ਭੁੱਲਰ ਦੀ ਗ੍ਰਿਫ਼ਤਾਰੀ ਮਗਰੋਂ DM ਰੰਧਾਵਾ ਦੀ ਪਤਨੀ ਦਾ ਵੱਡਾ ਬਿਆਨ, CBI ਜਾਂਚ ਦੀ ਮੰਗ

Monday, Mar 23, 2026 - 05:53 PM (IST)

ਭੁੱਲਰ ਦੀ ਗ੍ਰਿਫ਼ਤਾਰੀ ਮਗਰੋਂ DM ਰੰਧਾਵਾ ਦੀ ਪਤਨੀ ਦਾ ਵੱਡਾ ਬਿਆਨ, CBI ਜਾਂਚ ਦੀ ਮੰਗ

ਅੰਮ੍ਰਿਤਸਰ- ਅੰਮ੍ਰਿਤਸਰ 'ਚ ਵੇਅਰਹਾਊਸ ਦੇ ਡਿਸਟ੍ਰਿਕਟ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਦੇ ਮਾਮਲੇ 'ਚ ਲਾਲਜੀਤ ਭੁੱਲਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਿਸ ਤੋਂ ਬਾਅਦ ਹੁਣ ਗਗਨਦੀਪ ਰੰਧਾਵਾ ਦੀ ਪਤਨੀ ਉਪਿੰਦਰ ਕੌਰ ਦਾ ਬਿਆਨ ਸਾਹਮਣੇ ਆਇਆ ਹੈ। ਉਪਿੰਦਰ ਨੇ ਇਸ ਮਾਮਲੇ ਦੀ ਜਾਂਚ ਲਈ ਸੀ.ਬੀ.ਆਈ. ਦੀ ਮੰਗ ਕੀਤੀ ਹੈ । ਉਨ੍ਹਾਂ ਕਿਹਾ ਕਿ ਅਜੇ ਵੀ ਕਈ ਦੋਸ਼ੀ ਗ੍ਰਿਫ਼ਤਾਰ ਨਹੀਂ ਹੋਏ। ਉਨ੍ਹਾਂ ਨੇ ਕਿਹਾ ਕਿ ਭਾਵੇਂ ਭੁੱਲਰ ਦੇ ਪਿਤਾ ਬਜ਼ੁਰਗ ਹਨ, ਪਰ ਮੇਰੀ ਸੱਸ ਦੀਆਂ ਚੀਕਾਂ ਵੀ ਸਭ ਨੇ ਸੁਣੀਆਂ ਹੋਣਗੀਆਂ, ਉਹ ਵੀ ਇਸੇ ਉਮਰ ਵਿੱਚੋਂ ਲੰਘ ਰਹੇ ਹਨ।

ਇਹ ਵੀ ਪੜ੍ਹੋ- ਪੰਜਾਬ 'ਚ 4 ਦਿਨ ਲਈ ਮੌਸਮ ਨੂੰ ਲੈ ਵੱਡਾ ਅਲਰਟ, ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ

ਉਪਿੰਦਰ ਕੌਰ ਨੇ ਕਿਹਾ ਕਿ ਜਿਹੜੇ ਵੀ ਸਬੂਤ ਸਾਡੇ ਕੋਲ ਹਨ, ਜਿਵੇਂ ਕਿ ਫੋਨ ਰਿਕਾਰਡਿੰਗਾਂ, ਉਹ ਅਸੀਂ ਉਸੇ ਏਜੰਸੀ ਨੂੰ ਦੇਵਾਂਗੇ ਜਿਸ ਨੂੰ ਜਾਂਚ ਸੌਂਪੀ ਜਾਵੇਗੀ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਦੇ ਕਹਿਣ ‘ਤੇ ਸਾਰੇ ਸੰਸਦ ਮੈਂਬਰ  ਸੀ.ਬੀ.ਆਈ. ਜਾਂਚ ਲਈ ਲਿਖ ਕੇ ਦੇ ਰਹੇ ਹਨ ਅਤੇ ਜੇਕਰ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਨਹੀਂ ਲਿਖਦੇ, ਤਾਂ ਫਿਰ ਬਾਕੀ ਸੰਸਦਾਂ ਰਾਹੀਂ ਵੀ CBI ਜਾਂਚ ਦੀ ਕਾਰਵਾਈ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ- ਪੰਜਾਬ: ਖ਼ਤਰੇ 'ਚ ਤਿੰਨ ਦਰਜਨ ਤੋਂ ਵੱਧ ਪਿੰਡ, 10 ਮਹੀਨੇ ਪਹਿਲਾਂ ਬਣਿਆ ਕਰੋੜਾਂ ਦਾ ਪੁਲ ਹੁਣ...

ਉਨ੍ਹਾਂ ਮੰਗ ਕੀਤੀ ਕਿ ਪੋਸਟਮਾਰਟਮ ਲਈ ਡਾਕਟਰਾਂ ਦੀ ਟੀਮ ਬਣਾਈ ਜਾਵੇ ਅਤੇ ਜਲਦੀ ਤੋਂ ਜਲਦੀ ਕਾਰਵਾਈ ਕੀਤੀ ਜਾਵੇ, ਤਾਂ ਜੋ ਉਹ ਅੰਤਿਮ ਰਸਮਾ ਨਾਲ ਸਸਕਾਰ ਕਰ ਸਕਣ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਦੋਸ਼ੀ ਹੁਣ ਆਤਮ ਸਮਰਪਣ ਕਰਨ ਦੀ ਗੱਲ ਕਰ ਰਿਹਾ ਹੈ, ਤਾਂ ਉਸ ਨੇ ਪਹਿਲਾਂ ਕਿਉਂ ਨਹੀਂ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਸੁਰੱਖਿਆ ਲਈ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਹੁਣ ਕੁਝ ਹੱਦ ਤੱਕ ਰਾਹਤ ਮਿਲੀ ਹੈ ਅਤੇ ਉਮੀਦ ਹੈ ਕਿ ਪੁਲਸ ਜਲਦੀ ਰਿਮਾਂਡ ਲੈ ਕੇ ਹੋਰ ਦੋਸ਼ੀਆਂ ਨੂੰ ਵੀ ਗ੍ਰਿਫ਼ਤਾਰ ਕਰੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News