'ਕੱਟੇ ਫਲ ਨਾ ਖਾਓ', ਚੰਡੀਗੜ੍ਹ ਦੇ ਲੋਕਾਂ ਲਈ ਜਾਰੀ ਹੋਈ ਐਡਵਾਈਜ਼ਰੀ, ਸਿਹਤ ਵਿਭਾਗ ਪੂਰੀ ਤਰ੍ਹਾਂ ਚੌਕਸ
Saturday, May 02, 2026 - 01:22 PM (IST)
ਚੰਡੀਗੜ੍ਹ (ਮਨਪ੍ਰੀਤ) : ਮੁੰਬਈ ’ਚ ਤਰਬੂਜ਼ ਖਾਣ ਨਾਲ ਕਥਿਤ ਮੌਤ ਦੀਆਂ ਖ਼ਬਰਾਂ ਸਾਹਮਣੇ ਆਉਣ ਮਗਰੋਂ ਚੰਡੀਗੜ੍ਹ ਪ੍ਰਸ਼ਾਸਨ ਦਾ ਸਿਹਤ ਅਤੇ ਫੂਡ ਸੇਫਟੀ ਵਿਭਾਗ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ। ਵਿਭਾਗ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਸ਼ਹਿਰ ਦੀਆਂ ਵੱਖ-ਵੱਖ ਮਾਰਕੀਟਾਂ ’ਚੋਂ ਤਰਬੂਜ਼ਾਂ ਦੇ ਸੈਂਪਲ ਲਏ ਗਏ ਹਨ, ਜਿਨ੍ਹਾਂ ਨੂੰ ਜਾਂਚ ਲਈ ਐੱਫ. ਐੱਸ. ਐੱਸ. ਏ. ਆਈ. ਤੋਂ ਮਾਨਤਾ ਪ੍ਰਾਪਤ ਐੱਨ. ਏ. ਬੀ. ਐੱਲ. ਲੈਬਾਰਟਰੀਆਂ ’ਚ ਭੇਜਿਆ ਗਿਆ ਹੈ। ਇਸ ਦੇ ਨਾਲ ਹੀ ਸ਼ਹਿਰ ਦੇ ਕਈ ਸੈਕਟਰਾਂ ’ਚ ਮੋਬਾਇਲ ਫੂਡ ਟੈਸਟਿੰਗ ਲੈਬਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਮੌਕੇ ’ਤੇ ਹੀ ਫਲਾਂ ਦੀ ਗੁਣਵੱਤਾ ਦੀ ਜਾਂਚ ਹੋ ਸਕੇ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਅਹਿਮ ਖ਼ਬਰ, ਐਕਸਾਈਜ਼ ਵਿਭਾਗ ਨੇ ਲਿਆ ਇਹ ਫ਼ੈਸਲਾ
ਮੁੱਢਲੀਆਂ ਜਾਂਚ ਰਿਪੋਰਟਾਂ ’ਚ ਹੁਣ ਤੱਕ ਕਿਸੇ ਵੀ ਤਰ੍ਹਾਂ ਦੇ ਨਕਲੀ ਰੰਗ ਜਾਂ ਵਾਧੂ ਮਿੱਠਾਸ ਵਾਲੀ ਮਿਲਾਵਟ ਸਾਹਮਣੇ ਨਹੀਂ ਆਈ, ਹਾਲਾਂਕਿ ਵਿਸਤ੍ਰਿਤ ਰਿਪੋਰਟਾਂ ਦੀ ਉਡੀਕ ਕੀਤੀ ਜਾ ਰਹੀ ਹੈ। ਲੋਕਾਂ ਦੀ ਸਿਹਤ ਨੂੰ ਧਿਆਨ ’ਚ ਰੱਖਦਿਆਂ ਵਿਭਾਗ ਨੇ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕਰਕੇ ਸੜਕ ਕਿਨਾਰੇ ਵਿਕਣ ਵਾਲੇ ਕੱਟੇ ਜਾਂ ਛਿੱਲੇ ਫਲ ਨਾ ਖਾਣ ਦੀ ਸਲਾਹ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਲਿਆ ਵੱਡਾ ਫ਼ੈਸਲਾ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਮਿਲੇਗੀ ਰਾਹਤ
ਨਾਲ ਹੀ ਜ਼ਿਆਦਾ ਪੱਕੇ, ਖ਼ਰਾਬ ਜਾਂ ਬਦਬੂਦਾਰ ਫਲ ਨਾ ਖ਼ਰੀਦਣ, ਵਰਤੋਂ ਤੋਂ ਪਹਿਲਾਂ ਫਲਾਂ ਨੂੰ ਚੰਗੀ ਤਰ੍ਹਾਂ ਧੋਣ ਤੇ ਸਿਰਫ਼ ਸਾਫ਼-ਸੁਥਰੇ ਤੇ ਲਾਇਸੈਂਸਸ਼ੁਦਾ ਦੁਕਾਨਦਾਰਾਂ ਤੋਂ ਹੀ ਖ਼ਰੀਦਦਾਰੀ ਕਰਨ ਲਈ ਕਿਹਾ ਗਿਆ ਹੈ। ਵਿਭਾਗ ਨੇ ਕਿਹਾ ਕਿ ਜੇਕਰ ਕਿਤੇ ਮਿਲਾਵਟ ਜਾਂ ਗ਼ੈਰ-ਸਿਹਤਮੰਦ ਗਤੀਵਿਧੀ ਨਜ਼ਰ ਆਵੇ ਤਾਂ ਨਾਗਰਿਕ ਤੁਰੰਤ ‘ਫੂਡ ਸੇਫਟੀ ਕਨੈਕਟ’ ਐਪ ਜਾਂ ਐੱਫ.ਐੱਸ.ਐੱਸ.ਏ.ਆਈ. ਪੋਰਟਲ ’ਤੇ ਸ਼ਿਕਾਇਤ ਦਰਜ ਕਰਵਾਉਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
