ਪੰਜਾਬ ਵਾਸੀਆਂ ਲਈ ਚੰਗੀ ਖ਼ਬਰ, ਇਹ ਛੋਟਾ ਜਿਹਾ ਕੰਮ ਕਰੋ, ਮਿਲੇਗਾ ਵੱਡਾ ਇਨਾਮ

Monday, Oct 14, 2024 - 03:35 PM (IST)

ਪਟਿਆਲਾ (ਰਾਜੇਸ਼ ਪੰਜੌਲਾ, ਰਾਣਾ) : ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਕਰ ਵਿਭਾਗ ਵੱਲੋਂ ‘ਮੇਰਾ ਬਿਲ’ ਐਪ ਰਾਹੀਂ ਚਲਾਈ ਜਾ ਰਹੀ ‘ਬਿਲ ਲਿਆਓ, ਇਨਾਮ ਪਾਓ’ ਸਕੀਮ ਦਾ ਲਾਭ ਉਠਾਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਾਗਰਿਕ ਖਰੀਦੀਆਂ ਵਸਤਾਂ ਅਤੇ ਸੇਵਾਵਾਂ ਦਾ ਬਿਲ ਜ਼ਰੂਰ ਹਾਸਲ ਕਰਕੇ ਇਸ ਨੂੰ ‘ਬਿਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਹਰ ਮਹੀਨੇ 29 ਲੱਖ ਰੁਪਏ ਤੱਕ ਦੇ 290 ਇਨਾਮ ਜਿੱਤ ਸਕਦੇ ਹਨ। ਡਾ. ਪ੍ਰੀਤੀ ਯਾਦਵ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਈ ਵੀ ਸਮਾਨ ਖਰੀਦਣ ਮੌਕੇ ਡੀਲਰ ਕੋਲੋਂ ਇਸਦਾ ਬਿੱਲ ਜ਼ਰੂਰ ਲੈਣ ਅਤੇ ਇਸ ਬਿਲ ਨੂੰ ‘ਬਿਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਚਲਾਈ ਜਾ ਰਹੀ ਮੋਬਾਇਲ ਐਪ ਮੇਰਾ ਬਿਲ ਨਾਲ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਅਪਲੋਡ ਕਰਨ। ਇਨ੍ਹਾਂ ਅਪਲੋਡ ਕੀਤੇ ਗਏ ਬਿਲਾਂ ਵਿੱਚੋਂ ਹਰ ਮਹੀਨੇ ਡਰਾਅ ਕੱਢਿਆ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਲਗਾਤਾਰ ਦੋ ਛੁੱਟੀਆਂ, ਨੋਟੀਫਿਕੇਸ਼ਨ ਜਾਰੀ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਕੀਮ ਦਾ ਮੁੱਖ ਉਦੇਸ਼ ਨਾਗਰਿਕਾਂ ਵਿਚ ਟੈਕਸ ਕਾਨੂੰਨਾਂ ਬਾਰੇ ਜਾਗਰੂਕਤਾ ਫੈਲਾਉਣਾ, ਟੈਕਸ ਨਿਯਮਾਂ ਦੀ ਪਾਲਣਾ ਕਰਨਾ, ਖਪਤਕਾਰਾਂ ਨੂੰ ਡੀਲਰਾਂ ਤੋਂ ਬਿੱਲ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਨਾ ਤੇ ਡੀਲਰਾਂ ਨੂੰ ਖਪਤਕਾਰਾਂ ਨੂੰ ਬਿੱਲ ਜਾਰੀ ਕਰਨ ਲਈ ਉਤਸ਼ਾਹਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਪੈਟਰੋਲ, ਡੀਜ਼ਲ, ਕੱਚਾ ਤੇਲ, ਹਵਾਬਾਜ਼ੀ, ਟਰਬਾਈਨ ਤੇਲ ਅਤੇ ਸ਼ਰਾਬ ਦੇ ਵਿਕਰੀ ਬਿਲਾਂ ਨੂੰ ਇਸ ਮੇਰਾ ਬਿਲ ਐਪ ਉਪਰ ਅਪਲੋਡ ਨਹੀਂ ਕੀਤਾ ਜਾ ਸਕੇਗਾ ਜਦੋਂ ਕਿ ਖਪਤਕਾਰ ਹੋਰ ਕਿਸੇ ਵੀ ਵਸਤੂ ਦੇ 200 ਰੁਪਏ ਦੇ ਮੁੱਲ ਤੋਂ ਉਪਰਲੇ ਬਿਲਾਂ ਨੂੰ ਅਪਲੋਡ ਕਰ ਸਕਣਗੇ।

ਇਹ ਵੀ ਪੜ੍ਹੋ : ਪਟਿਆਲਾ ਦੇ ਸ਼ਮਸ਼ਾਨਘਾਟ 'ਚ ਹੈਰਾਨ ਕਰਨ ਵਾਲੀ ਘਟਨਾ, ਅਸਥ ਚੁਗਣ ਗਏ ਪਰਿਵਾਰ ਦੇ ਉਡੇ ਹੋਸ਼

ਉਨ੍ਹਾਂ ਕਿਹਾ ਕਿ ਹਰ ਮਹੀਨੇ ਰਾਜ ਪੱਧਰ ਉਤੇ 290 ਇਨਾਮ ਕੱਢੇ ਜਾਣਗੇ ਅਤੇ ਹਰ ਜ਼ਿਲ੍ਹੇ ਵਿਚ 10 ਇਨਾਮ ਦਿੱਤੇ ਜਾਣਗੇ ਅਤੇ ਇਹ ਇਨਾਮ ਜ਼ਿਲ੍ਹਾ ਪੱਧਰ ’ਤੇ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਉਪਭੋਗਤਾ ਰਿਟੇਲ ਬਿੱਲ ਦੇ ਵੇਰਵੇ ‘ਮੇਰਾ ਬਿੱਲ’ ਐਪ ’ਤੇ ਅੱਪਲੋਡ ਕਰਨ ਸਮੇਂ ਡੀਲਰ ਦਾ ਜੀਐੱਸਟੀਆਈਐੱਨ, ਡੀਲਰ ਦਾ ਪਤਾ, ਬਿੱਲ ਨੰਬਰ ਤੇ ਬਿੱਲ ਰਕਮ ਜਮਾਂ ਕਰੇਗਾ ਅਤੇ ਬਿੱਲ ਨੂੰ ਮਹੀਨੇ ਦੀ ਆਖਰੀ ਮਿਤੀ ਤੋਂ ਪਹਿਲਾਂ ਅਪਲੋਡ ਕਰਨਾ ਜ਼ਰੂਰੀ ਹੈ ਜਿਸ ਮਹੀਨੇ ਵਿਚ ਖਰੀਦ ਕੀਤੀ ਗਈ ਹੈ। ਇਕ ਵਿਅਕਤੀ ਇਕ ਮਹੀਨੇ ਦੌਰਾਨ ਸਿਰਫ਼ ਇਕ ਇਨਾਮ ਲਈ ਯੋਗ ਹੋਵੇਗਾ।

ਇਹ ਵੀ ਪੜ੍ਹੋ : ਪੰਜਾਬ ਵਿਚ ਪੰਚਾਇਤੀ ਚੋਣਾਂ ਟਾਲਣ ਦੀ ਮੰਗ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


Gurminder Singh

Content Editor

Related News