DM ਰੰਧਾਵਾ ਦੇ ਪਰਿਵਾਰ ਚੁੱਕਿਆ ਵੱਡਾ ਮੁੱਦਾ, ED ਦੀ ਦਖਲਅੰਦਾਜ਼ੀ ਦੀ ਕੀਤੀ ਮੰਗ

Thursday, Apr 09, 2026 - 05:01 PM (IST)

DM ਰੰਧਾਵਾ ਦੇ ਪਰਿਵਾਰ ਚੁੱਕਿਆ ਵੱਡਾ ਮੁੱਦਾ, ED ਦੀ ਦਖਲਅੰਦਾਜ਼ੀ ਦੀ ਕੀਤੀ ਮੰਗ

ਅੰਮ੍ਰਿਤਸਰ (ਜ.ਬ.)- ਡੀਐਮ ਗਗਨਦੀਪ ਸਿੰਘ ਰੰਧਾਵਾ ਦੇ ਮਾਮਲੇ 'ਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਕਈ ਗੰਭੀਰ ਦੋਸ਼ ਲਗਾਏ ਗਏ ਹਨ। ਪਰਿਵਾਰ ਨੇ ਮੀਡੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਆਵਾਜ਼ ਲੋਕਾਂ ਤੱਕ ਪਹੁੰਚਾਉਣ ਵਿੱਚ ਮੀਡੀਆ ਦਾ ਯੋਗਦਾਨ ਮਹੱਤਵਪੂਰਨ ਹੈ।ਪਰਿਵਾਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਹਿਲੇ ਦਿਨ ਹੀ ਸੈਕਟਰੀ ਪੱਧਰ ਦੀ ਜਾਂਚ ਦਾ ਐਲਾਨ ਕੀਤਾ ਗਿਆ ਸੀ, ਪਰ ਅਜੇ ਤੱਕ ਉਸਦਾ ਕੋਈ ਨਤੀਜਾ ਸਾਹਮਣੇ ਨਹੀਂ ਆਇਆ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਨਾ ਤਾਂ ਸਰਕਾਰ ਵੱਲੋਂ ਪਰਿਵਾਰ ਨਾਲ ਸੰਪਰਕ ਕੀਤਾ ਅਤੇ ਨਾ ਹੀ ਉਨ੍ਹਾਂ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਗਿਆ।

ਇਹ ਵੀ ਪੜ੍ਹੋ- ਪੰਜਾਬ 'ਚ ਫੜੇ ਗਏ 2 ਅੱਤਵਾਦੀ, ਕਰਨਾ ਸੀ ਵੱਡਾ ਧਮਾਕਾ

ਪਰਿਵਾਰ ਦੇ ਅਨੁਸਾਰ ਇਹ ਮਾਮਲਾ ਵਿੱਤੀ ਗੜਬੜ ਅਤੇ ਭ੍ਰਿਸ਼ਟਾਚਾਰ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਕੁਝ ਵਿਅਕਤੀਆਂ ਨੇ ਮਿਲ ਕੇ ਗਗਨਦੀਪ ਸਿੰਘ ਰੰਧਾਵਾ ਨੂੰ ਟੈਂਡਰਾਂ ਦੇ ਮਾਮਲੇ ਵਿੱਚ ਤੰਗ ਕੀਤਾ ਅਤੇ ਆਖ਼ਿਰਕਾਰ ਉਨ੍ਹਾਂ ਨੂੰ ਅਜਿਹੇ ਹਾਲਾਤਾਂ ਵਿੱਚ ਧੱਕਿਆ ਗਿਆ। ਇਸ ਮਾਮਲੇ ਵਿੱਚ ED ਜਾਂਚ ਦੀ ਵੀ ਮੰਗ ਕੀਤੀ ਗਈ ਹੈ ਤਾਂ ਜੋ ਪੈਸੇ ਦੀ ਅਤੇ ਜਾਇਦਾਦ ਦੀ ਪੂਰੀ ਜਾਂਚ ਹੋ ਸਕੇ।

ਇਹ ਵੀ ਪੜ੍ਹੋ-  ਲਾਲਜੀਤ ਭੁੱਲਰ ਦੀਆਂ ਵਧੀਆਂ ਮੁਸ਼ਕਲਾਂ, ਇਕ ਹੋਰ ਧਾਰਾ ਕੀਤੀ ਗਈ ਦਰਜ

ਪਰਿਵਾਰ ਨੇ ਦੱਸਿਆ ਕਿ ਹੁਣ ਤੱਕ ਸਿਰਫ਼ ਇੱਕ ਵਿਅਕਤੀ ਦੀ ਗ੍ਰਿਫ਼ਤਾਰੀ ਹੋਈ ਹੈ, ਜਦਕਿ ਬਾਕੀ ਦੋਸ਼ੀ ਅਜੇ ਵੀ ਆਜ਼ਾਦ ਘੁੰਮ ਰਹੇ ਹਨ। ਉਨ੍ਹਾਂ ਨੇ ਇਹ ਵੀ ਦੋਸ਼ ਲਗਾਇਆ ਕਿ ਦੋਸ਼ੀਆਂ ਦੇ ਪਰਿਵਾਰ ਵੱਲੋਂ ਰਾਜੀਨਾਮੇ ਲਈ ਦਬਾਅ ਬਣਾਇਆ ਜਾ ਰਿਹਾ ਹੈ ਅਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਵੱਲੋਂ ਕੁਝ ਕਾਰਵਾਈ ਕੀਤੀ ਗਈ ਹੈ ਅਤੇ ਕੁਝ ਨਵੀਆਂ ਧਾਰਾਵਾਂ ਵੀ ਜੋੜੀਆਂ ਗਈਆਂ ਹਨ, ਪਰ ਇਹ ਕਾਫ਼ੀ ਨਹੀਂ ਹੈ। ਪਰਿਵਾਰ ਦਾ ਕਹਿਣਾ ਹੈ ਕਿ ਜੇ ਮੁੱਖ ਮੰਤਰੀ ਨੂੰ ਆਪਣੇ ਅਧਿਕਾਰੀ ਦੀ ਬੇਗੁਨਾਹੀ ‘ਤੇ ਯਕੀਨ ਸੀ ਤਾਂ ਤੁਰੰਤ CBI ਜਾਂਚ ਲਈ ਸਹਿਮਤੀ ਦੇਣੀ ਚਾਹੀਦੀ ਸੀ।

ਇਹ ਵੀ ਪੜ੍ਹੋ- ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ Orange Alert

ਪਰਿਵਾਰ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਵਿੱਚ CBI ਜਾਂਚ ਕਰਵਾਈ ਜਾਵੇ ਅਤੇ ਸਾਰੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇ ਇਨਸਾਫ ਨਾ ਮਿਲਿਆ ਤਾਂ ਉਹ ਸੜਕਾਂ ‘ਤੇ ਉਤਰ ਕੇ ਧਰਨਾ ਦੇਣਗੇ ਅਤੇ ਜਨਤਾ ਤੋਂ ਵੀ ਸਾਥ ਦੀ ਅਪੀਲ ਕਰਨਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਨਾ ਹੋਈ ਤਾਂ ਭਵਿੱਖ ਵਿੱਚ ਕਿਸੇ ਵੀ ਸਰਕਾਰੀ ਅਧਿਕਾਰੀ ਨੂੰ ਇਨਸਾਫ ਮਿਲਣਾ ਮੁਸ਼ਕਿਲ ਹੋ ਸਕਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News