜ੍ਹ (ਰਮਨਜੀਤ ਸਿੰਘ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਲੜੀ ਦੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 22 ਸੀਨੀਅਰ ਸਹਾਇਕਾਂ ਨੂੰ ਪਦਉੱਨਤ ਕਰਕੇ ਸੁਪਰੀਡੈਂਟ ਗ੍ਰੇਡ-2 ਬਣਾ ਕੇ ਦੀਵਾਲੀ ਦਾ ਤੋਹਫ਼ਾ ਦਿੱਤਾ ਹੈ।
ਇਹ ਵੀ ਪੜ੍ਹੋ : ਖ਼ੁਸ਼ਖ਼ਬਰੀ : ਮਾਨ ਸਰਕਾਰ ਨੇ ਪੰਜਾਬੀਆਂ ਨੂੰ ਦੀਵਾਲੀ ਦਾ ਦਿੱਤਾ ਵੱਡਾ ਤੋਹਫ਼ਾ (ਵੀਡੀਓ)
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ 'ਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੰਬੇ ਸਮੇਂ ਤੋਂ ਲਟਕਦੀ ਆ ਰਹੀਆਂ ਮੁਲਾਜ਼ਮਾਂ ਦੀਆਂ ਤਰੱਕੀਆਂ ਸਬੰਧੀ ਮੰਗਾਂ ਪੂਰੀਆਂ ਕਰ ਦਿੱਤੀਆਂ ਹਨ। ਇਸ ਮੌਕੇ ਪਦਉੱਨਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਉਹ ਆਪਣੀ ਡਿਊਟੀ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਨਿਭਾਉਣ ਤਾਂ ਜੋ ਲੋਕਾਂ ਨੂੰ ਸਮੇਂ ਸਿਰ ਚੰਗੀਆਂ ਸੇਵਾਵਾਂ ਦਿੱਤੀਆਂ ਜਾ ਸਕਣ।
ਇਹ ਵੀ ਪੜ੍ਹੋ : ਪੰਜਾਬ ਦੇ ਕੈਬਨਿਟ ਮੰਤਰੀਆਂ ਨੇ CM ਭਗਵੰਤ ਮਾਨ ਨੂੰ ਦਿੱਤੀਆਂ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ
ਉਨ੍ਹਾਂ ਕਿਹਾ ਕਿ ਵਿਭਾਗ ਦੇ 22 ਸੁਪਰੀਡੈਂਟ ਗ੍ਰੇਡ-2, ਜਿਨ੍ਹਾਂ 'ਚ ਸੱਤ ਅਨੁਸੂਚਿਤ ਜਾਤੀ ਨਾਲ ਸਬੰਧਿਤ, ਇਕ ਪੱਛੜੀ ਸ਼੍ਰੇਣੀ ਅਤੇ ਦੋ ਦਿਵਿਆਂਗ ਵੀ ਸ਼ਾਮਲ ਹਨ, ਨੂੰ ਤਰੱਕੀ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8