ਮਾਤਮ 'ਚ ਬਦਲੀਆਂ ਦੀਵਾਲੀ ਦੀਆਂ ਖ਼ੁਸ਼ੀਆਂ, ਘਰ 'ਚ ਸਜਾਵਟ ਦੀ ਬਜਾਏ ਵਿੱਛ ਗਏ ਸੱਥਰ
Tuesday, Oct 29, 2024 - 11:52 AM (IST)
ਲੁਧਿਆਣਾ (ਖੁਰਾਨਾ): ਚੰਡੀਗੜ੍ਹ ਰੋਡ ਨੇੜੇ ਭਾਮੀਆਂ ਇਲਾਕੇ ਦੀ ਸਰਪੰਚ ਕਾਲੋਨੀ ’ਚ ਹਾਈਟੈਂਸ਼ਨ ਬਿਜਲੀ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਨਾਲ ਇਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਮ੍ਰਿਤਕ ਦਾ ਨਾਂ ਅਮਰੀਕ ਸਿੰਘ ਦੱਸਿਆ ਜਾ ਰਿਹਾ ਹੈ, ਜੋ ਦੀਵਾਲੀ ਦੀ ਖੁਸ਼ੀ ’ਚ ਆਪਣੇ ਘਰ ਦੀ ਛੱਤ ’ਤੇ ਸਜਾਵਟੀ ਦੀਪਮਾਲਾ ਲਗਾ ਰਿਹਾ ਸੀ। ਚਸ਼ਮਦੀਦਾਂ ਅਨੁਸਾਰ ਹਾਦਸਾ ਇੰਨਾ ਭਿਆਨਕ ਸੀ ਕਿ ਬਿਜਲੀ ਦੇ ਕਰੰਟ ਦੀ ਲਪੇਟ ’ਚ ਆਉਣ ਤੋਂ ਤੁਰੰਤ ਬਾਅਦ ਹੋਏ ਭਿਆਨਕ ਧਮਾਕੇ ਤੋਂ ਬਾਅਦ ਅਮਰੀਕ ਸਿੰਘ ਭਿਆਨਕ ਅੱਗ ਦੀ ਲਪੇਟ ’ਚ ਆ ਕੇ ਬੁਰੀ ਤਰ੍ਹਾਂ ਝੁਲਸ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਪੈਟਰੋਲ-ਡੀਜ਼ਲ ਦੀ ਆ ਸਕਦੀ ਹੈ ਕਿੱਲਤ! ਫਿੱਕੀ ਪੈ ਸਕਦੀ ਹੈ ਦੀਵਾਲੀ
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਮਰੀਕ ਸਿੰਘ ਦੀਵਾਲੀ ਦੇ ਤਿਉਹਾਰ ’ਤੇ ਘਰ ਦੀ ਛੱਤ ’ਤੇ ਸਜਾਵਟੀ ਲਾਈਟਾਂ ਲਗਾ ਰਿਹਾ ਸੀ, ਇਸ ਦੌਰਾਨ ਜਿਉਂ ਹੀ ਉਸ ਨੇ ਤਾਰਾਂ ਨੂੰ ਉੱਪਰ ਵੱਲ ਸੁੱਟਿਆ ਤਾਂ ਲੰਘਦੀਆਂ ਹਾਈਟੈਂਸ਼ਨ ਤਾਰਾਂ ’ਚ ਫਸ ਜਾਣ ਕਾਰਨ ਲੜੀਆਂ ’ਚ ਕਰੰਟ ਆ ਗਿਆ, ਜਿਸ ਦੇ ਜ਼ੋਰਦਾਰ ਝਟਕੇ ਕਾਰਨ ਅਮਰੀਕ ਸਿੰਘ ਕਈ ਫੁੱਟ ਦੂਰ ਜਾ ਡਿੱਗਿਆ, ਜੋ ਕਿ ਬੁਰੀ ਤਰ੍ਹਾਂ ਝੁਲਸ ਗਿਆ। ਹਾਦਸੇ ਤੋਂ ਤੁਰੰਤ ਬਾਅਦ ਇਲਾਕਾ ਨਿਵਾਸੀਆਂ ਵੱਲੋਂ ਗੰਭੀਰ ਹਾਲਤ ’ਚ ਅਮਰੀਕ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਜਾ ਰਿਹਾ ਸੀ ਪਰ ਰਸਤੇ ’ਚ ਹੀ ਉਸ ਦੀ ਮੌਤ ਹੋ ਗਈ। ਫਿਲਹਾਲ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ’ਚ ਰੱਖਿਆ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8