ਪਰਿਵਾਰ ਲਈ ਆਈ 'ਕਾਲੀ ਦੀਵਾਲੀ', ਧੀ ਨੇ ਸਹੁਰੇ ਘਰ ਲਿਆ ਫਾਹਾ, 2 ਸਾਲ ਪਹਿਲਾਂ ਹੋਇਆ ਸੀ ਵਿਆਹ
Wednesday, Oct 26, 2022 - 12:23 PM (IST)
ਕਲਾਨੌਰ (ਮਨਮੋਹਨ) - ਦੀਵਾਲੀ ਵਾਲੀ ਰਾਤ ਇਕ ਵਿਆਹੁਤਾ ਜਨਾਨੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਜਨਾਨੀ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੇ ਸਹੁਰਾ ਪਰਿਵਾਰ ’ਤੇ ਉਸ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ। ਘਟਨਾ ਸਥਾਨ ’ਤੇ ਪੁੱਜੀ ਕਲਾਨੌਰ ਦੀ ਪੁਲਸ ਨੇ ਮ੍ਰਿਤਕ ਪ੍ਰਿਯੰਕਾ (28) ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਅਤੇ ਪਤੀ ਸਮੇਤ ਸਹੁਰਾ ਪਰਿਵਾਰ ਦੇ 6 ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।
ਪੜ੍ਹੋ ਇਹ ਵੀ ਖ਼ਬਰ : ਕਾਦੀਆਂ : ਨਸ਼ੇ ਦੀ ਓਵਰਡੋਜ਼ ਕਾਰਨ ਬੁਝਿਆ ਇਕ ਹੋਰ ਘਰ ਦਾ ਚਿਰਾਗ, ਪਿਆ ਚੀਕ ਚਿਹਾੜਾ
ਪੁਲਸ ਥਾਣਾ ਕਲਾਨੌਰ ਦੀ ਪੁਲਸ ਨੂੰ ਬਿਆਨ ਦਰਜ ਕਰਵਾਉਂਦੇ ਹੋਏ ਮ੍ਰਿਤਕ ਪ੍ਰਿਯੰਕਾ ਦੇ ਪਿਤਾ ਪਵਨ ਕੁਮਾਰ ਵਾਸੀ ਜਲੰਧਰ ਨੇ ਕਿਹਾ ਕਿ ਸਾਡੀ ਕੁੜੀ ਦਾ ਵਿਆਹ ਸਾਲ 2020 ’ਚ ਕਲਾਨੌਰ ਵਾਸੀ ਅਰੁਣ ਕੁਮਾਰ ਨਾਲ ਹੋਇਆ ਸੀ। ਪ੍ਰਿਯੰਕਾ ਅਤੇ ਉਸ ਦੀ ਸੱਸ ਦਾ ਆਪਸ ਵਿਚ ਵਤੀਰਾ ਠੀਕ ਨਹੀਂ ਸੀ, ਜਿਸ ਕਾਰਨ ਉਹ ਪਿਛਲੇ 2 ਮਹੀਨੇ ਪਹਿਲਾਂ ਮੇਰੇ ਕੋਲ ਜਲੰਧਰ ਆ ਗਈ ਸੀ। 25 ਸਤੰਬਰ ਨੂੰ ਕੁਝ ਮੋਹਤਬਰਾਂ ਨਾਲ ਸਮਝੌਤਾ ਹੋਣ ਤੋਂ ਬਾਅਦ ਕੁੜੀ ਦੁਬਾਰਾ ਆਪਣੇ ਸਹੁਰੇ ਘਰ ਕਲਾਨੌਰ ਆ ਗਈ ਸੀ।
ਪੜ੍ਹੋ ਇਹ ਵੀ ਖ਼ਬਰ : ਕਮਰੇ ਦੇ ਬੈੱਡ ਦੀ ਸਫ਼ਾਈ ਨਾ ਹੋਣ ’ਤੇ ਨਾਰਾਜ਼ ਹੋਏ CM ਮਾਨ, ਸੁਪਰਵਾਈਜ਼ਰ ਖ਼ਿਲਾਫ਼ ਲਿਆ ਐਕਸ਼ਨ
ਪਿਤਾ ਨੇ ਦੱਸਿਆ ਕਿ ਦੀਵਾਲੀ ਦੀ ਸ਼ਾਮ ਮੇਰੇ ਮੁੰਡੇ ਹੈਪੀ ਅਰੋੜਾ ਨੂੰ ਪ੍ਰਿਯੰਕਾ ਦੀ ਸੱਸ ਦਾ ਫੋਨ ਆਇਆ ਕਿ ਆਪਣੀ ਕੁੜੀ ਨੂੰ ਆ ਕੇ ਸੰਭਾਲ ਲਓ। ਉਸ ਤੋਂ ਬਾਅਦ ਸਾਨੂੰ ਦੁਬਾਰਾ ਫਿਰ ਫੋਨ ਆਇਆ ਕਿ ਤੁਹਾਡੀ ਕੁੜੀ ਨੇ ਫਾਹਾ ਲੈ ਲਿਆ ਹੈ, ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ। ਪੁਲਸ ਥਾਣਾ ਕਲਾਨੌਰ ਦੇ ਐੱਸ. ਐੱਚ. ਓ. ਮਨਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਪਵਨ ਕੁਮਾਰ ਦੇ ਬਿਆਨਾਂ ਦੇ ਆਧਾਰ ’ਤੇ ਪੁਲਸ ਨੇ 6 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਦਿਆਂ ਆਈ. ਪੀ. ਸੀ. ਦੀ ਧਾਰਾ-306 ਤਹਿਤ ਮੁਕੱਦਮਾ ਦਰਜ ਕਰ ਦਿੱਤਾ। ਉਨ੍ਹਾਂ ਕਿਹਾ ਕਿ ਕੁੜੀ ਦੀ ਲਾਸ਼ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ :ਹਰੀਕੇ ਪੱਤਣ ਵਿਖੇ ਦੋਹਰਾ ਕਤਲ, ਸਾਬਕਾ ਫ਼ੌਜੀ ਤੇ ਉਸ ਦੀ ਪਤਨੀ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ