ਸਕੂਲੀ ਬੱਚਿਆਂ ਨੇ ਰੈਲੀ ਰਾਹੀਂ ਦਿੱਤਾ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੱਦਾ

10/18/2017 1:29:53 PM


ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ)- ਦਿਨ-ਦਿਨ ਵੱਧ ਰਹੇ ਪ੍ਰਦੂਸ਼ਣ ਕਾਰਨ ਮਨੁੱਖ ਅਨੇਕਾਂ ਭਿਆਨਕ ਬੀਮਾਰੀਆਂ ਦਾ ਸ਼ਿਕਾਰ ਹੋ ਰਿਹਾ ਹੈ, ਜਿਸ ਕਾਰਨ ਸਿੱਖ ਵਿਰਸਾ ਕੌਸਲ ਵੱਲੋਂ ਸ੍ਰੀ ਮੁਕਤਸਰ ਸਾਹਿਬ 'ਚ ਪਟਾਕਿਆਂ ਤੋਂ ਮੁਕਤ ਦੀਵਾਲੀ ਮਨਾਉਣ ਲਈ ਸ੍ਰੀ ਦਰਬਾਰ ਸਾਹਿਬ ਸ੍ਰੀ ਟੁੱਟੀ ਗੰਢੀ ਵਿਖੇ ਲੋਕਾਂ ਨੂੰ ਜਾਗਰੂਕ ਕਰਨ ਲਈ ਇਕ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਇਸ ਰੈਲੀ 'ਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ।

PunjabKesari

ਇਹ ਰੈਲੀ ਸ੍ਰੀ ਮੁਕਤਸਰ ਸਾਹਿਬ ਦੇ ਮੇਨ ਬਾਜ਼ਾਰ ਤੋਂ ਸ਼ੁਰੂ ਕੀਤੀ ਗਈ। ਰੈਲੀ 'ਚ ਸਾਰੀਆਂ ਨੂੰ ਪਟਾਕੇ ਰਹਿਤ ਦੀਵਾਲੀ ਮਨਾਉਣ ਦਾ ਸੰਦੇਸ਼ ਦਿੰਦੇ ਹੋਏ ਭਾਈ ਮਹਾ ਸਿੰਘ ਹਾਲ 'ਚ ਜਾ ਕੇ ਖਤਮ ਕੀਤੀ। ਇਸ ਮੌਕੇ ਸਿੱਖ ਵਿਰਸਾ ਕੌਸਲ ਦੇ ਪ੍ਰਧਾਨ ਜਸਵੀਰ ਸਿੰਘ ਖਾਲਸਾ ਨੇ ਕਿਹਾ ਕਿ ਵਾਤਾਵਰਣ ਨੂੰ ਸਾਫ ਅਤੇ ਸੁਥਰਾ ਰੱਖਣ ਲਈ ਪ੍ਰਦੂਸ਼ਣ ਰਹਿਤ ਸਮਾਜ ਦੀ ਸਿਰਜਣਾ ਕਰਨੀ ਚਾਹੀਦੀ ਹੈ। ਦੇਸ਼ ਨੂੰ ਹਰਾ-ਭਰਿਆ ਬਣਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ, ਜਿਸ ਨਾਲ ਹੋਣ ਵਾਲਿਆਂ ਭਿਆਨਕ ਬੀਮਾਰੀਆਂ ਤੋਂ ਰਾਹਤ ਮਿਲ ਸਕੇ।


Related News