'MLA ਭੁੱਲਰ ਨੂੰ ਗ੍ਰਿਫ਼ਤਾਰ ਨਾ ਕੀਤਾ, ਤਾਂ ਬੱਚਿਆ ਸਮੇਤ...', DM ਰੰਧਾਵਾ ਦੇ ਪਰਿਵਾਰ ਵੱਲੋਂ 24 ਘੰਟੇ ਦਾ ਅਲਟੀਮੇਟਮ

Monday, Mar 23, 2026 - 11:28 AM (IST)

'MLA ਭੁੱਲਰ ਨੂੰ ਗ੍ਰਿਫ਼ਤਾਰ ਨਾ ਕੀਤਾ, ਤਾਂ ਬੱਚਿਆ ਸਮੇਤ...', DM ਰੰਧਾਵਾ ਦੇ ਪਰਿਵਾਰ ਵੱਲੋਂ 24 ਘੰਟੇ ਦਾ ਅਲਟੀਮੇਟਮ

ਅੰਮ੍ਰਿਤਸਰ/ਤਰਨਤਾਰਨ- ਅੰਮ੍ਰਿਤਸਰ 'ਚ ਵੇਅਰਹਾਊਸ ਦੇ ਡਿਸਟ੍ਰਿਕਟ ਮੈਨੇਜਰ  ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਦੇ ਮਾਮਲੇ ਨੇ ਪੰਜਾਬ ਦੀ ਸਿਆਸਤ ਵਿੱਚ ਤੂਫ਼ਾਨ ਲਿਆ ਦਿੱਤਾ ਹੈ। ਹਾਲ ਹੀ 'ਚ ਗਗਨਦੀਪ ਰੰਧਾਵਾ ਦੀ ਖੁਦਕੁਸ਼ੀ ਦੇ ਮਾਮਲੇ ਨੂੰ ਲੈ ਕੇ ਇਕ ਹੋਰ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਉਹ ਆਪਣੇ ਘਰ ਦੇ ਵਿਹੜੇ ਵਿੱਚ ਟਹਿਲਦੇ ਹੋਏ ਸਲਫਾਸ ਖਾਂਦੇ ਨਜ਼ਰ ਆ ਰਹੇ ਹਨ। ਖੁਦਕੁਸ਼ੀ ਕਰਨ ਤੋਂ ਪਹਿਲਾਂ ਗਗਨਦੀਪ ਰੰਧਾਵਾ ਵੱਲੋਂ ਇੱਕ ਵੀਡੀਓ ਬਣਾਈ ਗਈ ਸੀ, ਜਿਸ ਵਿੱਚ ਉਨ੍ਹਾਂ ਨੇ ਸਿੱਧੇ ਤੌਰ 'ਤੇ ਲਾਲਜੀਤ ਸਿੰਘ ਭੁੱਲਰ 'ਤੇ ਤੰਗ ਕਰਨ ਦੇ ਇਲਜ਼ਾਮ ਲਗਾਏ ਹਨ।

ਇਹ ਵੀ ਪੜ੍ਹੋ- DM ਗਗਨ ਰੰਧਾਵਾ ਦੇ ਖੁਦਕੁਸ਼ੀ ਮਾਮਲੇ 'ਚ ਇਕ ਹੋਰ ਵੀਡੀਓ ਆਈ ਸਾਹਮਣੇ, ਘਰ ਦੇ ਵਿਹੜੇ 'ਚ...

ਪਰਿਵਾਰ ਦੀ ਮੰਗ ਅਤੇ ਅਲਟੀਮੇਟਮ

ਰੰਧਾਵਾ ਦੀ ਮੌਤ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਇਨਸਾਫ਼ ਲਈ ਡਟ ਗਿਆ ਹੈ। ਉਨ੍ਹਾਂ ਦੀ ਪਤਨੀ ਰੁਪਿੰਦਰ ਕੌਰ ਨੇ ਸਰਕਾਰ ਨੂੰ 24 ਘੰਟੇ ਦਾ ਅਲਟੀਮੇਟਮ ਦਿੰਦਿਆਂ ਕਿਹਾ ਹੈ ਕਿ ਜੇਕਰ ਮੰਤਰੀ ਲਾਲਜੀਤ ਭੁੱਲਰ ਅਤੇ ਉਨ੍ਹਾਂ ਦੇ ਪਿਤਾ ਨੂੰ ਤੁਰੰਤ ਗ੍ਰਿਫ਼ਤਾਰ ਨਾ ਕੀਤਾ ਗਿਆ, ਤਾਂ ਉਹ ਆਪਣੇ ਦੋਵਾਂ ਬੇਟੀਆਂ ਅਤੇ ਬੇਟੇ ਸਮੇਤ ਸੜਕ 'ਤੇ ਧਰਨੇ 'ਤੇ ਬੈਠਣਗੇ। ਫਿਲਹਾਲ ਪੁਲਸ ਨੇ ਮੰਤਰੀ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਭੁੱਲਰ ਤੇ ਪੀਏ ਦਿਲਬਾਗ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪਰਿਵਾਰ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ, ਉਹ ਨਾ ਤਾਂ ਪੋਸਟਮਾਰਟਮ ਕਰਵਾਉਣਗੇ ਅਤੇ ਨਾ ਹੀ ਅੰਤਿਮ ਸੰਸਕਾਰ ਕਰਨਗੇ।

ਇਹ ਵੀ ਪੜ੍ਹੋ-  DM ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਬਿਕਰਮ ਮਜੀਠੀਆ ਨੇ ਘੇਰੀ 'ਆਪ' ਸਰਕਾਰ ! CBI ਜਾਂਚ ਦੀ ਕੀਤੀ ਮੰਗ

ਭਾਵੁਕ ਹੋਇਆ ਪਰਿਵਾਰ 

ਪ੍ਰੈਸ ਕਾਨਫਰੰਸ ਦੌਰਾਨ ਰੰਧਾਵਾ ਦੀ ਮਾਂ ਭਾਗ ਕੌਰ ਬੁਰੀ ਤਰ੍ਹਾਂ ਰੋਂਦੇ ਹੋਏ ਨਜ਼ਰ ਆਏ ਅਤੇ ਉਨ੍ਹਾਂ ਨੇ ਦੋਸ਼ ਲਾਇਆ ਕਿ ਮੰਤਰੀ ਨੇ ਉਨ੍ਹਾਂ ਦੇ ਪੁੱਤਰ ਨੂੰ ਮਾਰ ਦਿੱਤਾ ਹੈ। ਰੰਧਾਵਾ ਦੀ ਬੇਟੀ ਸੀਰਤ ਕੌਰ ਨੇ ਸਵਾਲ ਚੁੱਕਿਆ ਕਿ ਕੀ ਮੰਤਰੀਆਂ ਲਈ ਕਾਨੂੰਨ ਵੱਖਰਾ ਹੈ, ਕਿਉਂਕਿ ਜੇਕਰ ਕੋਈ ਆਮ ਆਦਮੀ ਹੁੰਦਾ ਤਾਂ ਹੁਣ ਤੱਕ ਗ੍ਰਿਫ਼ਤਾਰ ਹੋ ਚੁੱਕਾ ਹੁੰਦਾ। ਫਿਲਹਾਲ ਰੰਧਾਵਾ ਦੀ ਦੇਹ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਰੱਖੀ ਗਈ ਹੈ। ਪਰਿਵਾਰ ਦੱਸਿਆ ਜਾ ਰਿਹਾ ਹੈ ਕਿ ਰੰਧਾਵਾ ਇੰਨਾ ਜ਼ਿਆਦਾ ਬਲੈਕਮੇਲ ਹੋ ਚੁੱਕੇ ਸੀ ਕਿ ਉਨ੍ਹਾਂ ਨੂੰ ਇਹ ਖੌਫਨਾਕ ਕਦਮ ਚੁੱਕਣ ਲਈ ਮਜ਼ਬੂਰ ਹੋਣਾ ਪਿਆ। ਮ੍ਰਿਤਕ ਦੀ ਪਤਨੀ ਅਤੇ ਭਰਾ ਨੇ ਇਹ ਵੀ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੂੰ ਲਗਾਤਾਰ ਧਮਕੀ ਭਰੀਆਂ ਕਾਲਾਂ ਆ ਰਹੀਆਂ ਸਨ। 

ਇਹ ਵੀ ਪੜ੍ਹੋ- DM ਰੰਧਾਵਾ ਦੀ ਮੌਤ ਮਾਮਲੇ 'ਚ ਪਰਿਵਾਰ ਨੇ ਕੀਤੀ ਸੁਰੱਖਿਆ ਦੀ ਮੰਗ, ਪਤਨੀ ਨੇ ਲਾਏ ਗੰਭੀਰ ਦੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News