ਦੀਵਾਲੀ ਵਾਲੀ ਰਾਤ ਪੈ ਗਈ ਭਾਰੀ, ਦੀਵੇ ਜਗਾਉਣ ਗਏ ਪੁੱਤ ਨਾਲ ਵਾਪਰ ਗਈ ਅਣਹੋਣੀ

Friday, Nov 01, 2024 - 12:20 PM (IST)

ਭਵਾਨੀਗੜ੍ਹ (ਕਾਂਸਲ) : ਨੇੜਲੇ ਪਿੰਡ ਬਲਿਆਲ ਵਿਖੇ ਬੀਤੀ ਦੇਰ ਸ਼ਾਮ ਇਕ ਪਰਿਵਾਰ ਦੀਆਂ ਦੀਵਾਲੀ ਦੀਆਂ ਖੁਸ਼ੀਆਂ ਉਸ ਸਮੇਂ ਗਮ ’ਚ ਤਬਦੀਲ ਹੋ ਗਈਆਂ ਜਦੋਂ ਆਪਣੇ ਖੇਤ 'ਚ ਦੀਵੇ ਲਗਾ ਕੇ ਘਰ ਪਰਤ ਰਹੇ ਇਕ ਨਾਬਾਲਗ ਲੜਕੇ ਨੂੰ ਕਿਸੇ ਅਣਪਛਾਤੇ ਵਾਹਨ ਵੱਲੋਂ ਫੇਟ ਮਾਰ ਦਿੱਤੀ ਗਈ। ਇਸ ਹਾਦਸੇ ਵਿਚ ਲੜਕੇ ਦੀ ਮੌਤ ਹੋ ਗਈ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਬਲਿਆਲ ਦੇ ਸਰਪੰਚ ਜਗਮੀਤ ਸਿੰਘ ਭੋਲਾ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦਾ ਲੜਕਾ ਵਾਰਸਦੀਪ ਸਿੰਘ 15 ਸਾਲ ਪੁੱਤਰ ਸਵਰਨ ਸਿੰਘ ਬੀਤੀ ਦੇਰ ਸ਼ਾਮ ਜਦੋਂ ਦੀਵਾਲੀ ਦੇ ਤਿਉਹਾਰ ਮੌਕੇ ਬਲਿਆਲ ਤੋਂ ਪਿੰਡ ਭੱਟੀਵਾਲ ਕਲ੍ਹਾਂ ਨੂੰ ਜਾਣ ਵਾਲੀ ਸੜਕ ’ਤੇ ਘਰ ਤੋਂ ਮਾਤਰ ਇਕ ਕਿਲੋਮੀਟਰ ਦੀ ਦੂਰੀ ਉਪਰ ਸਥਿਤ ਆਪਣੇ ਖੇਤ ਵਿਚ ਦੀਵੇ ਲਗਾ ਕੇ ਪੈਦਲ ਵਾਪਸ ਆਪਣੇ ਘਰ ਪਰਤ ਰਿਹਾ ਸੀ ਤਾਂ ਰਸਤੇ ’ਚ ਕਿਸੇ ਅਣਪਛਾਤੇ ਵਾਹਨ ਦੇ ਚਾਲਕ ਨੇ ਇਸ ਨੂੰ ਫੇਟ ਮਾਰ ਦਿੱਤੀ। 

ਇਹ ਵੀ ਪੜ੍ਹੋ : PRTC ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਖ਼ੁਸ਼ਖ਼ਬਰੀ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਇਸ ਹਾਦਸੇ ਵਿਚ ਵਾਰਸਦੀਪ ਸਿੰਘ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਇਸ ਦੌਰਾਨ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਸਵਰਨ ਸਿੰਘ ਦੇ ਬਿਆਨਾਂ ਦੇ ਅਧਾਰ ’ਤੇ ਨਾ ਮਾਲੂਮ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਸਿੱਖ ਭਾਈਚਾਰਾ ਕਦੋਂ ਮਨਾਏਗਾ ਬੰਦੀ ਛੋੜ ਦਿਵਸ, ਫਾਈਨਲ ਹੋ ਗਈ ਤਾਰੀਖ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


Gurminder Singh

Content Editor

Related News