ਦੁਖ਼ਦ ਖ਼ਬਰ : ਦੀਵਾਲੀ ’ਤੇ ਘਰ ਆਏ ਨੌਜਵਾਨ ਨੂੰ ਨਸ਼ੇ ਦੀ ਓਵਰਡੋਜ਼ ਦੇ ਕੀਤੀ ਕੁੱਟਮਾਰ, ਫਿਰ ਉਤਾਰਿਆ ਮੌਤ ਦੇ ਘਾਟ
Tuesday, Nov 09, 2021 - 06:50 PM (IST)

ਅੰਮ੍ਰਿਤਸਰ (ਸੰਜੀਵ) - ਅੰਮ੍ਰਿਤਸਰ ਜ਼ਿਲ੍ਹੇ ’ਚ ਨਸ਼ੇ ਦੀ ਓਵਰਡੋਜ਼ ਦੇ ਕੇ ਇਕ ਨੌਜਵਾਨ ਦਾ ਕਤਲ ਕਰਨ ਦੇ ਦੋਸ਼ ’ਚ ਥਾਣਾ ਤਰਸਿੱਕਾ ਦੀ ਪੁਲਸ ਨੇ ਮਲਕੀਤ ਸਿੰਘ ਫੌਜੀ ਖ਼ਿਲਾਫ਼ ਕੇਸ ਦਰਜ ਕਰ ਦਿੱਤਾ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਮਨਪ੍ਰੀਤ ਸਿੰਘ (26) ਵਜੋਂ ਹੋਈ ਹੈ। ਉਹ ਗੁਜਰਾਤ ’ਚ ਲੇਬਰ ਦਾ ਕੰਮ ਕਰਦਾ ਸੀ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਨੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।
ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਗੁੰਡਾਗਰਦੀ: ਪਤਨੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਪੁੱਤ ਨੂੰ ਨਾਲ ਲੈ ਗਿਆ ਤਲਾਕਸ਼ੁਦਾ ਪਤੀ
ਇਸ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਮਨਪ੍ਰੀਤ ਸਿੰਘ ਦੀਵਾਲੀ ਦੇ ਤਿਉਹਾਰ ਦੇ ਖ਼ਾਸ ਮੌਕੇ ’ਤੇ ਘਰ ਆਇਆ ਹੋਇਆ ਸੀ। ਬੀਤੀ ਰਾਤ 8 ਵਜੇ ਦੇ ਕਰੀਬ ਉਸ ਨੂੰ ਕਿਸੇ ਦਾ ਫੋਨ ਆਇਆ, ਜਿਸ ਤੋਂ ਬਾਅਦ ਉਹ ਘਰੋਂ ਚਲਾ ਗਿਆ ਪਰ ਵਾਪਸ ਘਰ ਨਹੀਂ ਆਇਆ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਸਵੇਰੇ ਉਸ ਦੀ ਲਾਸ਼ ਆਂਗਣਵਾੜੀ ਸਕੂਲ ਤੋਂ ਸ਼ੱਕੀ ਹਾਲਾਤ ’ਚ ਬਰਾਮਦ ਕੀਤੀ ਗਈ, ਜਿਸ ਤੋਂ ਬਾਅਦ ਪੁਲਸ ਨੇ 174 ਸੀ. ਆਰ. ਪੀ. ਸੀ. ਅਧੀਨ ਉਸ ਦਾ ਪੋਸਟਮਾਰਟਮ ਕਰਵਾ ਦਿੱਤਾ। ਹੁਣ ਉਨ੍ਹਾਂ ਨੂੰ ਪਤਾ ਚੱਲਿਆ ਹੈ ਕਿ ਉਕਤ ਮੁਲਜ਼ਮ ਨੇ ਉਸ ਦੇ ਭਰਾ ਨੂੰ ਨਸ਼ੇ ਦੀ ਓਵਰਡੋਜ਼ ਦੇ ਕੇ ਉਸ ਨੂੰ ਬੁਰੀ ਤਰ੍ਹਾਂ ਨਾਲ ਕੁੱਟਿਆ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ ਸੀ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੜ੍ਹੋ ਇਹ ਵੀ ਖ਼ਬਰ - ਜਲੰਧਰ ’ਚ ਵੱਡੀ ਵਾਰਦਾਤ: 5 ਸਾਲਾਂ ਧੀ ਸਾਹਮਣੇ ਮੌਤ ਦੇ ਘਾਟ ਉਤਾਰੀ ਮਾਂ, ਫਿਰ ਨੌਜਵਾਨ ਨੇ ਖ਼ੁਦ ਨੂੰ ਲਾਇਆ ਕਰੰਟ (ਤਸਵੀਰਾਂ)
ਨੋਟ - ਨਸ਼ੇ ਦੀ ਓਵਰਡੋਜ਼ ਕਾਰਨ ਹੋ ਰਹੀਆਂ ਮੌਤਾਂ ਲਈ ਕੌਣ ਜ਼ਿੰਮੇਵਾਰ, ਕੁਮੈਂਟ ਕਰਕੇ ਦਿਓ ਜਵਾਬ