ਦੀਵਾਲੀ ''ਤੇ ਪੰਜਾਬ ਸਰਕਾਰ ਦਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫਾ
Saturday, Oct 12, 2019 - 06:22 PM (IST)

ਚੰਡੀਗੜ੍ਹ : ਦੀਵਾਲੀ ਮੌਕੇ ਪੰਜਾਬ ਸਰਕਾਰ ਨੇ ਆਪਣੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਦੀਵਾਲੀ ਬੋਨਸ ਦੇਣ ਦਾ ਐਲਾਨ ਕੀਤਾ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਇਸ ਦਾ ਖੁਲਾਸਾ ਕਰਦਿਆਂ ਕਿਹਾ ਕਿ ਕਰਮਚਾਰੀ/ਪੈਨਸ਼ਨਰਾਂ ਨੂੰ 1 ਨਵੰਬਰ 2019 ਤੋਂ ਮਹਿੰਗਾਈ ਭੱਤੇ (ਡੀ.ਏ.) ਵਿਚ 3% ਵਾਧਾ ਦਿੱਤਾ ਜਾਏਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਸਰਕਾਰੀ ਮੁਲਾਜ਼ਮਾਂ ਦੀ ਸਖਤ ਮਿਹਨਤ ਅਤੇ ਸਮਰਪਣ ਦੀ ਸ਼ਲਾਘਾ ਕਰਦਿਆਂ ਇਸ ਵਾਧੇ ਦਾ ਆਦੇਸ਼ ਦਿੱਤਾ ਹੈ।
ਵਿੱਤ ਮੰਤਰੀ ਮੁਤਾਬਕ ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਸਰਕਾਰੀ ਖਜ਼ਾਨੇ 'ਤੇ ਸਾਲਾਨਾ 480 ਕਰੋੜ ਰੁਪਏ ਦਾ ਬੋਝ ਪਵੇਗਾ। ਉਨ੍ਹਾਂ ਦੱਸਿਆ ਕਿ ਇਹ ਫੈਸਲਾ 1 ਨਵੰਬਰ, 2019 ਤੋਂ ਲਾਗੂ ਰਹੇਗਾ। ਉਨ੍ਹਾਂ ਕਿਹਾ ਕਿ ਇਹ ਫੈਸਲਾ ਸੂਬੇ ਦੀਆਂ ਵਿੱਤੀ ਰੁਕਾਵਟਾਂ ਦੇ ਬਾਵਜੂਦ ਲਿਆ ਗਿਆ ਹੈ।