ਦੀਵਾਲੀ ਮੌਕੇ ਮੁਲਾਜ਼ਮਾਂ ਨੂੰ ਡੀ.ਏ. ਦੇ ਫੈਸਲੇ ''ਤੇ ਅਕਾਲੀ ਦਲ ਦੀ ਚੁਟਕੀ

10/13/2019 6:17:00 PM

ਸ੍ਰੀ ਅਨੰਦਪੁਰ ਸਾਹਿਬ (ਚੋਵੇਸ਼ ਲਟਾਵਾ) : ਪੰਜਾਬ ਸਰਕਾਰ ਵਲੋਂ ਦੀਵਾਲੀ ਮੌਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਤਿੰਨ ਫੀਸਦ ਡੀ. ਏ. ਦੀ ਕਿਸ਼ਤ ਦਿੱਤੇ ਜਾਣ ਦੇ ਫੈਸਲੇ 'ਤੇ ਅਕਾਲੀ ਦਲ ਨੇ ਚੁਟਕੀ ਲਈ ਹੈ। ਸੀਨੀਅਰ ਅਕਾਲੀ ਆਗੂ ਤੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਦੀਵਾਲਾ ਨਿਕਲ ਚੁੱਕਾ ਹੈ, ਇਹੀ ਕਾਰਨ ਹੈ ਕਿ ਸਰਕਾਰ ਨੇ ਸਿਰਫ ਤਿੰਨ ਫੀਸਦੀ ਡੀ. ਏ. ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਮੁਲਾਜ਼ਮਾਂ ਨੂੰ ਡੀ. ਏ. ਦੀਆਂ ਉਹ ਕਿਸ਼ਤਾਂ ਵੀ ਜਾਰੀ ਕਰੇ ਜਿਹੜੀਆਂ ਪਹਿਲਾਂ ਤੋਂ ਪੈਂਡਿੰਗ ਪਈਆਂ ਹਨ ਤਾਂ ਜੋ ਮੁਲਾਜ਼ਮ ਘੱਟੋ-ਘੱਟ ਆਪਣੀ ਦੀਵਾਲੀ ਤਾਂ ਚੰਗੀ ਤਰ੍ਹਾਂ ਮਨਾ ਸਕਣ। 

ਇਸ ਦੇ ਨਾਲ ਹੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਚੀਮਾ ਨੇ ਕਿਹਾ ਕਿ ਸਿਰਫ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਦਕਾ ਹੀ ਅੱਜ ਸਿੱਖਾਂ ਦੀ ਇਹ ਮੰਗ ਪੂਰੀ ਹੋਣ ਜਾ ਰਹੀ ਹੈ। ਅੱਗੇ ਬੋਲਦਿਆਂ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਐੱਸ. ਜੀ. ਪੀ. ਸੀ. ਨਾਲ ਮਿਲ ਕੇ ਹੀ 550ਵਾਂ ਪ੍ਰਕਾਸ਼ ਪੁਰਬ ਮਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸ੍ਰੀ ਅਕਾਲ ਤਖਤ ਸਾਹਿਬ ਦਾ ਹੁਕਮ ਵੀ ਨਹੀਂ ਮੰਨਦੀ ਹੈ ਤਾਂ ਇਸ ਤੋਂ ਬੁਰੀ ਗੱਲ ਹੋਰ ਕੋਈ ਨਹੀਂ ਹੋ ਸਕਦੀ।


Gurminder Singh

Content Editor

Related News