ਸ੍ਰੀ ਹਰਿਮੰਦਰ ਸਾਹਿਬ 'ਚ ਦੀਵਾਲੀ ਦੀਆਂ ਰੌਣਕਾਂ, ਵੱਡੀ ਗਿਣਤੀ 'ਚ ਪਹੁੰਚ ਰਹੀਆਂ ਹਨ ਸੰਗਤਾਂ (ਵੀਡੀਓ)
Wednesday, Nov 07, 2018 - 01:14 PM (IST)
ਅੰਮ੍ਰਿਤਸਰ (ਏਜੰਸੀ)— ਦੇਸ਼ ਭਰ 'ਚ ਅੱਜ ਦੀਵਾਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਦੀਵਾਲੀ ਦੇ ਮੱਦੇਨਜ਼ਰ ਚਾਰੇ ਪਾਸੇ ਰੌਣਕਾਂ ਲੱਗੀਆਂ ਹੋਈਆਂ ਹਨ। ਇਸ ਮੌਕੇ ਮੰਦਰਾਂ, ਗੁਰਦੁਆਰਿਆਂ 'ਚ ਲੋਕ ਦੀਵੇ ਜਗਾਉਂਦੇ ਅਤੇ ਪ੍ਰਾਰਥਨਾ ਕਰਦੇ ਨਜ਼ਰ ਆ ਰਹੇ ਹਨ। ਅੰਮ੍ਰਿਤਸਰ 'ਚ ਦੀਵਾਲੀ ਦੀਆਂ ਖਾਸ ਰੌਣਕਾਂ ਦੇਖਣ ਨੂੰ ਮਿਲੀਆਂ।
ਦੀਵਾਲੀ ਦੇ ਵਿਸ਼ੇਸ਼ ਮੌਕੇ 'ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਹੁਤ ਹੀ ਸ਼ਰਧਾ ਅਤੇ ਭਾਵਨਾ ਨਾਲ ਸੰਗਤਾਂ ਨਤਮਸਤਕ ਹੋਈਆਂ ਤੇ ਬੰਦੀ ਛੋੜ ਦਿਵਸ ਮਨਾਇਆ। ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਬੰਦੀ ਛੋੜ ਦਾਤਾ ਕਿਹਾ ਜਾਂਦਾ ਹੈ। ਦੱਸ ਦਈਏ ਕਿ ਛੇਵੇ ਪਾਤਾਸ਼ਾਹ ਨੇ 52 ਪਹਾੜੀ ਰਾਜੇ ਗਵਾਲੀਅਰ ਦੇ ਕਿਲੇ 'ਚੋਂ ਰਹਾਅ ਕਰਵਾਏ ਸਨ। ਉਸ ਦਿਨ ਤੋਂ ਹੀ ਦੀਵਾਲੀ ਵਾਲੇ ਦਿਨ ਸ੍ਰੀ ਹਰਿਮੰਦਰ ਸਾਹਿਬ 'ਚ ਬੰਦੀ ਛੋੜ ਦਿਵਸ ਮਨਾਇਆ ਜਾਂਦਾ ਹੈ। ਇਸ ਮੌਕੇ ਸੰਗਤਾਂ ਵਲੋਂ ਦੀਵੇ ਜਗਾਏ ਗਏ ਅਤੇ ਪਵਿੱਤਰ ਸਰੋਵਰ 'ਚ ਇਸ਼ਨਾਨ ਵੀ ਕੀਤਾ ਗਿਆ। ਦੀਵਾਲੀ ਦੇ ਖਾਸ ਮੌਕੇ 'ਤੇ ਸ੍ਰੀ ਹਰਿਮੰਦਰ ਸਾਹਿਬ ਲਾਈਟਾਂ ਨਾਲ ਜਗਮਗ ਹੋਇਆ ਹੈ। ਸੰਗਤਾਂ ਦਾ ਵੱਡਾ ਇਕੱਠ ਸ੍ਰੀ ਦਰਬਾਰ ਵਿਖੇ ਪਹੁੰਚ ਰਿਹਾ ਹੈ।